ਪੰਜਾਬ ਦੇ ਚੰਗੇਰੇ ਭਵਿੱਖ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣਾ ਜ਼ਰੂਰੀ-ਭੁੱਲਰ
ਕਿਸ਼ਨਪੁਰਾ ਕਲਾਂ, 5 ਨਵੰਬਰ (ਪਰਮਿੰਦਰ ਸਿੰਘ ਗਿੱਲ/ ਅਮੋਲਕ ਸਿੰਘ ਕਲਸੀ)- 2027 ਦੀਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਅਤੇ ਪਾਰਟੀ ਵਲੋਂ ਪਿੰਡਾਂ ਤੋਂ ਲੈ ਕੇ ਬੂਥ ਪੱਧਰ ਤੱਕ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਪੰਜਾਬ ਦੇ ਹਿੱਤਾਂ ਦੀ ਰਾਖੀ ਅਤੇ ਸੂਬੇ ਦੇ ਚੰਗੇਰੇ ਭਵਿੱਖ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ।
ਕਿਸ਼ਨਪੁਰਾ ਕਲਾਂ, 5 ਨਵੰਬਰ (ਪਰਮਿੰਦਰ ਸਿੰਘ ਗਿੱਲ/ ਅਮੋਲਕ ਸਿੰਘ ਕਲਸੀ)- 2027 ਦੀਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਅਤੇ ਪਾਰਟੀ ਵਲੋਂ ਪਿੰਡਾਂ ਤੋਂ ਲੈ ਕੇ ਬੂਥ ਪੱਧਰ ਤੱਕ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਪੰਜਾਬ ਦੇ ਹਿੱਤਾਂ ਦੀ ਰਾਖੀ ਅਤੇ ਸੂਬੇ ਦੇ ਚੰਗੇਰੇ ਭਵਿੱਖ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦਿੱਲੀ ਦੀਆਂ ਪਾਰਟੀਆਂ ਦੇ ਪ੍ਰਭਾਵ ਤੋਂ ਬਚਾਉਣ ਅਤੇ ਸੂਬੇ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਦੀ ਸਰਕਾਰ ਹੋਣੀ ਜ਼ਰੂਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਅੰਦਰ ਜਿੰਨੇ ਵੀ ਵੱਡੇ ਵਿਕਾਸ ਕਾਰਜ ਹੋਏ ਹਨ, ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਹੀ ਹੋਏ ਹਨ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਅਕਾਲੀ ਦਲ ਵਲੋਂ ਸ਼ੁਰੂ ਕੀਤੀਆਂ ਕਈ ਲੋਕ ਭਲਾਈ ਸਕੀਮਾਂ ਨੂੰ ਬੰਦ ਕਰ ਦਿੱਤਾ, ਜਿਸ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਭਵਿੱਖ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਦੀ ਹੈ ਤੇ ਸਭ ਤੋਂ ਪਹਿਲਾਂ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ, ਗੈਂਗਸਟਰਵਾਦ ਅਤੇ ਕਾਨੂੰਨ ਵਿਵਸਥਾ ਨਾਲ ਜੁੜੇ ਮੁੱਦਿਆਂ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕਰਨ ਲਈ ਕਦਮ ਚੁੱਕੇ ਜਾਣਗੇ। ਇਸ ਮੌਕੇ ਉਨ੍ਹਾਂ ਨਾਲ ਮਾਸਟਰ ਸੁਖਮਿੰਦਰ ਸਿੰਘ, ਗੁਰਮੀਤ ਸਿੰਘ ਗਗੜਾ, ਸੂਬੇਦਾਰ ਗੁਰਮੀਤ ਸਿੰਘ ਮੱਲ੍ਹੀ, ਲਖਵੰਤ ਸਿੰਘ ਗਿੱਲ ਆਦਿ ਹਾਜ਼ਰ ਸਨ ।