04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਪੰਜਾਬ ਨੂੰ ਮੁੜ ਖ਼ੁਸ਼ਹਾਲ ਬਣਾਉਣ ਲਈ ਕਾਂਗਰਸ ਦੀ ਸਰਕਾਰ ਜ਼ਰੂਰੀ-ਮਲੂਕਾ

ਨੱਥੂਵਾਲਾ ਗਰਬੀ, 3 ਨਵੰਬਰ (ਨਵਦੀਪ ਸਿੰਘ)-ਅੱਜ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕੁਲਵੰਤ ਸਿੰਘ ਮਲੂਕਾ ਪਿੰਡ ਭਲੂਰ ਦੇ ਗੁਰਦੁਆਰਾ ਸਰੋਵਰ ਸਾਹਿਬ ਵਿਖੇ ਨਤਮਸਤਕ ਹੋਏ। ਜਿੱਥੇ ਉਨ੍ਹਾਂ ਇਕੱਠ ਨੂੰ ਸੰਬੋਧਨ ਕਰਦਿਆਂ ਆਉਣ ਵਾਲੀ ਸਰਕਾਰ ਕਾਂਗਰਸ ਦੀ ਬਣਾਉਣ ਦਾ ਸੱਦਾ ਦਿੱਤਾ।

Ad Position 21
No active advertisement
ਅਜੀਤ ਡੈਸਕ 04-11-2026
ਨੱਥੂਵਾਲਾ ਗਰਬੀ, 3 ਨਵੰਬਰ (ਨਵਦੀਪ ਸਿੰਘ)-ਅੱਜ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕੁਲਵੰਤ ਸਿੰਘ ਮਲੂਕਾ ਪਿੰਡ ਭਲੂਰ ਦੇ ਗੁਰਦੁਆਰਾ ਸਰੋਵਰ ਸਾਹਿਬ ਵਿਖੇ ਨਤਮਸਤਕ ਹੋਏ। ਜਿੱਥੇ ਉਨ੍ਹਾਂ ਇਕੱਠ ਨੂੰ ਸੰਬੋਧਨ ਕਰਦਿਆਂ ਆਉਣ ਵਾਲੀ ਸਰਕਾਰ ਕਾਂਗਰਸ ਦੀ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਲੋਕ ਪੰਜਾਬ ਵਿਚ ਚੱਲ ਰਹੀ ‘ਆਪ’ ਸਰਕਾਰ ਤੋਂ ਦੁਖੀ ਹੋ ਚੁੱਕੇ ਹਨ ਅਤੇ ਪੰਜਾਬ ਵਿਚ ਆਉਣ ਵਾਲੀ ਸਰਕਾਰ ਕਾਂਗਰਸ ਦੀ ਬਣਾਉਣ ਦਾ ਮਨ ਬਣਾ ਚੁੱਕੇ ਹਨ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਲੂਕਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਦੀ ਟੀਮ ਵਲੋਂ ਚੈਰੀਟੇਬਲ ਲੈਬੋਰੇਟਰੀ ਟਰੱਸਟ ਦੇ ਸਹਿਯੋਗ ਨਾਲ ਲੋੜਵੰਦ ਤੇ ਗਰੀਬ ਪਰਿਵਾਰਾਂ ਦੇ ਮੈਡੀਕਲ ਚੈੱਕਅਪ ਕੈਂਪ ਵੀ ਲਗਾਏ ਜਾਣਗੇ। ਜਿਸ ਵਿਚ ਟੈੱਸਟ ਮੁਫ਼ਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋ ਗਈ ਹੈ ਅਤੇ ਹਰ ਰੋਜ ਕਤਲੇਆਮ, ਨਸ਼ੇ ਸਬੰਧੀ ਨਸ਼ੇ ਦੀਆਂ ਖ਼ਬਰਾਂ ਨੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਪੰਜਾਬ ਵਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ ਅਗਲੀ ਖ਼ਬਰ ਵਿਧਾਇਕ ਬਿਲਾਸਪੁਰ ਨੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਵੰਡੇ ਰਜਿਸਟ੍ਰੇਸ਼ਨ ਕਾਰਡ
Ad Position 24