ਭਾਈ ਰੂਪ ਚੰਦ ਮਾਡਲ ਹਾਈ ਸਕੂਲ ਸਮਾਧ ਭਾਈ ਦੇ ਵਿਦਿਆਰਥੀਆਂ ਨੇ ਲਾਇਆ ਵਿੱਦਿਅਕ ਟੂਰ
ਸਮਾਧ ਭਾਈ 5 ਨਵੰਬਰ (ਜਗਰੂਪ ਸਿੰਘ ਸਰੋਆ)-ਭਾਈ ਰੂਪ ਚੰਦ ਮਾਡਲ ਹਾਈ ਸਕੂਲ ਸਮਾਧ ਭਾਈ ਦੇ ਵਿਦਿਆਰਥੀਆਂ ਨੂੰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਵਿੱਦਿਅਕ ਟੂਰ ਲਗਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਨਾਨਕਸਰ ਜਗਰਾਉਂ, ਮਾਛੀਵਾੜਾ ਸਾਹਿਬ, ਚਮਕੌਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਬਾਬਾ ਗੁਰਦਿੱਤਾ ਜੀ, ਕੀਰਤਪੁਰ ਸਾਹਿਬ, ਬਾਬਾ ਬੁੱਢਣ ਸ਼ਾਹ ਜੀ, ਗੁਰਦੁਆਰਾ ਭੱਠਾ ਸਾਹਿਬ, ਵਿਰਾਸਤ ਏ ਖ਼ਾਲਸਾ, ਗੁਰਦੁਆਰਾ ਲੋਹਗੜ੍ਹ ਸਾਹਿਬ, ਗੁਰਦੁਆਰਾ ਪਰਿਵਾਰ ਵਿਛੋੜਾ, ਰੌਕ ਗਾਰਡਨ, ਸੁਖਨਾ ਝੀਲ, ਡੀ.
ਸਮਾਧ ਭਾਈ 5 ਨਵੰਬਰ (ਜਗਰੂਪ ਸਿੰਘ ਸਰੋਆ)-ਭਾਈ ਰੂਪ ਚੰਦ ਮਾਡਲ ਹਾਈ ਸਕੂਲ ਸਮਾਧ ਭਾਈ ਦੇ ਵਿਦਿਆਰਥੀਆਂ ਨੂੰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਵਿੱਦਿਅਕ ਟੂਰ ਲਗਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਨਾਨਕਸਰ ਜਗਰਾਉਂ, ਮਾਛੀਵਾੜਾ ਸਾਹਿਬ, ਚਮਕੌਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਬਾਬਾ ਗੁਰਦਿੱਤਾ ਜੀ, ਕੀਰਤਪੁਰ ਸਾਹਿਬ, ਬਾਬਾ ਬੁੱਢਣ ਸ਼ਾਹ ਜੀ, ਗੁਰਦੁਆਰਾ ਭੱਠਾ ਸਾਹਿਬ, ਵਿਰਾਸਤ ਏ ਖ਼ਾਲਸਾ, ਗੁਰਦੁਆਰਾ ਲੋਹਗੜ੍ਹ ਸਾਹਿਬ, ਗੁਰਦੁਆਰਾ ਪਰਿਵਾਰ ਵਿਛੋੜਾ, ਰੌਕ ਗਾਰਡਨ, ਸੁਖਨਾ ਝੀਲ, ਡੀ.ਐਲ.ਐਫ. ਮਾਲ ਚੰਡੀਗੜ੍ਹ, ਗੁਰਦੁਆਰਾ ਨਾਢਾ ਸਾਹਿਬ, ਛੱਤਬੀੜ ਚਿੜੀਆਘਰ, ਫ਼ਤਿਹਗੜ੍ਹ ਸਾਹਿਬ, ਮੰਜੀ ਸਾਹਿਬ ਅਤੇ ਗੁਰਦੁਆਰਾ ਰਾਜਗੜ੍ਹ ਸਮੇਤ ਵੱਖ-ਵੱਖ ਧਾਰਮਿਕ ਅਤੇ ਸੈਰ-ਸਪਾਟੇ ਵਾਲੀਆਂ ਥਾਵਾਂ ਦੇ ਦਰਸ਼ਨ ਕੀਤੇ। ਇਸ ਮੌਕੇ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਕੂਲ ਵਲੋਂ ਹਰ ਸਾਲ ਅਜਿਹੇ ਵਿੱਦਿਅਕ ਟੂਰ ਲਗਾਏ ਜਾਂਦੇ ਹਨ, ਤਾਂ ਜੋ ਬੱਚੇ ਆਪਣੇ ਧਰਮ, ਵਿਰਸੇ ਅਤੇ ਇਤਿਹਾਸ ਨਾਲ ਜੁੜ ਸਕਣ। ਇਸ ਦੇ ਨਾਲ ਹੀ ਵਿਦਿਆਰਥੀਆਂ ਦੇ ਮਾਨਸਿਕ ਅਤੇ ਬੌਧਿਕ ਵਿਕਾਸ ਨੂੰ ਵੀ ਉਤਸ਼ਾਹਿਤ ਹੁੰਦਾ ਹੈ। ਇਸ ਮੌਕੇ ਅਧਿਆਪਕਾ ਪਰਮਜੀਤ ਕੌਰ, ਕਮਲਜੀਤ ਕੌਰ, ਮਨਜੀਤ ਕੌਰ, ਸੁਖਪ੍ਰੀਤ ਕੌਰ ਆਦਿ ਵੀ ਹਾਜ਼ਰ ਸਨ।