05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਮਾਤਾ ਦਮੋਦਰੀ ਸਕੂਲ ਵਿਖੇ ਵਹਿੰਗੀ ਨਾਟਕ ਰਾਹੀਂ ਅਧਿਆਪਕਾਂ ਦੀ ਮਹੱਤਤਾ ਦਾ ਸੰਦੇਸ਼ ਦਿੱਤਾ

ਮੋਗਾ, 5 ਨਵੰਬਰ (ਸੁਰਿੰਦਰਪਾਲ ਸਿੰਘ)- ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਵਿਖੇ ਅਧਿਆਪਕਾਂ ਦੀ ਮਹੱਤਤਾ ਨੂੰ ਦਰਸਾਉਣ ਲਈ ਰੈੱਡ ਆਰਟਸ ਪੰਜਾਬ ਦੀ ਟੀਮ ਵਲੋਂ ਕਲਾਕਾਰ ਡਾ. ਦੀਪਕ ਬਾਵਾ ਦੀ ਅਗਵਾਈ ਹੇਠ ਵਹਿੰਗੀ ਨਾਟਕ ਪੇਸ਼ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 06-11-2026
ਮੋਗਾ, 5 ਨਵੰਬਰ (ਸੁਰਿੰਦਰਪਾਲ ਸਿੰਘ)- ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਵਿਖੇ ਅਧਿਆਪਕਾਂ ਦੀ ਮਹੱਤਤਾ ਨੂੰ ਦਰਸਾਉਣ ਲਈ ਰੈੱਡ ਆਰਟਸ ਪੰਜਾਬ ਦੀ ਟੀਮ ਵਲੋਂ ਕਲਾਕਾਰ ਡਾ. ਦੀਪਕ ਬਾਵਾ ਦੀ ਅਗਵਾਈ ਹੇਠ ਵਹਿੰਗੀ ਨਾਟਕ ਪੇਸ਼ ਕੀਤਾ ਗਿਆ। ਨਾਟਕ ਰਾਹੀਂ ਅਧਿਆਪਕਾਂ ਨੂੰ ਦਰਪੇਸ਼ ਚੁਣੌਤੀਆਂ, ਉਨ੍ਹਾਂ ਦੀ ਭੂਮਿਕਾ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀਆਂ ਨੂੰ ਬਾਖ਼ੂਬੀ ਪੇਸ਼ ਕੀਤਾ ਗਿਆ। ਇਸ ਮੌਕੇ ਡਾ. ਦੀਪਕ ਬਾਵਾ ਨੇ ਹਾਸ-ਰਸ ਭਰਪੂਰ ਅੰਦਾਜ਼ ਵਿਚ ਆਪਣੀ ਅਦਾਕਾਰੀ ਰਾਹੀਂ ਵਿਦਿਆਰਥੀਆਂ ਦਾ ਖ਼ੂਬ ਮਨੋਰੰਜਨ ਕੀਤਾ ਅਤੇ ਉਨ੍ਹਾਂ ਨੂੰ ਅਧਿਆਪਕਾਂ ਦਾ ਸਤਿਕਾਰ ਕਰਨ ਦਾ ਸੰਦੇਸ਼ ਦਿੱਤਾ। ਨਾਟਕ ਦੌਰਾਨ ਵਿਦਿਆਰਥਣਾਂ ਨੇ ਵੀ ਉਤਸ਼ਾਹ ਨਾਲ ਭਾਗ ਲਿਆ ਅਤੇ ਇਸ ਪੇਸ਼ਕਾਰੀ ਦੀ ਭਰਪੂਰ ਸ਼ਲਾਘਾ ਕੀਤੀ। ਇਸ ਤੋਂ ਇਲਾਵਾ ਨਾਟਕ ਦੇ ਨਾਲ-ਨਾਲ ਮੋਨੋਲਾਗ ਦਾ ਸੁੰਦਰ ਪ੍ਰਦਰਸ਼ਨ ਵੀ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਨੇ ਨਾਟਕ ਦੀ ਭਰਪੂਰ ਪ੍ਰਸ਼ੰਸਾ ਕੀਤੀ। ਪ੍ਰਿੰਸੀਪਲ ਰਮਨਦੀਪ ਕੌਰ ਭੁੱਲਰ ਨੇ ਡਾ. ਦੀਪਕ ਬਾਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਭਿਆਚਾਰਕ ਅਤੇ ਸਿੱਖਿਆਦਾਇਕ ਪ੍ਰੋਗਰਾਮ ਵਿਦਿਆਰਥਣਾਂ ਵਿਚ ਅਧਿਆਪਕਾਂ ਪ੍ਰਤੀ ਸਤਿਕਾਰ, ਸਮਾਜਿਕ ਜ਼ਿੰਮੇਵਾਰੀ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਭਾਵਨਾ ਪੈਦਾ ਕਰਨ ਵਿਚ ਸਹਾਈ ਹੁੰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸਾਲਾਸਰ ਧਾਮ ਵਿਖੇ ਸ਼ਿਆਮ ਜਨਮ ਉਤਸਵ ਸੰਕੀਰਤਨ ਸਮਾਰੋਹ ਦਾ ਸੱਦਾ ਪੱਤਰ ਸੌਂਪਿਆ ਅਗਲੀ ਖ਼ਬਰ ਕਿੰਦਾ ਦਾਤੇਵਾਲ ਯੂਥ ਅਕਾਲੀ ਦਲ ਦੇ ਸੂਬਾ ਸੀਨੀ: ਮੀਤ ਪ੍ਰਧਾਨ ਨਿਯੁਕਤ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕੀਤਾ ਸਨਮਾਨਿਤ
Ad Position 24