31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸ਼ਹਿਰ ਵਾਸੀ ਟਰੈਫ਼ਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਪੁਲਿਸ ਦਾ ਸਹਿਯੋਗ ਦੇਣ-ਟਰੈਫ਼ਿਕ ਇੰਚਾਰਜ ਸੁਖਮੰਦਰ ਸਿੰਘ

ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ)-ਪਿਛਲੇ ਕਰੀਬ ਸਵਾ ਸਾਲ ਤੋਂ ਸੁਖਮੰਦਰ ਸਿੰਘ ਐਸ. ਆਈ.

Ad Position 21
No active advertisement
ਕਿਹਾ, ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮਾਂ ਦੀ ਕੀਤੀ ਜਾ ਰਹੀ ਹੈ ਇੰਨ-ਬਿੰਨ ਪਾਲਣਾ 01-11-2026
ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ)-ਪਿਛਲੇ ਕਰੀਬ ਸਵਾ ਸਾਲ ਤੋਂ ਸੁਖਮੰਦਰ ਸਿੰਘ ਐਸ.ਆਈ. ਜੋ ਕਿ ਟਰੈਫ਼ਿਕ ਇੰਚਾਰਜ ਦੀਆਂ ਸੇਵਾਵਾਂ ਨਿਭਾ ਰਹੇ ਹਨ, ਉਹ ਬੀਤੀ ਦੇਰ ਸ਼ਾਮ ‘ਅਜੀਤ’ ਉਪ ਦਫ਼ਤਰ ਮੋਗਾ ਵਿਖੇ ਵਿਸ਼ੇਸ਼ ਤੌਰ ‘ਤੇ ਪੁੱਜੇ। ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਟਰੈਫ਼ਿਕ ਪੁਲਿਸ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾ ਰਹੀ ਹੈ ਤੇ ਸ਼ਹਿਰ ਵਿਚ ਟਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਭਾਵੇਂ ਟਰੈਫ਼ਿਕ ਪੁਲਿਸ ਦੀ ਨਫ਼ਰੀ ਘੱਟ ਹੋਣ ਦੇ ਬਾਵਜੂਦ ਵੀ ਸ਼ਹਿਰ ਦੇ ਹਰ ਕੋਨੇ ਵਿਚ ਪੁਲਿਸ ਦੇ ਕਾਂਸਟੇਬਲ ਸੁਚਾਰੂ ਢੰਗ ਨਾਲ ਆਵਾਜਾਈ ਨਿਰਵਿਘਨ ਚਲਾਉਣ ਲਈ ਸਿਰ ਤੋੜ ਯਤਨ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਜਦੋਂ ਆਪਣੇ ਘਰ ਤੋਂ ਬਾਹਰ ਨਿਕਲਦੇ ਹਨ ਤੇ ਆਪਣੇ ਵਾਹਨਾਂ ਦੇ ਕਾਗ਼ਜ਼ਾਤ ਪੂਰੇ ਰੱਖਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਲੋਕਾਂ ਤੇ ਖ਼ਾਸ ਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਬੁਲਟ ‘ਤੇ ਪਟਾਕੇ ਪਾ ਕੇ ਲੋਕਾਂ ਦੀਆਂ ਮੁਸ਼ਕਲਾਂ ਵਿਚ ਵਾਧਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਨੌਜਵਾਨਾਂ ਤੇ ਗੱਡੀਆਂ ਵਿਚ ਕਾਲੀਆਂ ਫ਼ਿਲਮਾਂ ਲਗਾਉਣ ਵਾਲੇ ਤੇ ਪ੍ਰੈਸ਼ਰ ਹਾਰਨ ਲਗਾਉਣ ਵਾਲੇ ਲੋਕਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਵਾਹਨ ਚਾਲਕਾਂ ਨੂੰ ਆਪਣੇ ਵਾਹਨ ਹਮੇਸ਼ਾ ਪਾਰਕਿੰਗ ਵਿਚ ਲਗਾਉਣੇ ਚਾਹੀਦੇ ਹਨ। ਇਸ ਦੇ ਨਾਲ ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਇਸ ਨਾਲ ਜਿੱਥੇ ਪ੍ਰਦੂਸ਼ਣ ਫੈਲਦਾ ਹੈ ਉੱਥੇ ਸੜਕੀ ਹਾਦਸੇ ਹੋਣ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਮੌਕੇ ਸਾਨੂੰ ਧਮਾਕੇਦਾਰ ਪਟਾਕਿਆਂ ਤੇ ਆਤਿਸ਼ਬਾਜ਼ੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਕਿਉਂਕਿ ਇਸ ਨਾਲ ਜਿੱਥੇ ਵਾਤਾਵਰਨ ਗੰਧਲਾ ਹੁੰਦਾ ਹੈ ਉੱਥੇ ਬੱਚਿਆਂ ਤੇ ਬਜ਼ੁਰਗਾਂ ‘ਤੇ ਵੀ ਇਸ ਦਾ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਦੁਕਾਨਾਂ ਦੇ ਬਾਹਰ ਆਪਣਾ ਸਮਾਨ ਵਧਾ ਕੇ ਨਾ ਰੱਖਣ ਤਾਂ ਜੋ ਟਰੈਫ਼ਿਕ ਨਿਰਵਿਘਨ ਚੱਲਦਾ ਰਹੇ। ਉਨ੍ਹਾਂ ਕਿਹਾ ਕਿ ਸਾਨੂੰ ਦੀਵੇ ਜਗਾ ਕੇ ਹਰਿਆਲੀ ਵਾਲੀ ਦੀਵਾਲੀ ਮਨਾਉਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਜਦੋਂ ਤੋਂ ਸੁਖਮੰਦਰ ਸਿੰਘ ਐਸ.ਆਈ. ਨੇ ਜਦੋਂ ਦਾ ਟਰੈਫ਼ਿਕ ਇੰਚਾਰਜ ਦਾ ਅਹੁਦਾ ਸੰਭਾਲਿਆ ਹੈ ਜਿਸ ਕਾਰਨ ਟਰੈਫ਼ਿਕ ਵਿਚ ਕਾਫ਼ੀ ਸੁਧਾਰ ਹੋਇਆ ਹੈ ਕਿਉਂਕਿ ਉਹ ਖ਼ੁਦ ਤੇ ਉਨ੍ਹਾਂ ਦੀ ਟੀਮ ਲਗਾਤਾਰ ਟਰੈਫ਼ਿਕ ਸਮੱਸਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਦਿਨ ਰਾਤ ਇਕ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਜੀ ਐਜੂਕੇਸ਼ਨ ਧਰਮਕੋਟ ਨੇ ਲਗਵਾਏ ਕੈਨੇਡਾ ਦੇ ਵਿਜ਼ਟਰ ਵੀਜ਼ੇ ਅਗਲੀ ਖ਼ਬਰ ਬਲੌਸਮ ਕਾਨਵੈਂਟ ਸਕੂਲ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ
Ad Position 24