03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਲਾਲ ਦਵਾਰਾ ਮੰਦਰ ਵਿਖੇ ਸ੍ਰੀ ਰਾਮ ਸੁੰਦਰ ਦਾਸ ਦਾ ਤਾਜਪੋਸ਼ੀ ਪੁਰਬ ਅਤੇ ਜਨਮ ਦਿਨ ਮਨਾਇਆ

ਮੋਗਾ, 2 ਨਵੰਬਰ (ਸੁਰਿੰਦਰਪਾਲ ਸਿੰਘ)- ਸਥਾਨਕ ਕੋਟਕਪੂਰਾ ਬਾਈਪਾਸ ਸਥਿਤ ਲਾਲ ਦਵਾਰਾ ਮੰਦਰ ਵਿਖੇ ਸ੍ਰੀ-ਸ੍ਰੀ 1008 ਸ੍ਰੀ ਰਾਮ ਸੁੰਦਰ ਦਾਸ ਵੈਸ਼ਣਵਾਚਾਰੀਆ (ਦਰਬਾਰ ਸ੍ਰੀ ਧਿਆਨਪੁਰ ਧਾਮ ਜੀ) ਦਾ ਤਾਜਪੋਸ਼ੀ ਪੁਰਬ ਅਤੇ ਜਨਮ ਦਿਨ ਸੰਕੀਰਤਨ ਦੇ ਨਾਲ ਮਨਾਇਆ ਗਿਆ। ਇਸ ਮੌਕੇ ਸ਼ਰਧਾਲੂਆਂ ਨੇ ਪਰਮਹੰਸ ਯੋਗੀਰਾਜ ਸ੍ਰੀ ਬਾਬਾ ਲਾਲ ਦਿਆਲ ਦੇ ਦਰਬਾਰ ’ਚ ਸੀਸ ਨਿਵਾਇਆ ਅਤੇ ਗੁਰੂ ਮਹਿਮਾ ਦਾ ਗੁਣਗਾਨ ਸੁਣਿਆ।

Ad Position 21
No active advertisement
ਅਜੀਤ ਡੈਸਕ 03-11-2026
ਮੋਗਾ, 2 ਨਵੰਬਰ (ਸੁਰਿੰਦਰਪਾਲ ਸਿੰਘ)- ਸਥਾਨਕ ਕੋਟਕਪੂਰਾ ਬਾਈਪਾਸ ਸਥਿਤ ਲਾਲ ਦਵਾਰਾ ਮੰਦਰ ਵਿਖੇ ਸ੍ਰੀ-ਸ੍ਰੀ 1008 ਸ੍ਰੀ ਰਾਮ ਸੁੰਦਰ ਦਾਸ ਵੈਸ਼ਣਵਾਚਾਰੀਆ (ਦਰਬਾਰ ਸ੍ਰੀ ਧਿਆਨਪੁਰ ਧਾਮ ਜੀ) ਦਾ ਤਾਜਪੋਸ਼ੀ ਪੁਰਬ ਅਤੇ ਜਨਮ ਦਿਨ ਸੰਕੀਰਤਨ ਦੇ ਨਾਲ ਮਨਾਇਆ ਗਿਆ। ਇਸ ਮੌਕੇ ਸ਼ਰਧਾਲੂਆਂ ਨੇ ਪਰਮਹੰਸ ਯੋਗੀਰਾਜ ਸ੍ਰੀ ਬਾਬਾ ਲਾਲ ਦਿਆਲ ਦੇ ਦਰਬਾਰ ’ਚ ਸੀਸ ਨਿਵਾਇਆ ਅਤੇ ਗੁਰੂ ਮਹਿਮਾ ਦਾ ਗੁਣਗਾਨ ਸੁਣਿਆ। ਇਸ ਦੌਰਾਨ ਪਾਲਕੀ ਸ਼ੋਭਾ ਯਾਤਰਾ ਵੀ ਕੱਢੀ ਗਈ। ਸਮਾਗਮ ਦੀ ਸ਼ੁਰੂਆਤ ਪੰਡਤ ਸ੍ਰਵਣ ਕੁਮਾਰ ਦੀ ਅਗਵਾਈ ਹੇਠ ਮੰਦਰ ਦੇ ਚੇਅਰਮੈਨ ਰਾਜਿੰਦਰ ਵਧਵਾ, ਵੀਨਾ ਵਧਵਾ, ਕੁਲਦੀਪ ਵਧਵਾ, ਪ੍ਰਿਅੰਕਾ ਵਧਵਾ, ਰਮੇਸ਼ ਵਧਵਾ, ਨੀਤੂ ਕਪੂਰ ਅਤੇ ਰਿਸ਼ੀ ਕਪੂਰ ਆਦਿ ਵਲੋਂ ਬਾਬਾ ਲਾਲ ਜੀ ਦੇ ਦਰਬਾਰ ਵਿਚ ਪਵਿੱਤਰ ਜੋਤ ਜਗਾ ਕੇ ਕੀਤੀ ਗਈ। ਇਸ ਮੌਕੇ ਮਹਿਲਾ ਸਤਿਸੰਗ ਮੰਡਲੀ ਦੀਆਂ ਮੈਂਬਰਾਂ ਨੇ ਭਜਨਾਂ ਰਾਹੀਂ ਬਾਬਾ ਲਾਲ ਦਿਆਲ ਦੀ ਮਹਿਮਾ ਦਾ ਗੁਣਗਾਨ ਕੀਤਾ। ਸਮਾਗਮ ਦੌਰਾਨ ਭਜਨ ਗਾਇਕਾਂ ਨੇ ਭਜਨ ਪੇਸ਼ ਕੀਤੇ। ਇਸ ਮੌਕੇ ਮੰਦਰ ਦੇ ਚੇਅਰਮੈਨ ਰਾਜਿੰਦਰ ਵਧਵਾ ਨੇ ਸ਼ਰਧਾਲੂਆਂ ਨੂੰ ਰੋਜ਼ਾਨਾ ਮੰਦਰ ’ਚ ਹੋਣ ਵਾਲੇ ਸੰਕੀਰਤਨ ’ਚ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ। ਇਸ ਸਮਾਗਮ ਵਿਚ ਅਸ਼ਵਨੀ ਕੁਮਾਰ, ਰਾਹੁਲ ਮਿੱਤਲ, ਰਾਜਿੰਦਰ ਚੌਧਰੀ, ਅਸ਼ੀਸ਼ ਸੂਦ, ਸੁਰਿੰਦਰ ਚੋਪੜਾ, ਕੁਲਦੀਪ ਵਧਵਾ, ਯਸ਼ਇੰਦਰ ਰਾਜਾ, ਰਮੇਸ਼ ਵਧਵਾ, ਰਾਜੀਵ ਉੱਪਲ, ਰਾਜਿੰਦਰ ਕੁਮਾਰ ਨਾਰੰਗ, ਭੁਪਿੰਦਰ ਸਿੰਘ ਬਬਲੂ, ਵਿਜੇ ਕੁਮਾਰ, ਰੌਬਿਨ, ਅਨਿਲ ਕੁਮਾਰ ਅਤੇ ਸਮੂਹ ਸੇਵਾਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਵਾਧਸ ਸੰਗਠਨ ਨੇ ਮਨਾਇਆ ਭਗਵਾਨ ਵਾਲਮੀਕਿ ਦਾ ਪ੍ਰਗਟ ਉਤਸਵ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮਰਪਿਤ ਪਿੰਡ ਨੰਦਾਚੌਰ ’ਚ ਤੀਸਰਾ ਕੀਰਤਨ ਦਰਬਾਰ ਸਮਾਗਮ
Ad Position 24