02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ- ਵਿਧਾਇਕਾ ਡਾ. ਅਰੋੜਾ

ਮੋਗਾ, 2 ਨਵੰਬਰ (ਸੁਰਿੰਦਰਪਾਲ ਸਿੰਘ)- ਹਲਕਾ ਮੋਗਾ ਦੇ ਪਿੰਡ ਨਿਧਾਂਵਾਲਾ ਵਿਖੇ ਅੱਜ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਪਰਿਵਾਰਾਂ ਨੂੰ ਪੱਕੀਆਂ ਰਜਿਸਟਰੀਆਂ ਰਾਹੀਂ ਮਾਲਕੀ ਹੱਕ ਪ੍ਰਦਾਨ ਕੀਤੇ ਗਏ। ਇਸ ਪਹਿਲਕਦਮੀ ਤਹਿਤ ਲੰਬੇ ਸਮੇਂ ਤੋਂ ਆਪਣੇ ਘਰਾਂ ਵਿਚ ਰਹਿ ਰਹੇ ਪਰਿਵਾਰਾਂ ਨੂੰ ਉਨ੍ਹਾਂ ਦੀ ਜਾਇਦਾਦ ਦੀ ਕਾਨੂੰਨੀ ਮਾਲਕੀ ਦਾ ਅਧਿਕਾਰ ਮਿਲਿਆ ਹੈ।

Ad Position 21
No active advertisement
ਅਜੀਤ ਡੈਸਕ 03-11-2026
ਮੋਗਾ, 2 ਨਵੰਬਰ (ਸੁਰਿੰਦਰਪਾਲ ਸਿੰਘ)- ਹਲਕਾ ਮੋਗਾ ਦੇ ਪਿੰਡ ਨਿਧਾਂਵਾਲਾ ਵਿਖੇ ਅੱਜ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਪਰਿਵਾਰਾਂ ਨੂੰ ਪੱਕੀਆਂ ਰਜਿਸਟਰੀਆਂ ਰਾਹੀਂ ਮਾਲਕੀ ਹੱਕ ਪ੍ਰਦਾਨ ਕੀਤੇ ਗਏ। ਇਸ ਪਹਿਲਕਦਮੀ ਤਹਿਤ ਲੰਬੇ ਸਮੇਂ ਤੋਂ ਆਪਣੇ ਘਰਾਂ ਵਿਚ ਰਹਿ ਰਹੇ ਪਰਿਵਾਰਾਂ ਨੂੰ ਉਨ੍ਹਾਂ ਦੀ ਜਾਇਦਾਦ ਦੀ ਕਾਨੂੰਨੀ ਮਾਲਕੀ ਦਾ ਅਧਿਕਾਰ ਮਿਲਿਆ ਹੈ। ਇਸ ਮੌਕੇ ਹਲਕਾ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਾ ਅਧਿਕਾਰ ਦਿਵਾਉਣਾ ਅਤੇ ਉਨ੍ਹਾਂ ਨੂੰ ਜਾਇਦਾਦ ਸਬ ੰਧੀ ਅਨਿਸ਼ਚਿਤਤਾ ਤੋਂ ਰਾਹਤ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਘਰ ਹਰੇਕ ਪਰਿਵਾਰ ਦੇ ਜੀਵਨ ਦਾ ਇਕ ਅਹਿਮ ਹਿੱਸਾ ਹੁੰਦਾ ਹੈ। ਅਜਿਹੇ ਵਿਚ ਆਪਣੇ ਘਰ ਦੀ ਪੱਕੀ ਰਜਿਸਟਰੀ ਮਿਲਣ ਨਾਲ ਪਰਿਵਾਰਾਂ ਨੂੰ ਸੁਰੱਖਿਆ, ਸਥਿਰਤਾ ਅਤੇ ਆਤਮ-ਵਿਸ਼ਵਾਸ ਦਾ ਅਹਿਸਾਸ ਹੁੰਦਾ ਹੈ। ਪਿੰਡ ਨਿਧਾਂਵਾਲਾ ਵਿਚ ਪਰਿਵਾਰਾਂ ਨੂੰ ਮਾਲਕੀ ਹੱਕ ਪ੍ਰਦਾਨ ਕਰਨਾ ਇਸੇ ਉਦੇਸ਼ ਵੱਲ ਇਕ ਸ਼ਲਾਘਾਯੋਗ ਕਦਮ ਹੈ।
Ad Position 22
No active advertisement
ਪਿਛਲੀ ਖ਼ਬਰ ਮੈਕਰੋ ਗਲੋਬਲ ਆਈਲਟਸ ਤੇ ਪੀ.ਟੀ.ਈ. ਦੀ ਕੋਚਿੰਗ ਦੀਆਂ ਸੇਵਾਵਾਂ ਨਾਲ ਸਟੱਡੀ ਵੀਜ਼ਾ ’ਚ ਮੋਹਰੀ-ਡੱਲਾ ਅਗਲੀ ਖ਼ਬਰ ਸਹਿਕਾਰੀ ਸੁਸਾਇਟੀਆਂ ਦੇ ਮਾਮਲੇ ਸੰਬੰਧੀ ਕਿਸਾਨ ਜਥੇਬੰਦੀਆਂ ਨੇ ਦਿੱਤਾ ਮੰਗ ਪੱਤਰ
Ad Position 24