01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਹਲਕਾ ਧਰਮਕੋਟ ’ਚ ਮੱਖਣ ਬਰਾੜ ਦੀ ਅਗਵਾਈ ਵਿਚ ਅਕਾਲੀ ਦਲ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ-ਆਗੂ

ਕੋਟ ਈਸੇ ਖਾਂ, 31 ਅਕਤੂਬਰ (ਗੁਰਮੀਤ ਸਿੰਘ ਖਾਲਸਾ)- ਵਿਕਾਸ ਪੁਰਸ਼ ਸਾਬਕਾ ਮੰਤਰੀ ਮਰਹੂਮ ਜਥੇਦਾਰ ਤੋਤਾ ਸਿੰਘ ਦੇ ਫਰਜ਼ੰਦ ਅਤੇ ਪੰਜਾਬ ਸਿਹਤ ਵਿਭਾਗ ਦੇ ਸਾਬਕਾ ਚੇਅਰਮੈਨ ਪੜ੍ਹੇ ਲਿਖੇ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਪਾਰਟੀ ਅੰਦਰ ਚੰਗੀ ਕਾਰਜਸ਼ੈਲੀ ਤੇ ਦੂਰ ਅੰਦੇਸ਼ੀ ਸੋਚ ਸਦਕਾ ਹਲਕਾ ਧਰਮਕੋਟ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ, ਵਰਕਰ ਪੂਰੀ ਇਕਜੁੱਟਤਾ ਨਾਲ ਕੰਮ ਕਰਕੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਵਿਚ ਬਹੁਤ ਵਧੀਆ ਢੰਗ ਨਾਲ ਪਹੁੰਚਾ ਰਹੇ ਹਨ ਅਤੇ ਮੱਖਣ ਬਰਾੜ ਦੀ ਅਗਵਾਈ ’ਚ ਹਲਕਾ ਵਾਸੀਆਂ ਵਲੋਂ ਵੀ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਰਕਲ ਪ੍ਰਧਾਨ ਚਰਨਜੀਤ ਸਿੰਘ ਮੂਸੇਵਾਲਾ, ਸੀਨੀ: ਅਕਾਲੀ ਆਗੂ ਰੇਸ਼ਮ ਸਿੰਘ ਕਾਦਰਵਾਲਾ ਨੰਬਰਦਾਰ, ਸੀਨੀ: ਅਕਾਲੀ ਆਗੂ ਗੁਰਭੇਜ ਸਿੰਘ ਕਾਦਰਵਾਲਾ, ਯੂਥ ਸਰਕਲ ਪ੍ਰਧਾਨ ਰਜਿੰਦਰ ਸਿੰਘ ਗੋਰਾ ਜਨੇਰ ਆਦਿ ਨੇ ਕਰਦਿਆਂ ਕਿਹਾ ਕਿ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਅਥਾਹ ਵਿਕਾਸ ਕਾਰਜ ਹੋਏ ਸਨ ਜਦੋਂ ਕਿ ਦੂਜੀਆਂ ਪਾਰਟੀਆਂ ਦੇ ਆਗੂਆਂ ਨੇ ਹਮੇਸ਼ਾ ਗਲਤ ਬਿਆਨਬਾਜ਼ੀਆਂ ਅਤੇ ਝੂਠੇ ਵਾਅਦਿਆਂ ਦੀ ਸਿਆਸਤ ਹੀ ਕੀਤੀ ਹੈ| ਆਗੂਆਂ ਹਲਕਾ ਧਰਮਕੋਟ ਦੀ ਗੱਲ ਕਰਦਿਆਂ ਕਿਹਾ ਕਿ ਕਿਸੇ ਸਮੇਂ ਪਛੜੇ ਕਹੇ ਜਾਣ ਵਾਲੇ ਇਸ ਹਲਕੇ ਦੀ ਵਾਗਡੋਰ ਜਦੋਂ ਜਥੇਦਾਰ ਤੋਤਾ ਸਿੰਘ ਦੇ ਹੱਥਾਂ ਵਿਚ ਸੀ ਤਾਂ ਉਨ੍ਹਾਂ ਨੇ ਹਰ ਖੇਤਰ ਵਿਚ ਸਰਬਪੱਖੀ ਵਿਕਾਸ ਕਰਵਾ ਕੇ ਪਛੜਿਆ ਸ਼ਬਦ ਹਟਾ ਦਿੱਤਾ ਸੀ ਤੇ ਬਰਜਿੰਦਰ ਸਿੰਘ ਮੱਖਣ ਬਰਾੜ ਵੀ ਉਨ੍ਹਾਂ ਦੀ ਲੋਕ ਪੱਖੀ ਸੋਚ ਨੂੰ ਲੈ ਕੇ ਅੱਗੇ ਵਧ ਰਹੇ ਹਨ ਜਿਸ ਸਦਕਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਦਰਸ਼ਨ ਸ਼ਾਨਦਾਰ ਰਹੇਗਾ।

Ad Position 21
No active advertisement
ਅਜੀਤ ਡੈਸਕ 01-11-2026

Ad Position 22
No active advertisement
ਪਿਛਲੀ ਖ਼ਬਰ ਕਰੀਅਰ ਜ਼ੋਨ ਮੋਗਾ ਦੇ ਵਿਦਿਆਰਥੀ ਨੇ ਹਾਸਿਲ ਕੀਤੇ 63 ਸਕੋਰ ਅਗਲੀ ਖ਼ਬਰ ਸੇਂਟ ਜੌਰਡਨ ਕਾਨਵੈਂਟ ਵਿਖੇ ਮਹਿੰਦੀ ਮੁਕਾਬਲੇ ਕਰਵਾਏ
Ad Position 24