01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਜ਼ਿਲ੍ਹੇ ’ਚ ਫੂਡ ਸੇਫ਼ਟੀ ਟੀਮ ਵਲੋਂ ਮਠਿਆਈਆਂ ਦੀਆਂ ਦੁਕਾਨਾਂ ’ਤੇ ਛਾਪੇਮਾਰੀ

ਮੋਗਾ, 1 ਨਵੰਬਰ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੰਦੀਪ ਸਿੰਘ ਦੀ ਅਗਵਾਈ ਹੇਠ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਫੂਡ ਸੇਫ਼ਟੀ ਵਿਭਾਗ ਦੀ ਟੀਮ ਵਲੋਂ ਅੱਜ ਜ਼ਿਲ੍ਹਾ ਮੋਗਾ ਦੇ ਵੱਖ-ਵੱਖ ਇਲਾਕਿਆਂ ਵਿਚ ਮਠਿਆਈਆਂ ਦੀਆਂ ਦੁਕਾਨਾਂ, ਮਠਿਆਈ ਨਿਰਮਾਣ ਬੇਕਰੀਆਂ ਅਤੇ ਕਰਿਆਨਾ ਸਟੋਰਾਂ ’ਤੇ ਛਾਪੇਮਾਰੀ ਕਰਕੇ ਚੈਕਿੰਗ ਕੀਤੀ ਗਈ।

Ad Position 21
No active advertisement
ਫੂਡ ਸੇਫ਼ਟੀ ਵਿਭਾਗ ਮੋਗਾ ਦੇ ਅਧਿਕਾਰੀ ਡਾਕਟਰ ਯੋਗੇਸ਼ ਗੋਇਲ ਅਤੇ ਡਾ. ਸੰਦੀਪ ਸਿੰਘ ਛਾਪੇਮਾਰੀ ਦੌਰਾਨ ਖਾਣ ਪੀਣ ਵਾਲੀਆਂ ਵਸਤੂਆਂ ਚੈੱਕ ਕਰਦੇ ਹੋਏ। ਅਜੀਤ ਤਸਵੀਰ 02-11-2026
ਮੋਗਾ, 1 ਨਵੰਬਰ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੰਦੀਪ ਸਿੰਘ ਦੀ ਅਗਵਾਈ ਹੇਠ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਫੂਡ ਸੇਫ਼ਟੀ ਵਿਭਾਗ ਦੀ ਟੀਮ ਵਲੋਂ ਅੱਜ ਜ਼ਿਲ੍ਹਾ ਮੋਗਾ ਦੇ ਵੱਖ-ਵੱਖ ਇਲਾਕਿਆਂ ਵਿਚ ਮਠਿਆਈਆਂ ਦੀਆਂ ਦੁਕਾਨਾਂ, ਮਠਿਆਈ ਨਿਰਮਾਣ ਬੇਕਰੀਆਂ ਅਤੇ ਕਰਿਆਨਾ ਸਟੋਰਾਂ ’ਤੇ ਛਾਪੇਮਾਰੀ ਕਰਕੇ ਚੈਕਿੰਗ ਕੀਤੀ ਗਈ। ਇਸ ਮੁਹਿੰਮ ਦਾ ਮੁੱਖ ਮਕਸਦ ਤਿਉਹਾਰਾਂ ਦੇ ਸੀਜ਼ਨ ਦੌਰਾਨ ਆਮ ਲੋਕਾਂ ਨੂੰ ਸਾਫ਼-ਸੁਥਰੇ, ਮਿਆਰੀ ਅਤੇ ਮਿਲਾਵਟ ਰਹਿਤ ਖਾਣ-ਪੀਣ ਵਾਲੇ ਪਦਾਰਥ ਮੁਹੱਈਆ ਕਰਵਾਉਣਾ ਅਤੇ ਖਾਣ-ਪੀਣ ਦੀਆਂ ਵਸਤਾਂ ਵਿਚ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਨੂੰ ਰੋਕਣਾ ਹੈ। ਚੈਕਿੰਗ ਦੌਰਾਨ ਫੂਡ ਸੇਫ਼ਟੀ ਟੀਮ ਵਲੋਂ ਕੋਟ ਈਸੇ ਖਾਂ ਵਿਖੇ ਇਕ ਹਲਵਾਈ ਦੀ ਦੁਕਾਨ ਤੋਂ ਰਸਗੁੱਲਿਆਂ ਦਾ ਸੈਂਪਲ ਅਤੇ ਇਕ ਕਰਿਆਨਾ ਸਟੋਰ ਤੋਂ ਕਾਜੂ ਅਤੇ ਬਦਾਮ ਦੇ ਸੈਂਪਲ ਭਰੇ ਗਏ। ਇਸ ਤੋਂ ਬਾਅਦ ਬੱਧਨੀ ਕਲਾਂ ਵਿਖੇ ਮਠਿਆਈਆਂ ਦੇ ਨਿਰਮਾਣ ਕਾਰਖ਼ਾਨੇ ਤੋਂ ਟੋਡਾ ਬਰਫ਼ੀ ਅਤੇ ਇੱਕ ਮਠਿਆਈ ਦੀ ਦੁਕਾਨ ਤੋਂ ਚਮਚਮ ਦਾ ਸੈਂਪਲ ਲਿਆ ਗਿਆ। ਇਸੇ ਮੁਹਿੰਮ ਤਹਿਤ ਬਾਘਾ ਪੁਰਾਣਾ ਵਿਖੇ ਵੀ ਕਰਿਆਨਾ ਸਟੋਰਾਂ ਅਤੇ ਮਿਠਾਈਆਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਇਕ ਮਠਿਆਈ ਦੀ ਦੁਕਾਨ ਤੋਂ ਮਿਲਕ ਕੇਕ ਅਤੇ ਚਾਂਦੀ ਦੇ ਵਰਕ ਵਾਲੀ ਮਲਾਈ ਬਰਫ਼ੀ ਦੇ ਸੈਂਪਲ ਭਰੇ ਗਏ। ਇਸ ਤਰ੍ਹਾਂ ਅੱਜ ਦੀ ਚੈਕਿੰਗ ਮੁਹਿੰਮ ਦੌਰਾਨ ਕੁੱਲ 7 ਸੈਂਪਲ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਦੇ ਭਰੇ ਗਏ, ਜਿਨ੍ਹਾਂ ਨੂੰ ਨਿਰਧਾਰਿਤ ਪ੍ਰਕਿਰਿਆ ਅਨੁਸਾਰ ਜਾਂਚ ਲਈ ਲੈਬਾਰਟਰੀ ਭੇਜਿਆ ਗਿਆ ਹੈ। ਲੈਬਾਰਟਰੀ ਦੀ ਰਿਪੋਰਟ ਪ੍ਰਾਪਤ ਹੋਣ ਉਪਰੰਤ ਫੂਡ ਸੇਫ਼ਟੀ ਐਂਡ ਸਟੈਂਡਰਡਜ਼ ਐਕਟ, 2006 ਅਤੇ ਇਸ ਅਧੀਨ ਬਣੇ ਨਿਯਮਾਂ ਅਨੁਸਾਰ ਅਗਲੀ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੰਦੀਪ ਸਿੰਘ ਨੇ ਦੱਸਿਆ ਕਿ ਦੀਵਾਲੀ ਦੇ ਤਿਉਹਾਰ ਦੌਰਾਨ ਮਿਠਾਈਆਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੀ ਮੰਗ ਵਿਚ ਵਾਧਾ ਹੋ ਜਾਂਦਾ ਹੈ। ਇਸ ਲਈ ਵਿਭਾਗ ਵਲੋਂ ਲਗਾਤਾਰ ਚੈਕਿੰਗ ਅਤੇ ਸੈਂਪਲਿੰਗ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਵਿਅਕਤੀ ਜਾਂ ਕਾਰੋਬਾਰੀ ਨੂੰ ਬਖ਼ਸ਼ਿਆ ਨਾ ਜਾਵੇ। ਉਨ੍ਹਾਂ ਸਪਸ਼ਟ ਕੀਤਾ ਕਿ ਚੈਕਿੰਗ ਦੌਰਾਨ ਜੇਕਰ ਕਿਸੇ ਵੀ ਅਦਾਰੇ ਵਿਚ ਸਫ਼ਾਈ ਦੀ ਘਾਟ, ਗਲਤ ਸਟੋਰੇਜ ਜਾਂ ਫੂਡ ਸੇਫ਼ਟੀ ਨਿਯਮਾਂ ਦੀ ਉਲੰਘਣਾ ਪਾਈ ਜਾਂਦੀ ਹੈ ਤਾਂ ਸਬੰਧਿਤ ਅਦਾਰੇ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਫਾਰਚੂਨ ਕਾਨਵੈਂਟ ਸਕੂਲ ਦੇ 100 ਦੇ ਕਰੀਬ ਵਿਦਿਆਰਥੀਆਂ ਨੇ ਕਸੌਲੀ ਦਾ ਸਿੱਖਿਆਦਾਇਕ ਟੂਰ ਕੀਤਾ ਅਗਲੀ ਖ਼ਬਰ ਬੀ.ਕੇ.ਯੂ. ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਪ੍ਰਧਾਨ ਅਮਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ
Ad Position 24