ਹੋਲੀ ਹਾਰਟ ਸਕੂਲ ਵਿਖੇ ਕਰਵਾ ਚੌਥ ’ਤੇ ਮਹਿੰਦੀ ਮੁਕਾਬਲੇ ਕਰਵਾਏ
ਅਜੀਤਵਾਲ, 2 ਨਵੰਬਰ (ਹਰਦੇਵ ਸਿੰਘ ਮਾਨ)- ਨਾਮਵਰ ਵਿੱਦਿਅਕ ਅਦਾਰੇ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਕਰਵਾ ਚੌਥ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਮਹਿੰਦੀ ਲਗਾਉਣ ਦੇ ਮੁਕਾਬਲੇ ਕਰਵਾਏ ਗਏ। ਸਕੂਲ ਪ੍ਰਿੰਸੀਪਲ ਸਾਕਸ਼ੀ ਗੁਲੇਰੀਆ, ਪ੍ਰਬੰਧਕੀ ਕਮੇਟੀ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਸ਼੍ਰੇਆ ਪਲਤਾ, ਸ਼ਿਵਾਨੀ ਅਰੋੜਾ ਅਤੇ ਰਮਨ ਅਰੋੜਾ ਵਲੋਂ ਰਸਮੀ ਸ਼ੁਰੂਆਤ ਕਰਵਾਉਂਦਿਆਂ ਵਿਦਿਆਰਥਣਾਂ ਨੂੰ ਕਰਵਾ ਚੌਥ ਦੀਆਂ ਵਧਾਈਆਂ ਦਿੰਦਿਆਂ ਭਾਰਤੀ ਸੰਸਕ੍ਰਿਤੀ ਦੀਆਂ ਅਜਿਹੀਆਂ ਪੁਰਾਤਨ ਰਸਮਾਂ ਅਤੇ ਰੀਤੀ-ਰਿਵਾਜਾਂ ਨਾਲ ਜੁੜੇ ਰਹਿਣ ਦੀ ਪ੍ਰੇਰਨਾ ਦਿੱਤੀ।
ਅਜੀਤਵਾਲ, 2 ਨਵੰਬਰ (ਹਰਦੇਵ ਸਿੰਘ ਮਾਨ)- ਨਾਮਵਰ ਵਿੱਦਿਅਕ ਅਦਾਰੇ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਕਰਵਾ ਚੌਥ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਮਹਿੰਦੀ ਲਗਾਉਣ ਦੇ ਮੁਕਾਬਲੇ ਕਰਵਾਏ ਗਏ। ਸਕੂਲ ਪ੍ਰਿੰਸੀਪਲ ਸਾਕਸ਼ੀ ਗੁਲੇਰੀਆ, ਪ੍ਰਬੰਧਕੀ ਕਮੇਟੀ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਸ਼੍ਰੇਆ ਪਲਤਾ, ਸ਼ਿਵਾਨੀ ਅਰੋੜਾ ਅਤੇ ਰਮਨ ਅਰੋੜਾ ਵਲੋਂ ਰਸਮੀ ਸ਼ੁਰੂਆਤ ਕਰਵਾਉਂਦਿਆਂ ਵਿਦਿਆਰਥਣਾਂ ਨੂੰ ਕਰਵਾ ਚੌਥ ਦੀਆਂ ਵਧਾਈਆਂ ਦਿੰਦਿਆਂ ਭਾਰਤੀ ਸੰਸਕ੍ਰਿਤੀ ਦੀਆਂ ਅਜਿਹੀਆਂ ਪੁਰਾਤਨ ਰਸਮਾਂ ਅਤੇ ਰੀਤੀ-ਰਿਵਾਜਾਂ ਨਾਲ ਜੁੜੇ ਰਹਿਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਕਰਵਾਏ ਮਹਿੰਦੀ ਲਗਾਉਣ ਦੇ ਮੁਕਾਬਲਿਆਂ ਵਿਚ ਵਿਦਿਆਰਥਣਾਂ ਨੇ ਪੂਰੇ ਉਤਸ਼ਾਹ ਅਤੇ ਚਾਅ ਨਾਲ ਹਿੱਸਾ ਲਿਆ ਅਤੇ ਹੱਥਾਂ ’ਤੇ ਸੁੰਦਰ ਮਹਿੰਦੀ ਦੇ ਡਿਜ਼ਾਈਨ ਘੜ ਕੇ ਆਪਣੀ ਕਲਾ ਦਿਖਾਈ। ਪ੍ਰਿੰਸੀਪਲ ਮੈਡਮ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਸੱਭਿਆਚਾਰਕ ਪ੍ਰਤੀ ਸਤਿਕਾਰ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਉਜਾਗਰ ਕਰਦੇ ਹਨ। ਮਹਿੰਦੀ ਮੁਕਾਬਲੇ ਵਿਚ ਜੱਜ ਦੀ ਭੂਮਿਕਾ ਸਕੂਲ ਦੇ ਕਲਾ ਅਤੇ ਸੰਸਕ੍ਰਿਤਕ ਵਿਭਾਗ ਦੇ ਅਧਿਆਪਕਾਂ ਨੇ ਨਿਭਾਈ। ਵਧੀਆ ਡਿਜ਼ਾਈਨ ਬਣਾਉਣ ਵਾਲੀਆਂ ਵਿਦਿਆਰਥਣਾਂ ਨੂੰ ਸਕੂਲ ਪ੍ਰਬੰਧਕਾਂ ਵਲੋਂ ਇਨਾਮ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਮੈਨੇਜਮੈਂਟ ਅਤੇ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਸਕੂਲ ਸਟਾਫ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ ਗਈ|