03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਨਸ਼ਾ ਪ੍ਰਭਾਵਿਤ ਖੇਤਰਾਂ ਦੇ ਨਵੀਨੀਕਰਨ ਲਈ 60 ਦਿਨਾ ਮੁਹਿੰਮ ਦੀ ਡਿਪਟੀ ਕਮਿਸ਼ਨਰ ਵਲੋਂ ਸਮੀਖਿਆ

ਮੋਗਾ, 2 ਨਵੰਬਰ (ਸੁਰਿੰਦਰਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਗਈ 60 ਦਿਨਾ ਮੁਹਿੰਮ ਦੀ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿਚ ਤਸਦੀਕ ਕੀਤੇ ਗਏ 46 ਡਰੱਗ ਹਾਟ ਸਪਾਟ ਖੇਤਰਾਂ ਦੀ ਨੁਹਾਰ ਬਦਲਣ ਦੀ ਕਾਰਵਾਈ ਜੰਗੀ ਪੱਧਰ ‘ਤੇ ਮੁਕੰਮਲ ਕੀਤੇ ਜਾਵੇ।

Ad Position 21
No active advertisement
ਮੋਗਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਤਹਿਤ 60 ਦਿਨਾਂ ਮੁਹਿੰਮ ਦੀ ਸਮੀਖਿਆ ਕਰਦੇ ਹੋਏ ਡਿਪਟੀ ਕਮਿਸ਼ਨਰ ਸਾਗਰ ਸੇਤੀਆ, ਨਾਲ ਹਨ ਐਸ.ਐਸ.ਪੀ. ਸਰਤਾਜ ਸਿੰਘ ਚਾਹਲ। ਤਸਵੀਰ : ਜਸਪਾਲ ਸਿੰਘ ਬੱਬੀ 03-11-2026
ਮੋਗਾ, 2 ਨਵੰਬਰ (ਸੁਰਿੰਦਰਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਗਈ 60 ਦਿਨਾ ਮੁਹਿੰਮ ਦੀ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿਚ ਤਸਦੀਕ ਕੀਤੇ ਗਏ 46 ਡਰੱਗ ਹਾਟ ਸਪਾਟ ਖੇਤਰਾਂ ਦੀ ਨੁਹਾਰ ਬਦਲਣ ਦੀ ਕਾਰਵਾਈ ਜੰਗੀ ਪੱਧਰ ‘ਤੇ ਮੁਕੰਮਲ ਕੀਤੇ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੁੰਨਸਾਨ ਥਾਵਾਂ, ਖੰਡਰ ਇਮਾਰਤਾਂ ਆਦਿ ਜੋ ਕਿ ਨਸ਼ਾ ਤਸਕਰਾਂ ਤੇ ਪੀੜਤਾਂ ਵਲੋਂ ਨਸ਼ੇ ਲਈ ਵਰਤੀਆਂ ਜਾਂਦੀਆਂ ਹਨ, ਉਨ੍ਹਾਂ ਦੀ ਸਾਫ਼ ਸਫ਼ਾਈ, ਇਮਾਰਤਾਂ ਦੀ ਮੁਰੰਮਤ, ਲਾਈਟਾਂ ਲਗਵਾਉਣ ਆਦਿ ਦੀ ਕਾਰਵਾਈ ਤੁਰੰਤ ਮੁਕੰਮਲ ਕੀਤੀ ਜਾਵੇ। ਡਿਪਟੀ ਕਮਿਸ਼ਨਰ ਅੱਜ ਜ਼ਿਲ੍ਹੇ ਦੇ ਤਸਦੀਕ ਕੀਤੇ ਨਸ਼ਾ ਪ੍ਰਭਾਵਿਤ ਖੇਤਰਾਂ ਦੇ ਨਵੀਨੀਕਰਨ, ਬੁਨਿਆਦੀ ਸਹੂਲਤਾਂ ਦੀ ਬਿਹਤਰੀ ਅਤੇ ਸਰਵਪੱਖੀ ਵਿਕਾਸ ਲਈ ਚਲਾਈ ਜਾ ਰਹੀ 60 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਮੁਹਿੰਮ ਤਹਿਤ ਹੁਣ ਤੱਕ ਕੀਤੀਆਂ ਗਈਆਂ ਕਾਰਵਾਈਆਂ ਅਤੇ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਵਿਸਥਾਰਤ ਰਿਪੋਰਟ ਪ੍ਰਾਪਤ ਕੀਤੀ ਅਤੇ ਅਧਿਕਾਰੀਆਂ ਨੂੰ ਮੁਹਿੰਮ ਦੇ ਨਿਰਧਾਰਿਤ ਟੀਚੇ ਸਮਾਂਬੱਧ ਢੰਗ ਨਾਲ ਪੂਰੇ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਾ ਪ੍ਰਭਾਵਿਤ ਖੇਤਰਾਂ ਦਾ ਨਵੀਨੀਕਰਨ ਸਿਰਫ਼ ਵਿਕਾਸ ਕਾਰਜਾਂ ਤੱਕ ਸੀਮਤ ਨਹੀਂ ਹੋਣਾ ਚਾਹੀਦਾ, ਸਗੋਂ ਇਨ੍ਹਾਂ ਇਲਾਕਿਆਂ ਵਿਚ ਸਾਫ਼-ਸਫ਼ਾਈ, ਸਿਹਤ ਸਹੂਲਤਾਂ, ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਨੌਜਵਾਨਾਂ ਦੀ ਉਸਾਰੂ ਗਤੀਵਿਧੀਆਂ ਵਿੱਚ ਸ਼ਮੂਲੀਅਤ ਅਤੇ ਲੋਕਾਂ ਵਿੱਚ ਸਮਾਜਿਕ ਜਾਗਰੂਕਤਾ ਪੈਦਾ ਕਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਇਸ ਮੌਕੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ੇ ਤੋਂ ਪੀੜਤਾਂ ਦੇ ਇਲਾਜ ਲਈ ਕੰਮ ਨੂੰ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਪਿੰਦਰ ਸਿੰਘ, ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) ਮਿਸ ਹਰਸ਼ਿਤਾ ਸ਼ਰਮਾ, ਕਮਿਸ਼ਨਰ ਨਗਰ ਨਿਗਮ ਗੁਰਵਿੰਦਰ ਸਿੰਘ ਜੌਹਲ, ਸਮੂਹ ਉਪ ਮੰਡਲ ਮੈਜਿਸਟ੍ਰੇਟ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਮਰੇਡ ਰਣਧੀਰ ਸਿੰਘ ਗਿੱਲ ਦੀ ਬਰਸੀ ਮੌਕੇ ਸੈਮੀਨਾਰ 7 ਨੂੰ ਅਗਲੀ ਖ਼ਬਰ ਮੈਕਰੋ ਗਲੋਬਲ ਆਈਲਟਸ ਤੇ ਪੀ.ਟੀ.ਈ. ਦੀ ਕੋਚਿੰਗ ਦੀਆਂ ਸੇਵਾਵਾਂ ਨਾਲ ਸਟੱਡੀ ਵੀਜ਼ਾ ’ਚ ਮੋਹਰੀ-ਡੱਲਾ
Ad Position 24