31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਬੱਚਿਆਂ ਦੀ ਸੁਰੱਖਿਆ, ਸਨਮਾਨ ਅਤੇ ਅਧਿਕਾਰਾਂ ਦੀ ਰਾਖੀ ਕਰਨਾ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ-ਐਡਵੋਕੇਟ ਸੁਨੀਲ ਗਰਗ

ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ)-ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰਬਪੱਖੀ ਵਿਕਾਸ, ਸੁਰੱਖਿਆ, ਅਧਿਕਾਰਾਂ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਅੱਗੇ ਵਧਾਉਂਦਿਆਂ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਚ 28 ਅਕਤੂਬਰ ਨੂੰ ਸੁਰੱਖਿਅਤ ਬਚਪਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 01-11-2026
ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ)-ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰਬਪੱਖੀ ਵਿਕਾਸ, ਸੁਰੱਖਿਆ, ਅਧਿਕਾਰਾਂ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਅੱਗੇ ਵਧਾਉਂਦਿਆਂ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਚ 28 ਅਕਤੂਬਰ ਨੂੰ ਸੁਰੱਖਿਅਤ ਬਚਪਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਕ ਹਫ਼ਤਾ ਚੱਲਣ ਵਾਲੀ ਇਸ ਵਿਸ਼ੇਸ਼ ਮੁਹਿੰਮ ਤਹਿਤ ਪਲੱਸ ਵਨ ਅਤੇ ਪਲੱਸ ਟੂ ਦੇ ਵਿਦਿਆਰਥੀਆਂ ਨੂੰ ਬੱਚਿਆਂ ਦੀ ਸੁਰੱਖਿਆ, ਬਾਲ ਅਧਿਕਾਰਾਂ, ਜਿਨਸੀ ਸ਼ੋਸ਼ਣ ਤੋਂ ਬਚਾਅ ਅਤੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਪ੍ਰਦਾਨ ਕਰਨ ਵਾਲੇ ਪੋਕਸੋ ਐਕਟ 2012 ਦੇ ਮੁੱਖ ਪ੍ਰਬੰਧਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ ਸਿੱਖਿਆ ਦਾ ਅਸਲ ਉਦੇਸ਼ ਸਿਰਫ਼ ਕਿਤਾਬੀ ਗਿਆਨ ਅਤੇ ਚੰਗੇ ਪ੍ਰੀਖਿਆ ਨਤੀਜਿਆਂ ਤੱਕ ਸੀਮਤ ਨਹੀਂ ਹੈ, ਸਗੋਂ ਵਿਦਿਆਰਥੀਆਂ ਨੂੰ ਜਾਗਰੂਕ, ਆਤਮ-ਵਿਸ਼ਵਾਸੀ, ਨੈਤਿਕ ਕਦਰਾਂ-ਕੀਮਤਾਂ ਨਾਲ ਭਰਪੂਰ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਵੀ ਹੈ। ਬੱਚਿਆਂ ਨੂੰ ਆਪਣੇ ਅਧਿਕਾਰਾਂ ਅਤੇ ਉਨ੍ਹਾਂ ਦੀ ਸੁਰੱਖਿਆ ਨਾਲ ਸਬੰਧਿਤ ਕਾਨੂੰਨਾਂ ਬਾਰੇ ਜਾਣਕਾਰੀ ਦੇਣਾ ਅੱਜ ਦੇ ਸਮੇਂ ਦੀ ਅਹਿਮ ਲੋੜ ਹੈ। ਸਕੂਲ ਦੀ ਡਾਇਰੈਕਟਰ ਸੁਨੀਤਾ ਰਾਣੀ ਗਰਗ ਨੇ ਕਿਹਾ ਕਿ ਬੱਚਿਆਂ ਦਾ ਸੁਰੱਖਿਅਤ ਬਚਪਨ ਹੀ ਉਨ੍ਹਾਂ ਦੇ ਉੱਜਲ ਭਵਿੱਖ ਦੀ ਨੀਂਹ ਹੈ। ਹਰ ਵਿਦਿਆਰਥੀ ਨੂੰ ਅਜਿਹਾ ਮਾਹੌਲ ਮਿਲਣਾ ਚਾਹੀਦਾ ਹੈ, ਜਿੱਥੇ ਉਹ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਆਪਣੀ ਗੱਲ ਕਹਿ ਸਕੇ, ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰ ਸਕੇ ਅਤੇ ਆਪਣੀ ਪੜ੍ਹਾਈ ‘ਤੇ ਪੂਰਾ ਧਿਆਨ ਕੇਂਦਰਿਤ ਕਰ ਸਕੇ। ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰੀਰਕ, ਮਾਨਸਿਕ, ਭਾਵਨਾਤਮਿਕ ਅਤੇ ਸਮਾਜਿਕ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੰਦਾ ਹੈ। ਹਰ ਬੱਚੇ ਨੂੰ ਸੁਰੱਖਿਆ, ਸਨਮਾਨ ਅਤੇ ਡਰ-ਮੁਕਤ ਮਾਹੌਲ ਵਿਚ ਜਿਊਣ ਦਾ ਅਧਿਕਾਰ ਹੈ ਅਤੇ ਇਸ ਅਧਿਕਾਰ ਦੀ ਰਾਖੀ ਕਰਨਾ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।­
Ad Position 22
No active advertisement
ਪਿਛਲੀ ਖ਼ਬਰ ਸਵ: ਇੰਦਰਾ ਗਾਂਧੀ ਨੇ ਭਾਰਤ ਹੀ ਨਹੀਂ ਸਗੋਂ ਏਸ਼ੀਆਈ ਦੇ ਇਤਿਹਾਸ ਨੂੰ ਇਕ ਨਵਾਂ ਮੋੜ ਦਿੱਤਾ-ਡਾ. ਮਾਲਤੀ ਥਾਪਰ ਅਗਲੀ ਖ਼ਬਰ ਕੇਂਦਰੀ ਮੁਲਾਜ਼ਮਾਂ ਦੇ ਡੀ.ਏ. ਵਿਚ 3 ਫ਼ੀਸਦੀ ਵਾਧਾ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫ਼ੈਸਲੇ ਦਾ ਕੀਤਾ ਸਵਾਗਤ
Ad Position 24