02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਕੇ.ਸੀ.ਸੀ. ਨੀਤੀ ਤਹਿਤ ਲਿਆਂਦੀਆਂ ਜਾ ਰਹੀਆਂ ਸ਼ਰਤਾਂ ਵਾਪਸ ਲਈਆਂ ਜਾਣ-ਸੰਯੁਕਤ ਕਿਸਾਨ ਮੋਰਚਾ

ਮੋਗਾ, 2 ਨਵੰਬਰ (ਜਸਪਾਲ ਸਿੰਘ ਬੱਬੀ)-ਸੰਯੁਕਤ ਕਿਸਾਨ ਮੋਰਚਾ ਵਲੋਂ ਨਵੀਂ ਪੰਜਾਬ ਕਿਸਾਨ ਕ੍ਰੈਡਿਟ ਕਾਰਡ (ਕੇ. ਸੀ.

Ad Position 21
No active advertisement
ਮੋਗਾ ਵਿਖੇ ਸੰਯੁਕਤ ਕਿਸਾਨ ਮੋਰਚਾ ਵਲੋਂ ਲਗਾਏ ਧਰਨੇ ਨੂੰ ਸੰਬੋਧਨ ਕਰਦੇ ਕਿਸਾਨ ਆਗੂ ਭੁਪਿੰਦਰ ਸਿੰਘ ਦੌਲਤਪੁਰਾ| ਡੀ.ਆਰ. ਮੋਗਾ ਗੁਰਜੋਤ ਸਿੰਘ ਨੂੰ ਮੰਗ ਪੱਤਰ ਦਿੰਦੇ ਕਿਸਾਨ ਆਗੂ| ਤਸਵੀਰਾਂ: ਜਸਪਾਲ ਸਿੰਘ ਬੱਬੀ 03-11-2026
ਮੋਗਾ, 2 ਨਵੰਬਰ (ਜਸਪਾਲ ਸਿੰਘ ਬੱਬੀ)-ਸੰਯੁਕਤ ਕਿਸਾਨ ਮੋਰਚਾ ਵਲੋਂ ਨਵੀਂ ਪੰਜਾਬ ਕਿਸਾਨ ਕ੍ਰੈਡਿਟ ਕਾਰਡ (ਕੇ.ਸੀ.ਸੀ.) ਨੀਤੀ 2026 ਤਹਿਤ ਸਹਿਕਾਰੀ ਸਭਾਵਾਂ ਅਤੇ ਕਿਸਾਨਾਂ ਉੱਪਰ ਲਾਗੂ ਕੀਤੀਆਂ ਜਾ ਰਹੀਆਂ ਕਿਸਾਨ ਵਿਰੋਧੀ ਸ਼ਰਤਾਂ ਦੇ ਵਿਰੋਧ ’ਚ ਵੱਖ-ਵੱਖ ਥਾਵਾਂ ’ਤੇ ਰੋਸ ਧਰਨੇ ਦਿੱਤੇ ਗਏ| ਇਨ੍ਹਾਂ ਧਰਨਿਆਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਮੋਗਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਰਗਟ ਸਿੰਘ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਕਸ਼ਮੀਰ ਸਿੰਘ ਭੇਖਾ ਨੇ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੀ ਸਖਤ ਨਿਖੇਧੀ ਕੀਤੀ| ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਅਤੇ ਉਨ੍ਹਾਂ ਨੂੰ ਕਰਜ਼ੇ ਦੇ ਬੋਝ ਤੋਂ ਮੁਕਤ ਕਰਨ ਦੀ ਬਜਾਏ ਨਵੀਆਂ ਨੀਤੀਆਂ ਰਾਹੀਂ ਉਨ੍ਹਾਂ ਨੂੰ ਹੋਰ ਕਰਜ਼ੇ ਦੇ ਜਾਲ ਵਿਚ ਫਸਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ| ਨਵੀਂ ਕੇ.ਸੀ.ਸੀ. ਨੀਤੀ ਤਹਿਤ ਲਿਆਂਦੀਆਂ ਜਾ ਰਹੀਆਂ ਸ਼ਰਤਾਂ ਕਿਸਾਨਾਂ ਲਈ ਹੋਰ ਮੁਸ਼ਕਿਲਾਂ ਪੈਦਾ ਕਰਨਗੀਆਂ| ਉਨ੍ਹਾਂ ਕਿਹਾ ਕਿ ਨਵੇਂ ਨਿਯਮਾਂ ਤਹਿਤ ਜਿਨ੍ਹਾਂ ਕਿਸਾਨਾਂ ਦਾ ਸਹਿਕਾਰੀ ਸਭਾਵਾਂ ਵਿਚ ਕਰਜ਼ਾ ਦੋ ਲੱਖ ਰੁਪਏ ਤੋਂ ਵੱਧ ਹੋਵੇਗਾ| ਉਨ੍ਹਾਂ ਨੂੰ ਆਪਣੀ ਜ਼ਮੀਨ ਬੈਂਕ ਕੋਲ ਗਹਿਣੇ ਰੱਖਣ ਦੀ ਸ਼ਰਤ ਦਾ ਸਾਹਮਣਾ ਕਰਨਾ ਪਵੇਗਾ| ਇਸ ਤੋਂ ਇਲਾਵਾ ਸਹਿਕਾਰੀ ਸਭਾਵਾਂ ਤੋਂ ਬਾਹਰਲੇ ਬੈਂਕਾਂ ਤੋਂ ਫਸਲੀ ਕਰਜ਼ਾ ਲੈਣ ਵਾਲੇ ਕਿਸਾਨਾਂ ਲਈ ਵਿਆਜ ਦਰ 4 ਫੀਸਦੀ ਤੋਂ ਵਧਾ ਕੇ 11 ਫੀਸਦੀ ਕਰਨ ਅਤੇ ਹਿਮਾਇਤੀ ਵਿਆਜ ਦਰਾਂ ਵਿਚ ਵੀ ਵਾਧਾ ਕਰਨ ਦੀ ਵਿਵਸਥਾ ਕੀਤੀ ਜਾ ਰਹੀ ਹੈ| ਇਸ ਦੇ ਨਾਲ ਹੀ 30 ਸਤੰਬਰ ਅਤੇ 31 ਮਾਰਚ ਤੋਂ ਬਾਅਦ ਵਿਆਜ ਨੂੰ ਮੂਲ ਧਨ ਵਿਚ ਜੋੜਨ ਦੀ ਸ਼ਰਤ ਕਿਸਾਨਾਂ ਉੱਪਰ ਚੱਕਰਵਰਤੀ ਵਿਆਜ ਦਾ ਵਾਧੂ ਬੋਝ ਪਾਵੇਗੀ| ਉਨ੍ਹਾਂ ਮੰਗ ਕੀਤੀ ਕਿ ਨਵੀਂ ਕੇ.ਸੀ.ਸੀ. ਨੀਤੀ ਤਹਿਤ ਲਿਆਂਦੀਆਂ ਕਿਸਾਨ ਵਿਰੋਧੀ ਸ਼ਰਤਾਂ ਤੁਰੰਤ ਵਾਪਸ ਲਈਆਂ ਜਾਣ, ਕਿਸਾਨਾਂ ਨੂੰ ਪਹਿਲਾਂ ਵਾਂਗ ਘੱਟ ਵਿਆਜ ਦਰਾਂ ’ਤੇ ਫਸਲੀ ਕਰਜ਼ਾ ਦਿੱਤਾ ਜਾਵੇ ਅਤੇ ਚੱਕਰਵਰਤੀ ਵਿਆਜ ਦੀ ਵਿਵਸਥਾ ਖਤਮ ਕੀਤੀ ਜਾਵੇ| ਉਨ੍ਹਾਂ ਡੀ.ਆਰ. ਮੋਗਾ ਗੁਰਜੋਤ ਸਿੰਘ ਨੂੰ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ ਦੇ ਨਾਂਅ ਮੰਗ ਪੱਤਰ ਵੀ ਦਿੱਤਾ| ਇਸ ਮੌਕੇ ਬੀ.ਕੇ.ਯੂ. ਲੱਖੋਵਾਲ, ਇਕਬਾਲ ਸਿੰਘ ਲੋਟੀ, ਲਖਵਿੰਦਰ ਸਿੰਘ ਰੌਲੀ, ਬਲਕਰਨ ਸਿੰਘ ਢਿੱਲੋਂ, ਜਸਵੰਤ ਸਿੰਘ ਪੰਡੋਰੀ, ਹਰਪ੍ਰੀਤ ਸਿੰਘ, ਜਗਸੀਰ ਸਿੰਘ ਜੱਗੀ, ਨਿਰਮਲ ਸਿੰਘ ਮਨਾਵਾਂ, ਹਰਵਿੰਦਰ ਸਿੰਘ, ਭੋਲਾ, ਬਿੰਦਰ ਸਿੰਘ, ਮੋਨ ਸਿੰਘ, ਮੇਜਰ ਸਿੰਘ, ਰਾਕੇਸ਼ ਸਿੰਘ, ਗੁਰਮੇਲ ਸਿੰਘ, ਕਰਮਜੀਤ ਸਿੰਘ, ਪ੍ਰੇਮ ਲਾਲਪੁਰੀ, ਹਰਨੇਕ ਸਿੰਘ, ਸੁਰਿੰਦਰ ਸਿੰਘ, ਮੋਹਨ ਸਿੰਘ, ਬੂਟਾ ਸਿੰਘ, ਚਰਨਜੀਤ ਸਿੰਘ, ਕੇਵਲ ਸਿੰਘ, ਓਂਕਾਰ ਸਿੰਘ, ਗੁਰਚਰਨ ਸਿੰਘ, ਗੁਰਤੇਜ ਸਿੰਘ, ਤਾਰ ਸਿੰਘ, ਅਵਤਾ ਰ ਸਿੰਘ ਡਾਲਾ, ਗੁਰਬਚਨ ਸਿੰਘ, ਕੇਵਲ ਸਿੰਘ, ਕਮਲ ਬਾਘਾ ਪੁਰਾਣਾ, ਮੋਦਨ ਸਿੰਘ, ਦਰਸ਼ਨ ਸਿੰਘ, ਦਵਿੰਦਰ ਸਿੰਘ, ਜਸਵੀਰ ਸਿੰਘ, ਜ਼ੀਰ ਸਿੰਘ, ਗੁਰਤੇਜ ਸਿੰਘ, ਮਿਹਰ ਸਿੰਘ, ਦਵਿੰਦਰ ਸਿੰਘ, ਲਵਪ੍ਰੀਤ ਸਿੰਘ, ਗੁਰਜੀਤ ਸਿੰਘ, ਕੁਲਦੀਪ ਸਿੰਘ ਮਨਦੀਪ ਸਿੰਘ, ਜਸਪ੍ਰੀਤ ਸਿੰਘ, ਤਜਿੰਦਰ ਸਿੰਘ, ਰਮਨਦੀਪ ਸਿੰਘ, ਭਾਈ ਯੋਗੇਸ਼, ਮਨਪ੍ਰੀਤ ਸਿੰਘ, ਗੁਰਜੀਤ ਸਿੰਘ, ਸੁਖਬੀਰ ਸਿੰਘ, ਜਸਪਾਲ ਸਿੰਘ, ਬਲਵਿੰਦਰ ਸਿੰਘ ਆਦਿ ਕਿਸਾਨ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਐਸ.ਸੀ ਵਿੰਗ ਆਉਂਦੀਂਆਂ ਵਿਧਾਨ ਸਭਾ ਚੋਣਾਂ ’ਚ ਅਹਿਮ ਭੂਮਿਕਾ ਨਿਭਾਏਗਾ-ਕਟਾਰੀਆਂ ਅਗਲੀ ਖ਼ਬਰ ਤਿੰਨ ਪ੍ਰਮੁੱਖ ਆਗੂਆਂ ਦਾ ਭਾਜਪਾ ’ਚ ਸ਼ਾਮਿਲ ਹੋਣਾ ਸ਼ੁੱਭ ਸੰਕੇਤ-ਡਾ. ਹਰਜੋਤ ਕਮਲ
Ad Position 24