ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਦਾ 38ਵੀਂ ਪੰਜਾਬ ਰੋਲਰ ਸਕੇਟਿੰਗ ਚੈਂਪੀਅਨਸ਼ਿਪ ’ਚ ਵਧੀਆ ਪ੍ਰਦਰਸ਼ਨ-ਮੋਹਾਲੀ ‘ਚ ਜਿੱਤੇ ਤਗਮੇ
ਮੋਗਾ, 2 ਨਵੰਬਰ (ਸੁਰਿੰਦਰਪਾਲ ਸਿੰਘ)- ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ. ਐਲ.
ਮੋਗਾ, 2 ਨਵੰਬਰ (ਸੁਰਿੰਦਰਪਾਲ ਸਿੰਘ)- ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਦੇ ਹੋਣਹਾਰ ਵਿਦਿਆਰਥੀਆਂ ਨੇ ਮੋਹਾਲੀ ’ਚ ਆਯੋਜਿਤ 38ਵੀਂ ਪੰਜਾਬ ਰੋਲਰ ਸਕੇਟਿੰਗ ਚੈਂਪੀਅਨਸ਼ਿਪ ’ਚ ਸਕੂਲ ਦੇ ਦੋ ਨੌਜਵਾਨ ਸਕੇਟਰਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਗਮੇ ਜਿੱਤੇ । ਪੰਜਾਬ ਰੋਲਰ ਸਕੇਟਿੰਗ ਐਸੋਸੀਏਸ਼ਨ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਸੂਬਾ ਪੱਧਰੀ ਮੁਕਾਬਲੇ ’ਚ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਪ੍ਰਮੁੱਖ ਖਿਡਾਰੀਆਂ ਨੇ ਭਾਗ ਲਿਆ। ਸਖ਼ਤ ਮੁਕਾਬਲੇ ਦੌਰਾਨ ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਦੀ ਚੌਥੀ ਜਮਾਤ ਦੇ ਵਿਦਿਆਰਥੀ ਤਨਮਯ ਅਤੇ ਤੀਜੀ ਜਮਾਤ ਦੀ ਵਿਦਿਆਰਥਣ ਅੰਬਰ ਨੇ ‘ਆਰਟਿਸਟਿਕ ਸਕੇਟਿੰਗ ਡਾਂਸ’ ਮੁਕਾਬਲੇ ਵਿਚ ਸ਼ਾਨਦਾਰ ਤਕਨੀਕ ਦਾ ਪ੍ਰਦਰਸ਼ਨ ਕਰਦਿਆਂ ਨਿਰਣਾਇਕਾਂ ਅਤੇ ਦਰਸ਼ਕਾਂ ਦਾ ਦਿਲ ਜਿੱਤ ਲਿਆ। ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਦੋਵਾਂ ਹੋਣਹਾਰ ਸਕੇਟਰਾਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਦੇ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਨੇ ਵਿਦਿਆਰਥੀਆਂ ਦੀ ਸਫਲਤਾ ‘ਤੇ ਮਾਣ ਪ੍ਰਗਟ ਕਰਦਿਆਂ ਕਿਹਾ ਕਿ ਤਨਮਯ ਅਤੇ ਅੰਬਰ ਦੀ ਇਹ ਪ੍ਰਾਪਤੀ ਪੂਰੇ ਮੋਗਾ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਦ ਲਰਨਿੰਗ ਫ਼ੀਲਡ ਸਕੂਲ ਦਾ ਹਮੇਸ਼ਾ ਇਹ ਉਦੇਸ਼ ਰਿਹਾ ਹੈ ਕਿ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ ਉਨ੍ਹਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾਵੇ । ਸਕੂਲ ਦੀ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਕਿਹਾ ਕਿ ਛੋਟੀ ਉਮਰ ’ਚ ਤਨਮਯ ਅਤੇ ਅੰਬਰ ਵਲੋਂ ਜਿਸ ਕਲਾਤਮਕਤਾ, ਇਕਾਗਰਤਾ ਅਤੇ ਊਰਜਾ ਨਾਲ ਆਰਟਿਸਟਿਕ ਸਕੇਟਿੰਗ ਡਾਂਸ ਦਾ ਪ੍ਰਦਰਸ਼ਨ ਕੀਤਾ ਗਿਆ ਹੈ, ਉਹ ਬੇਹੱਦ ਸ਼ਲਾਘਾਯੋਗ ਹੈ।