31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਟੀ.ਐਲ.ਐਫ. ਸਕੂਲ ਵਿਚ ਡਾ. ਜੀ.ਡੀ. ਗੁਪਤਾ ਦਾ ਪ੍ਰੇਰਨਾਦਾਇਕ ਸੈਸ਼ਨ ਆਯੋਜਿਤ

ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਲਰਨਿੰਗ ਫ਼ੀਲਲ ਏ ਗਲੋਬਲ ਸਕੂਲ (ਟੀ. ਐਲ.

Ad Position 21
No active advertisement
ਮੋਗਾ ਦੇ ਟੀ.ਐਲ.ਐਫ. ਸਕੂਲ ਵਿਖੇ ਪ੍ਰੇਰਨਾਦਾਇਕ ਸੈਸ਼ਨ ‘ਚ ਭਾਗ ਲੈਂਦੇ ਹੋਏ ਵਿਦਿਆਰਥੀ। ਅਜੀਤ ਤਸਵੀਰ 01-11-2026
ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਲਰਨਿੰਗ ਫ਼ੀਲਲ ਏ ਗਲੋਬਲ ਸਕੂਲ (ਟੀ.ਐਲ.ਐਫ.) ਵਿਖੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਪ੍ਰੇਰਨਾਦਾਇਕ ਸੈਸ਼ਨ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਬੁਲਾਰੇ ਵਜੋਂ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਮੋਗਾ ਦੇ ਡਾਇਰੈਕਟਰ ਕਮ ਪ੍ਰਿੰਸੀਪਲ ਡਾ. ਜੀ.ਡੀ. ਗੁਪਤਾ ਵਿਸ਼ੇਸ਼ ਤੌਰ ‘ਤੇ ਪਹੁੰਚੇ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਵਲੋਂ ਮੁੱਖ ਬੁਲਾਰੇ ਡਾ. ਜੀ.ਡੀ. ਗੁਪਤਾ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰ ਕੇ ਨਿੱਘਾ ਸਵਾਗਤ ਕਰਨ ਨਾਲ ਹੋਈ। ਇਸ ਉਪਰੰਤ ਡਾ. ਗੁਪਤਾ ਨੇ ਵਿਦਿਆਰਥੀਆਂ ਨੂੰ ਜੀਵਨ ਪ੍ਰਬੰਧਨ ਅਤੇ ਸਕਾਰਾਤਮਿਕ ਸੋਚ ਵਿਸ਼ੇ ‘ਤੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਨੌਜਵਾਨਾਂ ਵਿਚ ਅਥਾਹ ਪ੍ਰਤਿਭਾ ਅਤੇ ਊਰਜਾ ਹੈ, ਪਰ ਸਫਲਤਾ ਦੀ ਮੰਜ਼ਲ ਤੱਕ ਪਹੁੰਚਣ ਲਈ ਉਨ੍ਹਾਂ ਨੂੰ ਸਹੀ ਦਿਸ਼ਾ, ਅਨੁਸ਼ਾਸਨ ਅਤੇ ਮਜ਼ਬੂਤ ਨੈਤਿਕ ਕਦਰਾਂ-ਕੀਮਤਾਂ ਦੀ ਲੋੜ ਹੈ। ਵਿਦਿਆਰਥੀਆਂ ਨੂੰ ਮੌਜੂਦਾ ਸਮੇਂ ਦੀਆਂ ਚੁਣੌਤੀਆਂ ਤੋਂ ਜਾਣੂੰ ਕਰਵਾਉਂਦਿਆਂ ਉਨ੍ਹਾਂ ਨੇ ਮੋਬਾਈਲ ਫ਼ੋਨ ਅਤੇ ਸੋਸ਼ਲ ਮੀਡੀਆ ਦੀ ਬੇਲੋੜੀ ਵਰਤੋਂ ਤੋਂ ਬਚਣ ਅਤੇ ਆਪਣੇ ਨਿਰਧਾਰਿਤ ਟੀਚਿਆਂ ‘ਤੇ ਪੂਰਾ ਧਿਆਨ ਕੇਂਦਰਿਤ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਮਾਤਾ-ਪਿਤਾ ਅਤੇ ਗੁਰੂਆਂ ਦਾ ਸਤਿਕਾਰ ਹੀ ਜੀਵਨ ਵਿਚ ਤਰੱਕੀ ਦੀ ਅਸਲ ਕੁੰਜੀ ਹੈ। ਇਸ ਮੌਕੇ ਚੇਅਰਮੈਨ ਇੰਜ: ਜਨੇਸ਼ ਗਰਗ ਨੇ ਕਿਹਾ ਕਿ ਸਕੂਲ ਦਾ ਉਦੇਸ਼ ਸਿਰਫ਼ ਕਿਤਾਬੀ ਗਿਆਨ ਪ੍ਰਦਾਨ ਕਰਨਾ ਨਹੀਂ, ਸਗੋਂ ਵਿਦਿਆਰਥੀਆਂ ਦੀ ਸ਼ਖ਼ਸੀਅਤ ਦਾ ਸਰਬਪੱਖੀ ਵਿਕਾਸ ਕਰਨਾ ਹੈ। 11ਵੀਂ ਅਤੇ 12ਵੀਂ ਜਮਾਤ ਵਿਦਿਆਰਥੀਆਂ ਦੇ ਜੀਵਨ ਦਾ ਬੇਹੱਦ ਸੰਵੇਦਨਸ਼ੀਲ ਅਤੇ ਨਿਰਣਾਇਕ ਪੜਾਅ ਹੁੰਦਾ ਹੈ। ਡਾ. ਜੀ.ਡੀ. ਗੁਪਤਾ ਦੇ ਵਿਚਾਰਾਂ ਨੇ ਵਿਦਿਆਰਥੀਆਂ ਵਿਚ ਨਵੀਂ ਊਰਜਾ ਅਤੇ ਸਕਾਰਾਤਮਿਕ ਸੋਚ ਦਾ ਸੰਚਾਰ ਕੀਤਾ ਹੈ। ਸਕੂਲ ਦੀ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਕਿਹਾ ਕਿ ਆਧੁਨਿਕ ਦੌਰ ਵਿਚ ਬੱਚਿਆਂ ਦਾ ਮਾਨਸਿਕ ਤੌਰ ‘ਤੇ ਮਜ਼ਬੂਤ ਹੋਣਾ ਅਤੇ ਜੀਵਨ ਪ੍ਰਬੰਧਨ ਦੀ ਕਲਾ ਸਿੱਖਣਾ ਬਹੁਤ ਜ਼ਰੂਰੀ ਹੈ। ਡਿਜੀਟਲ ਯੁੱਗ ਵਿਚ ਨੌਜਵਾਨਾਂ ਦੇ ਧਿਆਨ ਭਟਕਾਉਣ ਵਾਲੇ ਕਈ ਸਾਧਨ ਮੌਜੂਦ ਹਨ। ਅਜਿਹੇ ਸਮੇਂ ਵਿਚ ਉਨ੍ਹਾਂ ਨੂੰ ਇਕਾਗਰਤਾ, ਸਵੈ-ਨਿਯੰਤਰਣ ਅਤੇ ਮਾਨਵੀ ਕਦਰਾਂ-ਕੀਮਤਾਂ ਦੀ ਮਹੱਤਤਾ ਸਮਝਾਉਣਾ ਸਾਡੀ ਮੁੱਖ ਤਰਜੀਹ ਹੈ। ਸੈਸ਼ਨ ਦੇ ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਡਾ. ਜੀ.ਡੀ. ਗੁਪਤਾ ਦਾ ਆਪਣਾ ਕੀਮਤੀ ਸਮਾਂ ਦੇਣ ਅਤੇ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਦੇਣ ਲਈ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਕੋਟ ਈਸੇ ਖਾਂ ਵਿਖੇ ਹੋਣ ਵਾਲੀ ਯੂਥ ਮਿਲਣੀ ਸੰਬੰਧੀ ਵਰਕਰਾਂ ਵਿਚ ਭਾਰੀ ਉਤਸ਼ਾਹ-ਅਕਾਲੀ ਆਗੂ ਅਗਲੀ ਖ਼ਬਰ ਜੰਗੀਰ ਸਿੰਘ ਕਿੰਗਰਾ ਠੱਠੀ ਭਾਈ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ
Ad Position 24