04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਵਿਚ ਫਰੂਟੋਪੀਆ ਗਤੀਵਿਧੀ ਦਾ ਆਯੋਜਨ

ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ)- ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ. ਐਲ.

Ad Position 21
No active advertisement
ਅਜੀਤ ਡੈਸਕ 04-11-2026
ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ)- ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਮੋਗਾ ਵਿਖੇ ਨੰਨ੍ਹੇ ਵਿਦਿਆਰਥੀਆਂ ਨੂੰ ਸਿਹਤਮੰਦ ਖਾਣ-ਪੀਣ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਫਰੂਟੋਪੀਆ ਏ ਸੈਲੀਬ੍ਰੇਸ਼ਨ ਆਫ਼ ਹੈਲਦੀ ਈਟਿੰਗ ਨਾਮਕ ਵਿਸ਼ੇਸ਼ ਗਤੀਵਿਧੀ ਦਾ ਆਯੋਜਨ ਕੀਤਾ ਗਿਆ। ਇਸ ਗਤੀਵਿਧੀ ’ਚ ਕਿੰਡਰਗਾਰਟਨ ਜਮਾਤਾਂ ਦੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਗਤੀਵਿਧੀ ਦੌਰਾਨ ਬੱਚੇ ਆਪਣੇ ਘਰਾਂ ਤੋਂ ਵੱਖ-ਵੱਖ ਕਿਸਮਾਂ ਦੇ ਮੌਸਮੀ ਫਲ ਲੈ ਕੇ ਆਏ। ਉਨ੍ਹਾਂ ਨੇ ਵੱਖ-ਵੱਖ ਫਲਾਂ ਦੇ ਨਾਂਅ, ਰੰਗ, ਆਕਾਰ ਅਤੇ ਸਵਾਦ ਦੀ ਪਛਾਣ ਕੀਤੀ। ਇਸ ਦੇ ਨਾਲ ਹੀ ਅਧਿਆਪਕਾਂ ਨੇ ਬੱਚਿਆਂ ਨੂੰ ਫਲਾਂ ਵਿਚ ਮੌਜੂਦ ਪੌਸ਼ਟਿਕ ਤੱਤਾਂ ਅਤੇ ਸਰੀਰ ਨੂੰ ਤੰਦਰੁਸਤ, ਮਜ਼ਬੂਤ ਅਤੇ ਊਰਜਾਵਾਨ ਰੱਖਣ ਵਿਚ ਉਨ੍ਹਾਂ ਦੀ ਭੂਮਿਕਾ ਬਾਰੇ ਸਰਲ ਅਤੇ ਦਿਲਚਸਪ ਢੰਗ ਨਾਲ ਜਾਣਕਾਰੀ ਦਿੱਤੀ। ਸਕੂਲ ਦੇ ਚੇਅਰਮੈਨ ਇੰਜ: ਜਨੇਸ਼ ਗਰਗ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਬਹੁਤ ਜ਼ਰੂਰੀ ਹੈ। ਬਚਪਨ ’ ਚ ਵਿਕਸਿਤ ਕੀਤੀਆਂ ਗਈਆਂ ਚੰਗੀਆਂ ਆਦਤਾਂ ਜੀਵਨ ਭਰ ਉਨ੍ਹਾਂ ਦੇ ਨਾਲ ਰਹਿੰਦੀਆਂ ਹਨ। ਸਕੂਲ ਦੀ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਕਿਹਾ ਕਿ ਬੱਚਿਆਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਸੰਤੁਲਿਤ ਅਤੇ ਪੌਸ਼ਟਿਕ ਖ਼ੁਰਾਕ ‘ਤੇ ਨਿਰਭਰ ਕਰਦਾ ਹੈ। ਫਲਾਂ ਦਾ ਨਿਯਮਤ ਸੇਵਨ ਸਰੀਰ ਨੂੰ ਲੋੜੀਂਦੇ ਵਿਟਾਮਿਨ ਅਤੇ ਪੌਸ਼ਟਿਕ ਤੱਤ ਪ੍ਰਦਾਨ ਕਰਦਾ ਹੈ। ਇਸ ਦੌਰਾਨ ਨੰਨ੍ਹੇ ਵਿਦਿਆਰਥੀਆਂ ਨੇ ਫਲਾਂ ਬਾਰੇ ਨਵੀਆਂ ਜਾਣਕਾਰੀਆਂ ਹਾਸਿਲ ਕੀਤੀਆਂ।
Ad Position 22
No active advertisement
ਪਿਛਲੀ ਖ਼ਬਰ ਅਲਪਾਈਨ ਗਰਲਜ਼ ਕਾਲਜ ਰੋਡੇ ਦੇ ਖਿਡਾਰੀ ਆਲ ਇੰਡੀਆ ਕਰਾਸ ਕੰਟਰੀ ਮੁਕਾਬਲੇ ਲਈ ਕਰਨਾਟਕ ਰਵਾਨਾ ਅਗਲੀ ਖ਼ਬਰ ਸੀਨੀਅਰ ਬੇਸਬਾਲ ਚੈਂਪੀਅਨਸ਼ਿਪ ’ਚ ਮੋਗੇ ਜ਼ਿਲ੍ਹੇ ਨੇ ਕਾਂਸੀ ਤਗਮਾ ਜਿੱਤਿਆ
Ad Position 24