31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਬਲੌਸਮ ਕਾਨਵੈਂਟ ਸਕੂਲ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ

ਕਿਸ਼ਨਪੁਰਾ ਕਲਾਂ, 31 ਅਕਤੂਬਰ (ਅਮੋਲਕ ਸਿੰਘ ਕਲਸੀ)-ਬਲੌਸਮ ਕਾਨਵੈਂਟ ਸਕੂਲ ਲੀਲ੍ਹਾਂ ਮੇਘ ਸਿੰਘ ਵਿਖੇ ਸੀ. ਬੀ.

Ad Position 21
No active advertisement
ਅਜੀਤ ਡੈਸਕ 01-11-2026
ਕਿਸ਼ਨਪੁਰਾ ਕਲਾਂ, 31 ਅਕਤੂਬਰ (ਅਮੋਲਕ ਸਿੰਘ ਕਲਸੀ)-ਬਲੌਸਮ ਕਾਨਵੈਂਟ ਸਕੂਲ ਲੀਲ੍ਹਾਂ ਮੇਘ ਸਿੰਘ ਵਿਖੇ ਸੀ.ਬੀ.ਐਸ.ਈ. ਦੀਆਂ ਹਦਾਇਤਾਂ ਅਨੁਸਾਰ ਵਿਜੀਲੈਂਸ ਜਾਗਰੂਕਤਾ ਹਫਤਾ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਮਾਨਦਾਰੀ, ਸਚਾਈ, ਪਾਰਦਰਸ਼ਤਾ ਅਤੇ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਅਤੇ ਨਾਅਰਾ ਲਿਖਣ ਦੇ ਮੁਕਾਬਲੇ ਕਰਵਾਏ ਗਏ| ਇਸ ਤੋਂ ਇਲਾਵਾ ਸਹੁੰ ਚੁੱਕ ਸਮਾਗਮ ਵੀ ਕਰਵਾਇਆ ਗਿਆ| ਸਕੂਲ ਦੇ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਵਿਚ ਛੋਟੀ ਉਮਰ ਤੋਂ ਹੀ ਇਮਾਨਦਾਰੀ, ਨੈਤਿਕਤਾ ਅਤੇ ਸਹੀ-ਗਲਤ ਦੀ ਪਹਿਚਾਣ ਵਰਗੇ ਗੁਣ ਵਿਕਸਿਤ ਕਰਨਾ ਬਹੁਤ ਜ਼ਰੂਰੀ ਹੈ। ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ ਨੇ ਕਿਹਾ ਕਿ ਇਮਾਨਦਾਰੀ ਅਤੇ ਪਾਰਦਰਸ਼ਤਾ ਕਿਸੇ ਵੀ ਸਿਹਤਮੰਦ ਸਮਾਜ ਦੀ ਮਜ਼ਬੂਤ ਨੀਂਹ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਲਈ ਹਰੇਕ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ|
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਵਾਸੀ ਟਰੈਫ਼ਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਪੁਲਿਸ ਦਾ ਸਹਿਯੋਗ ਦੇਣ-ਟਰੈਫ਼ਿਕ ਇੰਚਾਰਜ ਸੁਖਮੰਦਰ ਸਿੰਘ ਅਗਲੀ ਖ਼ਬਰ ਆਈ.ਟੀ.ਆਈ. ਅਜੀਤਵਾਲ ਵਿਖੇ ਨਸ਼ੇ ਵਿਰੋਧੀ ਸਮਾਗਮ ਕਰਵਾਇਆ
Ad Position 24