ਮਾਸਟਰ ਕੇਡਰ ਯੂਨੀਅਨ ਪੰਜਾਬ ਵਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ
ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਨਵੇਂ ਚੁਣੇ ਸੂਬਾਈ ਆਗੂ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ, ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਭੁੱਲਰ, ਸੂਬਾ ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ, ਮੁੱਖ ਸਲਾਹਕਾਰ ਹਰਿਮੰਦਰ ਸਿੰਘ ਉੱਪਲ, ਮਨਜਿੰਦਰ ਸਿੰਘ ਢਿੱਲੋਂ, ਮਨਜਿੰਦਰ ਸਿੰਘ ਝੰਡੇਰ ਨੇ ਕਿਹਾ ਕਿ ਪਿਛਲੇ ਦਿਨੀਂ ਮੋਗਾ ਵਿਖੇ ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਇਕ ਵਿਸ਼ਾਲ ਇਜਲਾਸ ਅਧਿਆਪਕਾਂ ਦੀਆਂ ਹੱਕੀ ਮੰਗਾਂ ਦੇ ਸੰਘਰਸ਼ ਸਬੰਧੀ ਹੋਇਆ ਸੀ, ਜਿਸ ਵਿਚ ਵੱਡੀ ਗਿਣਤੀ ਵਿਚ ਅਧਿਆਪਕਾਂ ਨੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹਿੱਸਾ ਲਿਆ ਸੀ ਅਤੇ ਨਵੇਂ ਚੁਣੇ ਸੂਬਾਈ ਆਗੂਆਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬ ਸਰਕਾਰ ਜੋ ਕਿ ਅਧਿਆਪਕਾਂ ਅਤੇ ਸਰਕਾਰੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅੱਖੋਂ-ਪਰੋਖੇ ਕਰ ਕੇ ਡੰਗ ਟਪਾ ਰਹੀ ਹੈ, ਉਸ ਖ਼ਿਲਾਫ਼ ਤਿੱਖੇ ਸੰਘਰਸ਼ ਵਿੱਢੇ ਜਾਣ। ਨਵੇਂ ਚੁਣੇ ਸੂਬਾਈ ਆਗੂ ਸੂਬਾ ਜੁਆਇੰਟ ਸਕੱਤਰ ਦਲਜੀਤ ਸਿੰਘ ਸਭਰਵਾਲ, ਸੀਨੀਅਰ ਮੀਤ ਪ੍ਰਧਾਨ ਅਮਰਬੀਰ ਸਿੰਘ ਰੰਧਾਵਾ, ਜਥੇਬੰਦਕ ਸਕੱਤਰ ਹਰਸੇਵਕ ਸਿੰਘ ਸਾਧੂਵਾਲਾ, ਰਜਿੰਦਰ ਫ਼ਰੀਦਕੋਟ ਅਤੇ ਸੂਬਾ ਮੀਤ ਪ੍ਰਧਾਨ ਜਤਿੰਦਰ ਕੁਮਾਰ ਹੰਸ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 253 ਅਧਿਆਪਕ ਨੌਕਰੀ ਤੋਂ ਵਾਂਝੇ ਕਰ ਦਿੱਤੇ।
ਮ
ਮੋਗਾ ਵਿਖੇ ਮਾਸਟਰ ਕੇਡਰ ਯੂਨੀਅਨ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ ਤੇ ਹੋਰ ਆਗੂ ਅਧਿਆਪਕ ਮੰਗਾਂ ਲਈ ਵੱਡੇ ਪੱਧਰ ‘ਤੇ ਸੰਘਰਸ਼ ਕਰਨ ਸਬੰਧੀ ਮੀਟਿੰਗ ਕਰਦੇ ਹੋਏ। ਤਸਵੀਰ: ਹਰਜੀਤ ਸਿੰਘ
04-11-2026
ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਨਵੇਂ ਚੁਣੇ ਸੂਬਾਈ ਆਗੂ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ, ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਭੁੱਲਰ, ਸੂਬਾ ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ, ਮੁੱਖ ਸਲਾਹਕਾਰ ਹਰਿਮੰਦਰ ਸਿੰਘ ਉੱਪਲ, ਮਨਜਿੰਦਰ ਸਿੰਘ ਢਿੱਲੋਂ, ਮਨਜਿੰਦਰ ਸਿੰਘ ਝੰਡੇਰ ਨੇ ਕਿਹਾ ਕਿ ਪਿਛਲੇ ਦਿਨੀਂ ਮੋਗਾ ਵਿਖੇ ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਇਕ ਵਿਸ਼ਾਲ ਇਜਲਾਸ ਅਧਿਆਪਕਾਂ ਦੀਆਂ ਹੱਕੀ ਮੰਗਾਂ ਦੇ ਸੰਘਰਸ਼ ਸਬੰਧੀ ਹੋਇਆ ਸੀ, ਜਿਸ ਵਿਚ ਵੱਡੀ ਗਿਣਤੀ ਵਿਚ ਅਧਿਆਪਕਾਂ ਨੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹਿੱਸਾ ਲਿਆ ਸੀ ਅਤੇ ਨਵੇਂ ਚੁਣੇ ਸੂਬਾਈ ਆਗੂਆਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬ ਸਰਕਾਰ ਜੋ ਕਿ ਅਧਿਆਪਕਾਂ ਅਤੇ ਸਰਕਾਰੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅੱਖੋਂ-ਪਰੋਖੇ ਕਰ ਕੇ ਡੰਗ ਟਪਾ ਰਹੀ ਹੈ, ਉਸ ਖ਼ਿਲਾਫ਼ ਤਿੱਖੇ ਸੰਘਰਸ਼ ਵਿੱਢੇ ਜਾਣ। ਨਵੇਂ ਚੁਣੇ ਸੂਬਾਈ ਆਗੂ ਸੂਬਾ ਜੁਆਇੰਟ ਸਕੱਤਰ ਦਲਜੀਤ ਸਿੰਘ ਸਭਰਵਾਲ, ਸੀਨੀਅਰ ਮੀਤ ਪ੍ਰਧਾਨ ਅਮਰਬੀਰ ਸਿੰਘ ਰੰਧਾਵਾ, ਜਥੇਬੰਦਕ ਸਕੱਤਰ ਹਰਸੇਵਕ ਸਿੰਘ ਸਾਧੂਵਾਲਾ, ਰਜਿੰਦਰ ਫ਼ਰੀਦਕੋਟ ਅਤੇ ਸੂਬਾ ਮੀਤ ਪ੍ਰਧਾਨ ਜਤਿੰਦਰ ਕੁਮਾਰ ਹੰਸ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 253 ਅਧਿਆਪਕ ਨੌਕਰੀ ਤੋਂ ਵਾਂਝੇ ਕਰ ਦਿੱਤੇ। ਇਨ੍ਹਾਂ 4161 ਅਧਿਆਪਕਾਂ ਦੇ ਮੂੰਹ ‘ਚੋਂ ਸਰਕਾਰ ਦੀਆਂ ਆਪਣੀਆਂ ਗ਼ਲਤ ਨੀਤੀਆਂ ਕਾਰਨ ਰੋਟੀ ਖੋਈ ਗਈ ਹੈ ਜਿਸ ਦਾ ਮਾਸਟਰ ਕੇਡਰ ਯੂਨੀਅਨ ਪੰਜਾਬ ਵਲੋਂ ਤਿੱਖਾ ਵਿਰੋਧ ਕੀਤਾ ਗਿਆ। ਸੂਬਾ ਪ੍ਰੈੱਸ ਸਕੱਤਰ ਰਾਜਪਾਲ ਸਿੰਘ, ਸੂਬਾ ਮੀਡੀਆ ਕੋਆਰਡੀਨੇਟਰ ਅਮਨਦੀਪ ਸਿੰਘ, ਸਟੇਟ ਕਮੇਟੀ ਮੈਂਬਰ ਅਸ਼ਵਨੀ ਕੁਮਾਰ, ਹਰਪ੍ਰੀਤ ਸਿੰਘ ਅੰਮ੍ਰਿਤਸਰ, ਸੁਰਿੰਦਰ ਕੰਬੋਜ ਫ਼ਾਜ਼ਿਲਕਾ ਨੇ ਕਿਹਾ ਕਿ ਸਰਕਾਰ ਅਧਿਆਪਕਾਂ ਤੋਂ ਗ਼ੈਰ ਵਿੱਦਿਅਕ ਕੰਮ ਲੈ ਕੇ ਸਿੱਖਿਆ ਕ੍ਰਾਂਤੀ ਦਾ ਨਾਅਰਾ ਲਾ ਕੇ ਸਿੱਖਿਆ ਦਾ ਭੋਗ ਪਾ ਰਹੀ ਹੈ ਅਤੇ ਇਸ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਸਿੱਖਿਆ ਦਾ ਮਿਆਰ ਬਹੁਤ ਡਿਗ ਚੁੱਕਾ ਹੈ ਜੋ ਕਿ ਵਿਦਿਆਰਥੀਆਂ ਦੇ ਆਉਣ ਵਾਲੇ ਭਵਿੱਖ ‘ਤੇ ਸਵਾਲੀਆ ਨਿਸ਼ਾਨ ਲਗਾਉਣਗੇ। ਮਾਸਟਰ ਕੇਡਰ ਯੂਨੀਅਨ ਪੰਜਾਬ ਵਲੋਂ ਜਨਰਲ ਇਜਲਾਸ ਵਿਚ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਵੱਡੀ ਗਿਣਤੀ ਵਿਚ ਅਧਿਆਪਕਾਂ ਨੇ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਣ ਦਾ ਫ਼ੈਸਲਾ ਕੀਤਾ। ਇਸ ਸਮੇਂ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ ਧਰਮਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਮੋਗਾ ਸ਼ਮਸ਼ੇਰ ਸਿੰਘ, ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਇੰਦਰਪਾਲ ਸਿੰਘ, ਜ਼ਿਲ੍ਹਾ ਜਰਨਲ ਸਕੱਤਰ ਹਰਜਿੰਦਰ ਸਿੰਘ ਫ਼ਾਜ਼ਿਲਕਾ, ਸੁਰਿੰਦਰ ਕੰਬੋਜ, ਇੰਦਰਪਾਲ ਸਿੰਘ ਮੋਗਾ, ਗੁਰਿੰਦਰ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ, ਸੁਖਦੇਵ ਰਾਜ ਪੱਟੀ, ਬੱਬੂ ਸਿੰਘ ਲੁਧਿਆਣਾ, ਸੁਧੀਰ ਕੁਮਾਰ ਲੁਧਿਆਣਾ, ਵਿਨੇ ਕੁਮਾਰ ਨਵਾਂ ਸ਼ਹਿਰ, ਦਿਲਰਾਜਜੀਤ ਸਿੰਘ ਕਪੂਰਥਲਾ, ਪਰਮਿੰਦਰ ਸਿੰਘ ਕਪੂਰਥਲਾ, ਓਮ ਪ੍ਰਕਾਸ਼ ਮੁਕਤਸਰ, ਅਮਨਦੀਪ ਸਿੰਘ ਬਠਿੰਡਾ ਆਦਿ ਹਾਜ਼ਰ ਸਨ।