02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸੁਪਰੀਮ ਕਾਨਵੈਂਟ ਸਕੂਲ ‘ਚ ਰਾਸ਼ਟਰੀ ਸਿੱਖਿਆ ਨੀਤੀ 2020 ਸੰਬੰਧੀ ਸਮਰੱਥਾ ਨਿਰਮਾਣ ਪ੍ਰੋਗਰਾਮ

ਨਿਹਾਲ ਸਿੰਘ ਵਾਲਾ, 1 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)- ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਅਧਿਆਪਕਾਂ ਦੇ ਪੇਸ਼ੇਵਾਰ ਹੁਨਰ ਨੂੰ ਨਿਖਾਰਨ ਅਤੇ ਆਧੁਨਿਕ ਸਿੱਖਿਆ ਪ੍ਰਣਾਲੀ ਨਾਲ ਜੋੜਨ ਦੇ ਉਦੇਸ਼ ਨਾਲ ਰਾਸ਼ਟਰੀ ਸਿੱਖਿਆ ਨੀਤੀ 2020 ਵਿਸ਼ੇ ‘ਤੇ ਇਕ ਰੋਜ਼ਾ ਸਮਰੱਥਾ ਨਿਰਮਾਣ ਪ੍ਰੋਗਰਾਮ ਸਫਲਤਾਪੂਰਵਕ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਨਵੀਂ ਸਿੱਖਿਆ ਨੀਤੀ ਦੇ ਵੱਖ-ਵੱਖ ਪਹਿਲੂਆਂ ਤੋਂ ਜਾਣੂ ਕਰਵਾਉਣਾ ਅਤੇ ਕਲਾਸ ਰੂਮ ਵਿਚ ਪ੍ਰਭਾਵਸ਼ਾਲੀ ਅਧਿਆਪਨ ਵਿਧੀਆਂ ਨੂੰ ਉਤਸ਼ਾਹਿਤ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 02-11-2026
ਨਿਹਾਲ ਸਿੰਘ ਵਾਲਾ, 1 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)- ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਅਧਿਆਪਕਾਂ ਦੇ ਪੇਸ਼ੇਵਾਰ ਹੁਨਰ ਨੂੰ ਨਿਖਾਰਨ ਅਤੇ ਆਧੁਨਿਕ ਸਿੱਖਿਆ ਪ੍ਰਣਾਲੀ ਨਾਲ ਜੋੜਨ ਦੇ ਉਦੇਸ਼ ਨਾਲ ਰਾਸ਼ਟਰੀ ਸਿੱਖਿਆ ਨੀਤੀ 2020 ਵਿਸ਼ੇ ‘ਤੇ ਇਕ ਰੋਜ਼ਾ ਸਮਰੱਥਾ ਨਿਰਮਾਣ ਪ੍ਰੋਗਰਾਮ ਸਫਲਤਾਪੂਰਵਕ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਨਵੀਂ ਸਿੱਖਿਆ ਨੀਤੀ ਦੇ ਵੱਖ-ਵੱਖ ਪਹਿਲੂਆਂ ਤੋਂ ਜਾਣੂ ਕਰਵਾਉਣਾ ਅਤੇ ਕਲਾਸ ਰੂਮ ਵਿਚ ਪ੍ਰਭਾਵਸ਼ਾਲੀ ਅਧਿਆਪਨ ਵਿਧੀਆਂ ਨੂੰ ਉਤਸ਼ਾਹਿਤ ਕਰਨਾ ਸੀ। ਸਿਖਲਾਈ ਪ੍ਰੋਗਰਾਮ ਦੌਰਾਨ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਮੁੱਖ ਉਦੇਸ਼ਾਂ ਵਿਦਿਆਰਥੀ-ਕੇਂਦਰਿਤ ਅਧਿਆਪਨ ਪ੍ਰਣਾਲੀ ਵਰਗੇ ਮਹੱਤਵਪੂਰਨ ਵਿਸ਼ਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਇਸ ਗੱਲ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਕਿ ਸਿੱਖਿਆ ਦਾ ਉਦੇਸ਼ ਕੇਵਲ ਪਾਠ-ਪੁਸਤਕਾਂ ਤੱਕ ਸੀਮਤ ਗਿਆਨ ਪ੍ਰਦਾਨ ਕਰਨਾ ਨਹੀਂ, ਸਗੋਂ ਵਿਦਿਆਰਥੀਆਂ ਵਿਚ ਰਚਨਾਤਮਿਕ ਸੋਚ, ਤਰਕਸ਼ੀਲਤਾ, ਸਮੱਸਿਆਵਾਂ ਦੇ ਹੱਲ ਦੀ ਸਮਰੱਥਾ, ਸੰਚਾਰ ਹੁਨਰ ਅਤੇ ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਕਰਨਾ ਵੀ ਹੈ। ਪ੍ਰੋਗਰਾਮ ਵਿਚ ਅਧਿਆਪਕਾਂ ਨੂੰ ਰਵਾਇਤੀ ਰੱਟਾ-ਆਧਾਰਿਤ ਸਿੱਖਿਆ ਦੀ ਬਜਾਏ ਗਤੀਵਿਧੀ-ਆਧਾਰਿਤ, ਪ੍ਰਯੋਗਾਤਮਿਕ ਅਤੇ ਵਿਹਾਰਕ ਸਿੱਖਿਆ ਨੂੰ ਤਰਜੀਹ ਦੇਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਸਮਾਵੇਸ਼ੀ ਸਿੱਖਿਆ, ਡਿਜੀਟਲ ਤਕਨਾਲੋਜੀ ਦੀ ਸੁਚੱਜੀ ਵਰਤੋਂ, ਵਿਦਿਆਰਥੀਆਂ ਦੀ ਵਿਅਕਤੀਗਤ ਯੋਗਤਾ ਦੀ ਪਛਾਣ ਅਤੇ ਮੁਲਾਂਕਣ ਪ੍ਰਣਾਲੀ ਵਿਚ ਲੋੜੀਂਦੀਆਂ ਤਬਦੀਲੀਆਂ ਬਾਰੇ ਵੀ ਚਰਚਾ ਕੀਤੀ ਗਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਜਸਮੇਲ ਸਿੰਘ ਕਲਸੀ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਰਾਸ਼ਟਰੀ ਸਿੱਖਿਆ ਨੀਤੀ 2020 ਭਾਰਤੀ ਸਿੱਖਿਆ ਪ੍ਰਣਾਲੀ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ ਵਾਲਾ ਇਕ ਇਤਿਹਾਸਕ ਉਪਰਾਲਾ ਹੈ। ਅੰਤ ਵਿਚ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚਰਨ ਸਿੰਘ ਅਤੇ ਸਕੂਲ ਚੇਅਰਮੈਨ ਯੋਗਿੰਦਰ ਪ੍ਰਸ਼ਾਦ ਸ਼ਰਮਾ ਵਲੋਂ ਸਿੱਖਿਆ ਦੇ ਖੇਤਰ ਵਿੱਚ ਨਵੀਨਤਾ, ਗੁਣਵੱਤਾ ਅਤੇ ਅਧਿਆਪਕਾਂ ਦੇ ਨਿਰੰਤਰ ਪੇਸ਼ੇਵਾਰ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ ਗਈ।
Ad Position 22
No active advertisement
ਪਿਛਲੀ ਖ਼ਬਰ ਲਾਡੀ ਢੋਸ ਨੂੰ ਦੂਜੀ ਵਾਰ ਟਿਕਟ ਮਿਲਣ ’ਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਅਗਲੀ ਖ਼ਬਰ ਪ੍ਰੇਮਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ (ਰਜਿ:) ਮੋਗਾ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅੱਜ
Ad Position 24