02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਡਾ. ਸੈਫੁਦੀਨ ਕਿਚਲੂ ਪਬਲਿਕ ਸਕੂਲ ’ਚ ਮਨਾਇਆ ‘ਹੈਲੋਵੀਨ ਡੇ’

ਮੋਗਾ, 2 ਨਵੰਬਰ (ਸੁਰਿੰਦਰਪਾਲ ਸਿੰਘ)- ਡਾ. ਸੈਫੁਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮੋਗਾ ਵਿਖੇ ‘ਹੈਲੋਵੀਨ ਡੇ’ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 03-11-2026
ਮੋਗਾ, 2 ਨਵੰਬਰ (ਸੁਰਿੰਦਰਪਾਲ ਸਿੰਘ)- ਡਾ. ਸੈਫੁਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮੋਗਾ ਵਿਖੇ ‘ਹੈਲੋਵੀਨ ਡੇ’ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਕੈਂਪਸ ਨੂੰ ਹੈਲੋਵੀਨ ਦੀ ਥੀਮ ਅਨੁਸਾਰ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ। ਇਸ ਮੌਕੇ ਡਰਾਉਣੀਆਂ, ਜਾਦੂਈ ਅਤੇ ਕਲਪਨਾਤਮਿਕ ਪੁਸ਼ਾਕਾਂ ’ਚ ਸਜੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਆਪਣੀਆਂ ਮਾਸੂਮ ਅਦਾਵਾਂ, ਕਲਪਨਾ ਸ਼ੀਲਤਾ ਅਤੇ ਉਤਸ਼ਾਹ ਨਾਲ ਸਾਰਿਆਂ ਦਾ ਮਨ ਮੋਹ ਲਿਆ। ਕੋਈ ਬੱਚਾ ਭੂਤ ਦੀ ਪੁਸ਼ਾਕ ਵਿਚ ਨਜ਼ਰ ਆਇਆ, ਤਾਂ ਕੋਈ ਪਿੰਜਰ, ਡੈਣ ਅਤੇ ਹੋਰ ਕਾਲਪਨਿਕ ਪਾਤਰਾਂ ਦੇ ਰੂਪ ਵਿਚ ਦਿਖਾਈ ਦਿੱਤਾ। ਸਮਾਗਮ ਦੌਰਾਨ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਹੈਲੋਵੀਨ ਦੇ ਇਤਿਹਾਸ, ਇਸ ਦੀਆਂ ਪਰੰਪਰਾਵਾਂ ਅਤੇ ਦੁਨੀਆ ਦੇ ਵੱਖ-ਵੱਖ ਦੇਸ਼ਾਂ ’ਚ ਇਸ ਨੂੰ ਮਨਾਉਣ ਦੇ ਤਰੀਕਿਆਂ ਬਾਰੇ ਦਿਲਚਸਪ ਜਾਣਕਾਰੀ ਦਿੱਤੀ। ਬੱਚਿਆਂ ਨੂੰ ਦੱਸਿਆ ਗਿਆ ਕਿ ਹੈਲੋਵੀਨ ਹਰ ਸਾਲ 31 ਅਕਤੂਬਰ ਨੂੰ ਮਨਾਇਆ ਜਾਂਦਾ ਹੈ। ਇਸ ਦੀਆਂ ਇਤਿਹਾਸਕ ਜੜ੍ਹਾਂ ਪ੍ਰਾਚੀਨ ਸੇਲਟਿਕ ਪਰੰਪਰਾ ‘ਸਾਮਹੈਨ’ ਨਾਲ ਜੁੜੀਆਂ ਮੰਨੀਆਂ ਜਾਂਦੀਆਂ ਹਨ। ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਹੈਲੋਵੀਨ ਡੇ ਮੌਕੇ ਕਿਹਾ ਕਿ ਆਧੁਨਿਕ ਸਿੱਖਿਆ ਦਾ ਉਦੇਸ਼ ਸਿਰਫ਼ ਕਿਤਾਬੀ ਗਿਆਨ ਦੇਣਾ ਨਹੀਂ, ਸਗੋਂ ਬੱਚਿਆਂ ਨੂੰ ਜੀਵਨ ਦੇ ਵੱਖ-ਵੱਖ ਤਜਰਬਿਆਂ ਨਾਲ ਜਾਣੂੰ ਕਰਵਾਉਣਾ, ਉਨ੍ਹਾਂ ਦੀ ਕਲਪਨਾ ਸ਼ਕਤੀ ਨੂੰ ਉਤਸ਼ਾਹਿਤ ਕਰਨਾ ਕਰਨਾ ਵੀ ਹੈ। ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ ਹਰ ਬੱਚੇ ਵਿਚ ਆਪਣੀ ਵਿਲੱਖਣ ਪ੍ਰਤਿਭਾ, ਕਲਪਨਾ ਸ਼ਕਤੀ ਅਤੇ ਸਿੱਖਣ ਦੀ ਸਮਰੱਥਾ ਹੁੰਦੀ ਹੈ। ਸਕੂਲ ਦਾ ਫ਼ਰਜ਼ ਹੈ ਕਿ ਬੱਚਿਆਂ ਨੂੰ ਅਜਿਹਾ ਸਕਾਰਾਤਮਿਕ ਮਾਹੌਲ ਦਿੱਤਾ ਜਾਵੇ, ਜਿੱਥੇ ਉਹ ਬਿਨਾਂ ਕਿਸੇ ਝਿਜਕ ਦੇ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕਰ ਸਕਣ। ਸਕੂਲ ਦੀ ਡਾਇਰੈਕਟਰ ਸੁਨੀਤਾ ਗਰਗ ਨੇ ਬੱਚਿਆਂ ਦੇ ਉਤਸ਼ਾਹ, ਸਿਰਜਣਾਤਮਿਕਤਾ ਅਤੇ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਚਪਨ ਸਿੱਖਣ ਦਾ ਸਭ ਤੋਂ ਮਹੱਤਵਪੂਰਨ ਸਮਾਂ ਹੁੰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਯੂਥ ਮਿਲਣੀ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ-ਪ੍ਰਧਾਨ ਡਾਲਾ ਅਗਲੀ ਖ਼ਬਰ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਨੇ ਸ਼ਿਆਮ ਪ੍ਰਭੂ ਖਾਟੂ ਵਾਲੇ ਸਮਾਗਮ ਦਾ ਸੱਦਾ ਪੱਤਰ ਜਾਰੀ ਕੀਤਾ
Ad Position 24