04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਰੈੱਡ ਕਰਾਸ ਸੁਸਾਇਟੀ ਵਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਦੀਵਾਲੀ ਦੀਆਂ ਖ਼ੁਸ਼ੀਆਂ ਸਾਂਝੀਆਂ

ਮੋਗਾ, 4 ਨਵੰਬਰ (ਸੁਰਿੰਦਰਪਾਲ ਸਿੰਘ)- ਦੀਵਾਲੀ ਦਾ ਤਿਉਹਾਰ ਆਪਸੀ ਪਿਆਰ, ਸਾਂਝ, ਖ਼ੁਸ਼ੀਆਂ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ। ਇਸ ਤਿਉਹਾਰ ਦੀਆਂ ਖ਼ੁਸ਼ੀਆਂ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਵੀ ਤਿਉਹਾਰ ਦੇ ਜਸ਼ਨਾਂ ’ਚ ਸ਼ਾਮਿਲ ਕਰਨ ਦੇ ਉਦੇਸ਼ ਨਾਲ ਅੱਜ ਰੈੱਡ ਕਰਾਸ ਸੁਸਾਇਟੀ ਮੋਗਾ ਵਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 05-11-2026
ਮੋਗਾ, 4 ਨਵੰਬਰ (ਸੁਰਿੰਦਰਪਾਲ ਸਿੰਘ)- ਦੀਵਾਲੀ ਦਾ ਤਿਉਹਾਰ ਆਪਸੀ ਪਿਆਰ, ਸਾਂਝ, ਖ਼ੁਸ਼ੀਆਂ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ। ਇਸ ਤਿਉਹਾਰ ਦੀਆਂ ਖ਼ੁਸ਼ੀਆਂ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਵੀ ਤਿਉਹਾਰ ਦੇ ਜਸ਼ਨਾਂ ’ਚ ਸ਼ਾਮਿਲ ਕਰਨ ਦੇ ਉਦੇਸ਼ ਨਾਲ ਅੱਜ ਰੈੱਡ ਕਰਾਸ ਸੁਸਾਇਟੀ ਮੋਗਾ ਵਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਮੌਕੇ ਰੈੱਡ ਕਰਾਸ ਸੁਸਾਇਟੀ ਮੋਗਾ ਦੀ ਚੇਅਰਪਰਸਨ ਸਵਰਨਿਕਾ ਵਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਦੀਵਾਲੀ ਦੇ ਤਿਉਹਾਰ ਦੀ ਖ਼ੁਸ਼ੀ ਸਾਂਝੀ ਕਰਦਿਆਂ ਵੱਖ-ਵੱਖ ਤੋਹਫ਼ੇ ਅਤੇ ਖਾਣ-ਪੀਣ ਦੀਆਂ ਵਸਤਾਂ ਵੰਡੀਆਂ ਗਈਆਂ। ਇਸ ਦੌਰਾਨ ਬੱਚਿਆਂ ਨੂੰ ਪਾਣੀ ਦੀਆਂ ਬੋਤਲਾਂ, ਚਾਕਲੇਟਾਂ ਦੇ ਡੱਬੇ, ਸਨੈਕਸ ਆਦਿ ਭੇਟ ਕੀਤੇ ਗਏ। ਇਸ ਦੇ ਨਾਲ ਹੀ ਲਾਇਨਜ਼ ਕਲੱਬ ਮੋਗਾ ਵਲੋਂ ਵੀ ਬੱਚਿਆਂ ਨੂੰ ਟਿਫ਼ਨ ਵੰਡੇ ਗਏ। ਇਸ ਮੌਕੇ ਚੇਅਰਪਰਸਨ ਰੈੱਡ ਕਰਾਸ ਸੁਸਾਇਟੀ ਸਵਰਨਿਕਾ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖ਼ੁਸ਼ੀ ਦੂਜਿਆਂ ਨਾਲ ਖ਼ੁਸ਼ੀਆਂ ਸਾਂਝੀਆਂ ਕਰਨ ਅਤੇ ਸਮਾਜ ਦੇ ਹਰ ਵਰਗ ਨੂੰ ਆਪਣੇ ਨਾਲ ਜੋੜਨ ਵਿਚ ਹੈ। ਵਿਸ਼ੇਸ਼ ਲੋੜਾਂ ਵਾਲੇ ਬੱਚੇ ਵੀ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਨੂੰ ਪਿਆਰ, ਸਤਿਕਾਰ, ਹਲਾਸ਼ੇਰੀ ਅਤੇ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਰੈੱਡ ਕਰਾਸ ਸੁਸਾਇਟੀ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਕੀਤੇ ਜਾਂਦੇ ਅਜਿਹੇ ਉਪਰਾਲਿਆਂ ਨੂੰ ਸਮਾਜਿਕ ਜ਼ਿੰਮੇਵਾਰੀ ਦੀ ਇਕ ਚੰਗੀ ਮਿਸਾਲ ਦੱਸਿਆ। ਇਸ ਮੌਕੇ ਬੱਚਿਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਦੇਸ਼ ਭਗਤ ਕਾਲਜ ਮੋਗਾ ਵਿਖੇ ਕਰਵਾਇਆ ਮਹਿੰਦੀ ਮੁਕਾਬਲਾ ਅਗਲੀ ਖ਼ਬਰ ਸਪਰਿੰਗ ਫ਼ੀਲਡ ਸਕੂਲ ’ਚ ਮੁਫ਼ਤ ਸਹਾਇਕ ਉਪਕਰਨ ਵੰਡ ਸਮਾਰੋਹ ਕਰਵਾਇਆ
Ad Position 24