04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸਿਰਫ਼ ਪੜ੍ਹਾਈ ਹੀ ਨਹੀਂ, ਸਗੋਂ ਜੀਵਨ ਜਿਊਣ ਦੀ ਕਲਾ ਵੀ ਸਿਖਾ ਰਿਹਾ ਕਿਚਲੂ ਸਕੂਲ

ਮੋਗਾ, 4 ਨਵੰਬਰ (ਸੁਰਿੰਦਰਪਾਲ ਸਿੰਘ)-ਸਿੱਖਿਆ ਦਾ ਅਸਲ ਮਕਸਦ ਸਿਰਫ਼ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਬੱਚਿਆਂ ਨੂੰ ਜੀਵਨ ਦੀਆਂ ਵਿਹਾਰਕ ਸਥਿਤੀਆਂ ਲਈ ਤਿਆਰ ਕਰਨਾ ਵੀ ਹੈ। ਇਸੇ ਸੋਚ ਨੂੰ ਅਮਲੀ ਰੂਪ ਦਿੰਦਿਆਂ ਸ਼ਹਿਰ ਦੇ ਪ੍ਰਸਿੱਧ ਡਾ.

Ad Position 21
No active advertisement
ਅਜੀਤ ਡੈਸਕ 05-11-2026
ਮੋਗਾ, 4 ਨਵੰਬਰ (ਸੁਰਿੰਦਰਪਾਲ ਸਿੰਘ)-ਸਿੱਖਿਆ ਦਾ ਅਸਲ ਮਕਸਦ ਸਿਰਫ਼ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਬੱਚਿਆਂ ਨੂੰ ਜੀਵਨ ਦੀਆਂ ਵਿਹਾਰਕ ਸਥਿਤੀਆਂ ਲਈ ਤਿਆਰ ਕਰਨਾ ਵੀ ਹੈ। ਇਸੇ ਸੋਚ ਨੂੰ ਅਮਲੀ ਰੂਪ ਦਿੰਦਿਆਂ ਸ਼ਹਿਰ ਦੇ ਪ੍ਰਸਿੱਧ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਦੇ ਕਿੰਡਰਗਾਰਟਨ ਵਿੰਗ ਵਿਚ ਫਰੂਟੋਪੀਆ ਨਾਮਕ ਵਿਸ਼ੇਸ਼ ਗਤੀਵਿਧੀ ਕਰਵਾਈ ਗਈ। ਗਤੀਵਿਧੀ ਦੀ ਖ਼ਾਸ ਗੱਲ ਇਹ ਰਹੀ ਕਿ ਬੱਚਿਆਂ ਨੇ ਨਾ ਸਿਰਫ਼ ਵੱਖ-ਵੱਖ ਫਲਾਂ ਦੇ ਨਾਂਅ ਅਤੇ ਉਨ੍ਹਾਂ ਦੇ ਫ਼ਾਇਦਿਆਂ ਬਾਰੇ ਜਾਣਕਾਰੀ ਹਾਸਲ ਕੀਤੀ, ਸਗੋਂ ਅਧਿਆਪਕਾਵਾਂ ਦੀ ਅਗਵਾਈ ਹੇਠ ਖ਼ੁਦ ਪੌਸ਼ਟਿਕ ਫਰੂਟ ਸਲਾਦ ਤਿਆਰ ਕਰ ਕੇ ਸਿਹਤਮੰਦ ਖਾਣ-ਪੀਣ ਦਾ ਵਿਹਾਰਕ ਤਜਰਬਾ ਵੀ ਹਾਸਿਲ ਕੀਤਾ। ਪ੍ਰੋਗਰਾਮ ਦੌਰਾਨ ਕਿੰਡਰਗਾਰਟਨ ਦੇ ਨੰਨ੍ਹੇ ਵਿਦਿਆਰਥੀਆਂ ਨੂੰ ਸੇਬ, ਕੇਲਾ, ਸੰਤਰਾ, ਅਨਾਰ, ਪਪੀਤਾ, ਅੰਗੂਰ ਸਮੇਤ ਵੱਖ-ਵੱਖ ਫਲਾਂ ਬਾਰੇ ਜਾਣੂੰ ਕਰਵਾਇਆ ਗਿਆ। ਇਸ ਸਮਾਗਮ ਦਾ ਸਭ ਤੋਂ ਖਿੱਚ ਦਾ ਕੇਂਦਰ ਫਰੂਟ ਸਲਾਦ ਮੇਕਿੰਗ ਅਤੇ ਫੂਡ ਆਰਟ ਗਤੀਵਿਧੀ ਰਹੀ। ਅਧਿਆਪਕਾਵਾਂ ਨੇ ਬੱਚਿਆਂ ਨੂੰ ਵੱਖ-ਵੱਖ ਫਲਾਂ ਨੂੰ ਸਹੀ ਢੰਗ ਨਾਲ ਮਿਲਾ ਕੇ ਸੁਆਦੀ ਅਤੇ ਪੌਸ਼ਟਿਕ ਸਲਾਦ ਤਿਆਰ ਕਰਨ ਦੇ ਤਰੀਕੇ ਦੱਸੇ। ਇਸ ਤੋਂ ਬਾਅਦ ਬੱਚਿਆਂ ਨੇ ਆਪਣੀ ਪਸੰਦ ਦੇ ਫਲ ਚੁਣ ਕੇ ਉਨ੍ਹਾਂ ਨੂੰ ਸੁੰਦਰ ਢੰਗ ਨਾਲ ਸਜਾਇਆ ਅਤੇ ਵੱਖ-ਵੱਖ ਡਿਜ਼ਾਈਨਾਂ ਵਿਚ ਆਕਰਸ਼ਕ ਫਰੂਟ ਪਲੇਟਾਂ ਤਿਆਰ ਕੀਤੀਆਂ। ਪ੍ਰੋਗਰਾਮ ਦੇ ਅੰਤ ਵਿਚ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਵਾਂ ਨੇ ਵਿਦਿਆਰਥੀਆਂ ਦੀ ਰਚਨਾਤਮਿਕਤਾ, ਉਤਸ਼ਾਹ ਅਤੇ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕੀਤੀ। ਬੱਚਿਆਂ ਨੇ ਆਪਣੇ ਹੱਥਾਂ ਨਾਲ ਤਿਆਰ ਕੀਤੇ ਫਰੂਟ ਸਲਾਦ ਦਾ ਅਨੰਦ ਮਾਣਿਆ ਅਤੇ ਰੋਜ਼ਾਨਾ ਪੌਸ਼ਟਿਕ ਖ਼ੁਰਾਕ ਅਪਣਾਉਣ ਦਾ ਸੰਕਲਪ ਲਿਆ।
Ad Position 22
No active advertisement
ਪਿਛਲੀ ਖ਼ਬਰ ਮਹਿਕਦੀਪ ਸਿੰਘ ਮਾਨ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ਅਜੀਤਵਾਲ ਕਾਲਜ ਵਿਦਿਆਰਥੀਆਂ ਵਲੋਂ ਪਾਵਰ ਗਰਿੱਡ ਦਾ ਦੌਰਾ
Ad Position 24