ਕਿੰਦਾ ਦਾਤੇਵਾਲ ਯੂਥ ਅਕਾਲੀ ਦਲ ਦੇ ਸੂਬਾ ਸੀਨੀ: ਮੀਤ ਪ੍ਰਧਾਨ ਨਿਯੁਕਤ
ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕੀਤਾ ਸਨਮਾਨਿਤ
ਕੋਟ ਈਸੇ ਖਾਂ, 5 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਯੂਥ ਅਕਾਲੀ ਦਲ ਦੇ ਆਗੂ ਕੁਲਵਿੰਦਰ ਸਿੰਘ ਕਿੰਦਾ ਦਾਤੇਵਾਲ ਦੀਆਂ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਯੂਥ ਅਕਾਲੀ ਦਲ ਦਾ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਉਨ੍ਹਾਂ ਦੀ ਇਸ ਨਿਯੁਕਤੀ ਦਾ ਐਲਾਨ ਕਰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਕਿੰਦਾ ਦਾਤੇਵਾਲ ਨੂੰ ਸਨਮਾਨਿਤ ਵੀ ਕੀਤਾ ਗਿਆ।
ਕੋਟ ਈਸੇ ਖਾਂ, 5 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਯੂਥ ਅਕਾਲੀ ਦਲ ਦੇ ਆਗੂ ਕੁਲਵਿੰਦਰ ਸਿੰਘ ਕਿੰਦਾ ਦਾਤੇਵਾਲ ਦੀਆਂ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਯੂਥ ਅਕਾਲੀ ਦਲ ਦਾ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਉਨ੍ਹਾਂ ਦੀ ਇਸ ਨਿਯੁਕਤੀ ਦਾ ਐਲਾਨ ਕਰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਕਿੰਦਾ ਦਾਤੇਵਾਲ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਪ੍ਰਧਾਨ ਝਿੰਜਰ ਨੇ ਕਿਹਾ ਕਿ ਪਾਰਟੀ ਦੇ ਯੂਥ ਵਿੰਗ ਵਿਚ ਵਧੀਆ ਮਿਹਨਤ ਕਰ ਰਹੇ ਨੌਜਵਾਨਾਂ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾ ਰਿਹਾ ਹੈ ਤੇ ਕਿੰਦਾ ਦਾਤੇਵਾਲ ਕਾਫੀ ਸਮੇਂ ਤੋਂ ਸਰਗਰਮੀ ਨਾਲ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ ਤੇ ਪਾਰਟੀ ਵਲੋਂ ਜੋ ਵੀ ਜ਼ਿੰਮੇਵਾਰੀ ਇਨ੍ਹਾਂ ਨੂੰ ਸੌਂਪੀ ਗਈ, ਇਨ੍ਹਾਂ ਨੇ ਹਮੇਸ਼ਾ ਅੱਗੇ ਵਧ ਕੇ ਜੋਸ਼ੋ ਖਰੋਸ਼ ਨਾਲ ਆਪਣੀ ਜ਼ਿੰਮੇਵਾਰੀ ਨੂੰ ਨਿਭਾਇਆ। ਇਸ ਮੌਕੇ ਆਪਣੀ ਇਸ ਨਿਯੁਕਤੀ ਨੂੰ ਲੈ ਕੇ ਕੁਲਵਿੰਦਰ ਸਿੰਘ ਕਿੰਦਾ ਦਾਤੇਵਾਲ ਨੇ ਪਾਰਟੀ ਹਾਈਕਮਾਂਡ ਅਤੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦੇ ਕੇ ਜੋ ਵਿਸ਼ਵਾਸ ਜਿਤਾਇਆ ਗਿਆ ਹੈ, ਉਸ ਨੂੰ ਉਹ ਹੋਰ ਮਿਹਨਤ ਤੇ ਲਗਨ ਨਾਲ ਨਿਭਾਅ ਕੇ ਪਾਰਟੀ ਅਤੇ ਸੀਨੀਅਰ ਆਗੂਆਂ ਦੀਆਂ ਆਸਾਂ ‘ਤੇ ਪੂਰਨ ਖਰੇ ਉੱਤਰਨਗੇ। ਇਸ ਮੌਕੇ ਕਿੰਦਾ ਦਾਤੇਵਾਲ ਨੂੰ ਵਧਾਈ ਦੇਣ ਵਾਲੇ ਹਾਜ਼ਰ ਆਗੂਆਂ ਵਿਚ ਸੈਕਟਰੀ ਗੁਰਮੀਤ ਸਿੰਘ, ਯੂਥ ਜ਼ਿਲ੍ਹਾ ਪ੍ਰਧਾਨ ਹਰਜੋਤ ਸਿੰਘ ਡੇਮਰੂ, ਸਰਕਲ ਪ੍ਰਧਾਨ ਗੁਰਪ੍ਰੀਤ ਸਿੰਘ ਹੇਰ ਘਲੋਟੀ, ਯੂਥ ਸ਼ਹਿਰੀ ਪ੍ਰਧਾਨ ਅਮਨ ਗਾਬਾ, ਨਾਨਕ ਸਿੰਘ ਦਾਤੇਵਾਲ, ਪੱਪੂ ਦਾਤੇਵਾਲ, ਅਰਸ਼ ਦਾਤੇਵਾਲ, ਜਿੰਦੂ ਸਦਰਕੋਟ, ਜਸ਼ਨ ਦਾਤੇਵਾਲ ਆਦਿ ਸ਼ਾਮਲ ਸਨ।