05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਨੇ ਵਿਦਿਆਰਥੀਆਂ ਦਾ ਵਿੱਦਿਅਕ ਅਤੇ ਮਨੋਰੰਜਕ ਟੂਰ ਲਗਾਇਆ

ਮੋਗਾ, 5 ਨਵੰਬਰ (ਸੁਰਿੰਦਰਪਾਲ ਸਿੰਘ)- ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਲੋਂ ਵਿਦਿਆਰਥੀਆਂ ਲਈ ਇਕ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ ਇਹ ਟੂਰ ਚੰਡੀਗੜ੍ਹ ਦੇ ਪ੍ਰਸਿੱਧ ਰੌਕ ਗਾਰਡਨ ਅਤੇ ਰਾਜਸਥਾਨ ਦੀ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਂਦੇ ਚੋਖੀ ਢਾਣੀ ਲਈ ਕਰਵਾਇਆ ਗਿਆ। ਇਸ ਟ੍ਰਿਪ ਦਾ ਆਯੋਜਨ ਸਕੂਲ ਦੇ ਡਾਇਰੈਕਟਰ ਸੁਭਾਸ਼ ਪਲਤਾ ਅਤੇ ਪ੍ਰਿੰਸੀਪਲ ਸ਼ਿਵਾਨੀ ਅਰੋੜਾ ਦੀ ਅਗਵਾਈ ਹੇਠ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 06-11-2026
ਮੋਗਾ, 5 ਨਵੰਬਰ (ਸੁਰਿੰਦਰਪਾਲ ਸਿੰਘ)- ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਲੋਂ ਵਿਦਿਆਰਥੀਆਂ ਲਈ ਇਕ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ ਇਹ ਟੂਰ ਚੰਡੀਗੜ੍ਹ ਦੇ ਪ੍ਰਸਿੱਧ ਰੌਕ ਗਾਰਡਨ ਅਤੇ ਰਾਜਸਥਾਨ ਦੀ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਂਦੇ ਚੋਖੀ ਢਾਣੀ ਲਈ ਕਰਵਾਇਆ ਗਿਆ। ਇਸ ਟ੍ਰਿਪ ਦਾ ਆਯੋਜਨ ਸਕੂਲ ਦੇ ਡਾਇਰੈਕਟਰ ਸੁਭਾਸ਼ ਪਲਤਾ ਅਤੇ ਪ੍ਰਿੰਸੀਪਲ ਸ਼ਿਵਾਨੀ ਅਰੋੜਾ ਦੀ ਅਗਵਾਈ ਹੇਠ ਕੀਤਾ ਗਿਆ। ਸਵੇਰੇ ਸਕੂਲ ਤੋਂ ਵਿਦਿਆਰਥੀ ਪੂਰੇ ਉਤਸ਼ਾਹ ਨਾਲ ਰਵਾਨਾ ਹੋਏ। ਪਹਿਲਾ ਪੜਾਅ ਚੰਡੀਗੜ੍ਹ ਦਾ ਰੌਕ ਗਾਰਡਨ ਸੀ। ਰੌਕ ਗਾਰਡਨ ਦੀ ਕਲਾਤਮਿਕ ਸੁੰਦਰਤਾ, ਕਬਾੜ ਵਿਚੋਂ ਬਣਾਈਆਂ ਗਈਆਂ ਅਨੋਖੀਆਂ ਮੂਰਤੀਆਂ ਅਤੇ ਝਰਨਿਆਂ ਨੂੰ ਦੇਖ ਕੇ ਵਿਦਿਆਰਥੀ ਬਹੁਤ ਪ੍ਰਭਾਵਿਤ ਹੋਏ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਰੌਕ ਗਾਰਡਨ ਦੇ ਨਿਰਮਾਤਾ ਨੇਕ ਚੰਦ ਬਾਰੇ ਅਤੇ ਇਸ ਦੇ ਇਤਿਹਾਸ ਬਾਰੇ ਵਿਸਥਾਰ ਵਿਚ ਦੱਸਿਆ। ਵਿਦਿਆਰਥੀਆਂ ਨੇ ਉੱਥੇ ਖ਼ੂਬ ਫ਼ੋਟੋਆਂ ਖਿਚਵਾਈਆਂ। ਇਸ ਤੋਂ ਬਾਅਦ ਵਿਦਿਆਰਥੀ ਚੋਖੀ ਢਾਣੀ ਪਹੁੰਚੇ। ਚੋਖੀ ਢਾਣੀ ਪਹੁੰਚਦਿਆਂ ਹੀ ਰਾਜਸਥਾਨੀ ਸਭਿਆਚਾਰ ਦੀ ਰੰਗੀਨ ਝਲਕ ਨੇ ਸਭ ਦਾ ਮਨ ਮੋਹ ਲਿਆ। ਉੱਥੇ ਵਿਦਿਆਰਥੀਆਂ ਨੇ ਊਠ ਦੀ ਸਵਾਰੀ, ਜਾਦੂ ਦੇ ਕਰਤੱਵ, ਕਠਪੁਤਲੀ ਡਾਂਸ ਅਤੇ ਪੰਜਾਬੀ ਰਾਜਸਥਾਨੀ ਲੋਕ ਨਾਚ ਦਾ ਅਨੰਦ ਮਾਣਿਆ। ਵਿਦਿਆਰਥੀਆ ਂ ਲਈ ਵੱਖ-ਵੱਖ ਖੇਡਾਂ ਅਤੇ ਝੂਲਿਆਂ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਇਸ ਟ੍ਰਿਪ ਵਿਚ ਵਿਦਿਆਰਥੀਆਂ ਲਈ ਸਵੇਰ ਦਾ ਨਾਸ਼ਤਾ ਅਤੇ ਦੁਪਹਿਰ ਦਾ ਖਾਣਾ ਵੀ ਸ਼ਾਮਿਲ ਸੀ। ਇਸ ਮੌਕੇ ਪ੍ਰਿੰਸੀਪਲ ਸ਼ਿਵਾਨੀ ਅਰੋੜਾ ਨੇ ਕਿਹਾ ਕਿ ਅਜਿਹੀਆਂ ਟ੍ਰਿਪਾਂ ਵਿਦਿਆਰਥੀਆਂ ਦੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ। ਇਸ ਨਾਲ ਵਿਦਿਆਰਥੀਆਂ ਵਿਚ ਆਪਸੀ ਸਹਿਯੋਗ, ਅਨੁਸ਼ਾਸਨ ਅਤੇ ਨਵਾਂ ਸਿੱਖਣ ਦੀ ਭਾਵਨਾ ਪੈਦਾ ਹੁੰਦੀ ਹੈ। ਡਾਇਰੈਕਟਰ ਸੁਭਾਸ਼ ਪਲਤਾ ਨੇ ਕਿਹਾ ਕਿ ਸਕੂਲ ਭਵਿੱਖ ਵਿਚ ਵੀ ਵਿਦਿਆਰਥੀਆਂ ਲਈ ਅਜਿਹੀਆਂ ਯਾਦਗਾਰ ਟ੍ਰਿਪਾਂ ਦਾ ਆਯੋਜਨ ਕਰਦਾ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਚੰਗੇਰੇ ਭਵਿੱਖ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣਾ ਜ਼ਰੂਰੀ-ਭੁੱਲਰ ਅਗਲੀ ਖ਼ਬਰ ਭਾਜਪਾ ਨੇ 1984 ਦੇ ਦੰਗਿਆਂ ’ਤੇ ਚਰਚਾ ਕੀਤੀ ਜ਼ਿਲ੍ਹਾ ਉਪ ਪ੍ਰਧਾਨ ਦੇਵ ਪ੍ਰਿਆ ਤਿਆਗੀ ਅਤੇ ਹੋਰ ਭਾਜਪਾ ਆਗੂਆਂ ਨੇ ਦੁੱਖ...
Ad Position 24