03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਵਿਧਾਇਕ ਬਿਲਾਸਪੁਰ ਨੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਵੰਡੇ ਰਜਿਸਟ੍ਰੇਸ਼ਨ ਕਾਰਡ

ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਚਲਾਈ ਜਾ ਰਹੀ ਲੋਕ-ਪੱਖੀ ਯੋਜਨਾ ਮੇਰਾ ਘਰ ਮੇਰੇ ਨਾਮ ਤਹਿਤ ਅੱਜ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਨੰਗਲ ਵਿਖੇ ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਦੇ ਮਾਲਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਰਜਿਸਟ੍ਰੇਸ਼ਨ ਕਾਰਡ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਵੰਡੇ ਗਏ। ਇਸ ਮੌਕੇ ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਦਿਵਾਉਣ ਵੱਲ ਇਕ ਇਤਿਹਾਸਕ ਅਤੇ ਅਹਿਮ ਕਦਮ ਹੈ।

Ad Position 21
No active advertisement
ਅਜੀਤ ਡੈਸਕ 04-11-2026
ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਚਲਾਈ ਜਾ ਰਹੀ ਲੋਕ-ਪੱਖੀ ਯੋਜਨਾ ਮੇਰਾ ਘਰ ਮੇਰੇ ਨਾਮ ਤਹਿਤ ਅੱਜ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਨੰਗਲ ਵਿਖੇ ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਦੇ ਮਾਲਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਰਜਿਸਟ੍ਰੇਸ਼ਨ ਕਾਰਡ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਵੰਡੇ ਗਏ। ਇਸ ਮੌਕੇ ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਦਿਵਾਉਣ ਵੱਲ ਇਕ ਇਤਿਹਾਸਕ ਅਤੇ ਅਹਿਮ ਕਦਮ ਹੈ। ਇਸ ਨਾਲ ਲੋਕਾਂ ਨੂੰ ਆਪਣੇ ਘਰਾਂ ਦੀ ਮਾਲਕੀ ਦਾ ਕਾਨੂੰਨੀ ਸਬੂਤ ਮਿਲੇਗਾ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਅਤੇ ਉਨ੍ਹਾਂ ਨੂੰ ਬਣਦੇ ਹੱਕ ਦਿਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮੌਕੇ ਉਨ੍ਹਾਂ ਨੇ ਇਸ ਲੋਕ-ਪੱਖੀ ਯੋਜਨਾ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਮੁੜ ਖ਼ੁਸ਼ਹਾਲ ਬਣਾਉਣ ਲਈ ਕਾਂਗਰਸ ਦੀ ਸਰਕਾਰ ਜ਼ਰੂਰੀ-ਮਲੂਕਾ ਅਗਲੀ ਖ਼ਬਰ ਬੂਟਾ ਸਿੰਘ ਜਲਾਲ ਨੇ ਮਾਰਕਿਟ ਕਮੇਟੀ ਭਗਤਾ ਭਾਈ ਕਾ ਦੇ ਚੇਅਰਮੈਨ ਵਜੋਂ ਸੰਭਾਲੀ ਜ਼ਿੰਮੇਵਾਰੀ ਪਿੰਡ ਜਲਾਲ ਵਿਖੇ ਹੋਇਆ ਤਾਜਪ...
Ad Position 24