02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

‘ ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ੇ ਨਾਲ ਮੌਤਾਂ ਨੇ ਸਾਰੇ ਰਿਕਾਰਡ ਤੋੜੇ-ਸੰਧੂ

ਮੋਗਾ, 2 ਨਵੰਬਰ (ਸੁਰਿੰਦਰਪਾਲ ਸਿੰਘ)- ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ’ਚ ਚਿੱਟੇ ਨਸ਼ੇ ਦਾ ਹੜ੍ਹ ਆਇਆ ਹੋਇਆ ਹੈ। ਇਨ੍ਹਾਂ ਦੇ ਰਾਜ ’ਚ ਚਿੱਟੇ ਨਸ਼ੇ ਨਾਲ ਮਰਨ ਵਾਲੇ ਨੌਜਵਾਨਾਂ ਦੀਆਂ ਮੌਤਾਂ ਨੇ ਸਾਰੇ ਰਿਕਾਰਡ ਮਾਤ ਪਾ ਦਿੱਤੇ ਅਤੇ ਚਿੱਟੇ ਨਸ਼ੇ ‘ਤੇ ਕਾਬੂ ਪਾਉਣ ਦੇ ਫੋਕੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਦੇ ਦਾਅਵਿਆਂ ਦੀ ਵੀ ਪੋਲ ਖੁੱਲ੍ਹ ਕੇ ਸਾਹਮਣੇ ਆ ਗਈ ਹੈ ਅਤੇ ਕੋਈ ਵੀ ਦਿਨ ਐਸਾ ਨਹੀਂ ਕਿ ਚਿੱਟੇ ਨਸ਼ੇ ਨਾਲ ਕਿਸੇ ਨੌਜਵਾਨ ਦੀ ਮੌਤ ਨਾ ਹੋਈ ਹੋਵੇ ਅਤੇ ਬੀਤੇ ਦਿਨ ਤਰਨਤਾਰਨ ਦੇ ਪੱਟੀ ਸ਼ਹਿਰ ਵਿਚ ਚਿੱਟੇ ਦੀ ਓਵਰਡੋਜ ਨਾਲ ਦੋ ਸਕੇ ਭਰਾਵਾਂ ਗੁਰਦੀਪ ਸਿੰਘ ਤੇ ਸੋਨਾ ਸਿੰਘ ਪੁੱਤਰ ਜਗੀਰ ਸਿੰਘ ਦੀ ਮੌਤ ਹੋ ਗਈ।

Ad Position 21
No active advertisement
ਅਜੀਤ ਡੈਸਕ 03-11-2026
ਮੋਗਾ, 2 ਨਵੰਬਰ (ਸੁਰਿੰਦਰਪਾਲ ਸਿੰਘ)- ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ’ਚ ਚਿੱਟੇ ਨਸ਼ੇ ਦਾ ਹੜ੍ਹ ਆਇਆ ਹੋਇਆ ਹੈ। ਇਨ੍ਹਾਂ ਦੇ ਰਾਜ ’ਚ ਚਿੱਟੇ ਨਸ਼ੇ ਨਾਲ ਮਰਨ ਵਾਲੇ ਨੌਜਵਾਨਾਂ ਦੀਆਂ ਮੌਤਾਂ ਨੇ ਸਾਰੇ ਰਿਕਾਰਡ ਮਾਤ ਪਾ ਦਿੱਤੇ ਅਤੇ ਚਿੱਟੇ ਨਸ਼ੇ ‘ਤੇ ਕਾਬੂ ਪਾਉਣ ਦੇ ਫੋਕੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਦੇ ਦਾਅਵਿਆਂ ਦੀ ਵੀ ਪੋਲ ਖੁੱਲ੍ਹ ਕੇ ਸਾਹਮਣੇ ਆ ਗਈ ਹੈ ਅਤੇ ਕੋਈ ਵੀ ਦਿਨ ਐਸਾ ਨਹੀਂ ਕਿ ਚਿੱਟੇ ਨਸ਼ੇ ਨਾਲ ਕਿਸੇ ਨੌਜਵਾਨ ਦੀ ਮੌਤ ਨਾ ਹੋਈ ਹੋਵੇ ਅਤੇ ਬੀਤੇ ਦਿਨ ਤਰਨਤਾਰਨ ਦੇ ਪੱਟੀ ਸ਼ਹਿਰ ਵਿਚ ਚਿੱਟੇ ਦੀ ਓਵਰਡੋਜ ਨਾਲ ਦੋ ਸਕੇ ਭਰਾਵਾਂ ਗੁਰਦੀਪ ਸਿੰਘ ਤੇ ਸੋਨਾ ਸਿੰਘ ਪੁੱਤਰ ਜਗੀਰ ਸਿੰਘ ਦੀ ਮੌਤ ਹੋ ਗਈ। ਇਹ ਪ੍ਰਗਟਾਵਾ ਭਾਜਪਾ ਦੇ ਜਨਰਲ ਸਕੱਤਰ ਅਤੇ ਸਾਬਕਾ ਐਸ.ਪੀ. ਮੁਖਤਿਆਰ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਰ ਫ਼ਰੰਟ ‘ਤੇ ਫ਼ੇਲ੍ਹ ਸਾਬਤ ਹੋਈ ਹੈ ਅਤੇ ਸਰਕਾਰ ਨਾ ਹੀ ਕਾਨੂੰਨ ਵਿਵਸਥਾ ਦੀ ਵਿਗੜਦੀ ਸਥਿਤੀ ‘ਤੇ ਕਾਬੂ ਪਾ ਸਕੀ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਸੀ.ਟੀ. ਯੂਨੀਵਰਸਿਟੀ ਦਾ ਦੌਰਾ ਅਗਲੀ ਖ਼ਬਰ ਖੋਜੋ ਅਤੇ ਸਿਰਜੋ ਇਨੋਵੇਸ਼ਨ 2026 ਮਾਡਲ ਪ੍ਰਦਰਸ਼ਨੀ ਲਗਾਈ
Ad Position 24