ਯੂਥ ਮਿਲਣੀ ਦੀ ਸਫਲਤਾ ’ਤੇ ਮਾਹਲਾ ਜੋੜੀ ਵਲੋਂ ਸਮੁੱਚੀ ਲੀਡਰਸ਼ਿਪ ਤੇ ਨੌਜਵਾਨਾਂ ਦਾ ਧੰਨਵਾਦ
ਬਾਘਾ ਪੁਰਾਣਾ, 4 ਨਵੰਬਰ (ਟਿੰਕੂ ਕਾਠਪਾਲ)- ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਬਾਘਾ ਪੁਰਾਣਾ ਦੀ ਹੋਈ ਵਿਸ਼ਾਲ ਯੂਥ ਮਿਲਣੀ ਦੀ ਸਫਲਤਾ ‘ਤੇ ਪਾਰਟੀ ਦੇ ਸੀਨੀਅਰ ਆਗੂ ਅਤੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਯੂਥ ਕੋਰ ਕਮੇਟੀ ਮੈਂਬਰ ਸੁਖਜੀਤ ਸਿੰਘ ਮਾਹਲਾ ਨੇ ਹਲਕੇ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ, ਪਾਰਟੀ ਆਗੂਆਂ, ਵਰਕਰਾਂ ਅਤੇ ਨੌਜਵਾਨਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਯੂਥ ਮਿਲਣੀ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਦੀ ਸ਼ਮੂਲੀਅਤ ਨੇ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ।
ਬਾਘਾ ਪੁਰਾਣਾ, 4 ਨਵੰਬਰ (ਟਿੰਕੂ ਕਾਠਪਾਲ)- ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਬਾਘਾ ਪੁਰਾਣਾ ਦੀ ਹੋਈ ਵਿਸ਼ਾਲ ਯੂਥ ਮਿਲਣੀ ਦੀ ਸਫਲਤਾ ‘ਤੇ ਪਾਰਟੀ ਦੇ ਸੀਨੀਅਰ ਆਗੂ ਅਤੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਯੂਥ ਕੋਰ ਕਮੇਟੀ ਮੈਂਬਰ ਸੁਖਜੀਤ ਸਿੰਘ ਮਾਹਲਾ ਨੇ ਹਲਕੇ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ, ਪਾਰਟੀ ਆਗੂਆਂ, ਵਰਕਰਾਂ ਅਤੇ ਨੌਜਵਾਨਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਯੂਥ ਮਿਲਣੀ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਦੀ ਸ਼ਮੂਲੀਅਤ ਨੇ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਯੂਥ ਮਿਲਣੀ ਦੌਰਾਨ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੇ ਭਵਿੱਖ ਸਬੰਧੀ ਸਾਂਝੇ ਕੀਤੇ ਗਏ ਵਿਚਾਰਾਂ ਨੂੰ ਨੌਜਵਾਨਾਂ ਨੇ ਬੜੇ ਉਤਸ਼ਾਹ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਸਮੁੱਚੀ ਲੀਡਰਸ਼ਿਪ, ਵਰਕਰਾਂ ਅਤੇ ਨੌਜਵਾਨਾਂ ਵਲੋਂ ਦਿੱਤਾ ਗਿਆ ਸਹਿਯੋਗ ਸ਼ਲਾਘਾਯੋਗ ਹੈ। ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਸੁਖਜੀਤ ਸਿੰਘ ਮਾਹਲਾ ਨੇ ਕਿਹਾ ਕਿ ਯੂਥ ਮਿਲਣੀ ਵਿਚ ਆਪ ਮੁਹਾਰੇ ਪਹੁੰਚੇ ਨੌਜਵਾਨਾਂ ਦਾ ਭਾਰੀ ਇਕੱਠ ਇਸ ਗੱਲ ਦਾ ਸੰਕੇਤ ਹੈ ਕਿ ਪੰਜਾਬ ਦਾ ਨੌਜਵਾਨ ਵਰਗ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਵਿਚ ਵਿਸ਼ਵਾਸ ਪ੍ਰਗਟਾ ਰਿਹਾ ਹੈ ਅਤੇ ਸੂਬੇ ਵਿਚ ਮੁੜ ਅਕਾਲੀ ਸਰਕਾਰ ਦੇਖਣਾ ਚਾਹੁੰਦਾ ਹੈ।