04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਗੁਰਦੁਆਰਾ ਜ਼ਫ਼ਰਨਾਮਾ ਲੋਹਗੜ੍ਹ ਸਾਹਿਬ ਦੀਨਾ ਸਾਹਿਬ ਵਿਖੇ ਨਤਮਸਤਕ ਹੋਏ ਵਿਧਾਇਕ ਬਿਲਾਸਪੁਰ

ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਗੁਰਦੁਆਰਾ ਜ਼ਫ਼ਰਨਾਮਾ ਲੋਹਗੜ੍ਹ ਸਾਹਿਬ ਦੀਨਾ ਸਾਹਿਬ ਵਿਖੇ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਆਪਣੇ ਪਰਿਵਾਰ ਸਮੇਤ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਸੀਸ ਨਿਵਾ ਕੇ ਸ਼ੁਕਰਾਨਾ ਕੀਤਾ ਅਤੇ ਸਮੁੱਚੀ ਮਾਨਵਤਾ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ।

Ad Position 21
No active advertisement
ਅਜੀਤ ਡੈਸਕ 04-11-2026
ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਗੁਰਦੁਆਰਾ ਜ਼ਫ਼ਰਨਾਮਾ ਲੋਹਗੜ੍ਹ ਸਾਹਿਬ ਦੀਨਾ ਸਾਹਿਬ ਵਿਖੇ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਆਪਣੇ ਪਰਿਵਾਰ ਸਮੇਤ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਸੀਸ ਨਿਵਾ ਕੇ ਸ਼ੁਕਰਾਨਾ ਕੀਤਾ ਅਤੇ ਸਮੁੱਚੀ ਮਾਨਵਤਾ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ। ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਗੁਰੂ ਸਾਹਿਬ ਦੀ ਪਵਿੱਤਰ ਧਰਤੀ ਨਾਲ ਹਰ ਸਿੱਖ ਦੀਆਂ ਅਥਾਹ ਸ਼ਰਧਾਵਾਂ ਜੁੜੀਆਂ ਹੋਈਆਂ ਹਨ। ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਾਨੂੰ ਸੱਚ, ਸੇਵਾ, ਨਿਮਰਤਾ ਅਤੇ ਮਨੁੱਖਤਾ ਦੀ ਭਲਾਈ ਦੇ ਰਾਹ ‘ਤੇ ਚੱਲਣ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਗੁਰੂ ਸਾਹਿਬ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਹਲਕਾ ਨਿਹਾਲ ਸਿੰਘ ਵਾਲਾ ਦੇ ਸਮੂਹ ਵਾਸੀਆਂ ਉੱਤੇ ਵਾਹਿਗੁਰੂ ਜੀ ਆਪਣੀ ਮਿਹਰ ਭਰਿਆ ਹੱਥ ਬਣਾਈ ਰੱਖਣ ਅਤੇ ਹਰ ਪਰਿਵਾਰ ਨੂੰ ਸੁੱਖ, ਸ਼ਾਂਤੀ, ਤੰਦਰੁਸਤੀ ਤੇ ਖ਼ੁਸ਼ਹਾਲੀ ਬਖ਼ਸ਼ਣ। ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਖ਼ਾਲਸਾ, ਨੰਬਰਦਾਰ ਨਵਪ੍ਰੀਤ ਸਿੰਘ, ਰਜਿੰਦਰ ਸਿੰਘ ਕਾਕਾ, ਸੁਖਮੰਦਰ ਸਿੰਘ, ਮੇਜਰ ਸਿੰਘ, ਸੁਖਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਲੋਕ ਅਦਾਲਤ 12 ਦਸੰਬਰ ਨੂੰ ਅਗਲੀ ਖ਼ਬਰ ਤੀਸਰੀ ਵਾਰ ਟਿਕਟ ਮਿਲਣ ਬਾਅਦ ਬੱਧਨੀ ਕਲਾਂ ਵਿਖੇ ਪਹੁੰਚਣ ’ਤੇ ਵਿਧਾਇਕ ਬਿਲਾਸਪੁਰ ਨੂੰ ਕੀਤਾ ਸਨਮਾਨਿਤ
Ad Position 24