05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਬਲੌਜ਼ਮਜ਼ ਸਕੂਲ ਦੇ ਜੇਤੂ ਵਿਦਿਆਰਥੀਆਂ ਨਾਲ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ, ਪ੍ਰਿੰਸੀਪਲ ਡਾ. ਨਵਨੀਤ ਕੌਰ ਤੇ ਹੋਰ ਪ੍ਰਬੰਧਕ। ਸਹੋਦਿਆ ਸਕੂਲਜ਼ ਕੰਪਲੈਕਸ ਦਾ ਦੋ-ਰੋਜ਼ਾ ਵਾਲੀਬਾਲ ਟੂਰਨਾਮੈਂਟ ਯਾਦਗਾਰ ਹੋ ਨਿੱਬੜਿਆ

ਕਿਸ਼ਨਪੁਰਾ ਕਲਾਂ, 5 ਨਵੰਬਰ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਲੀਲ੍ਹਾ ਮੇਘ ਸਿੰਘ ਵਿਖੇ ਲੁਧਿਆਣਾ ਸਹੋਦਿਆ ਸਕੂਲਜ਼ ਕੰਪਲੈਕਸ ਦਾ ਦੋ-ਰੋਜ਼ਾ ਵਾਲੀਬਾਲ ਟੂਰਨਾਮੈਂਟ ਯਾਦਗਾਰ ਹੋ ਨਿੱਬੜਿਆ। ਇਸ ਟੂਰਨਾਮੈਂਟ ਵਿਚ ਅੰਡਰ-14 ਵਰਗ ਦੀਆਂ 16 ਟੀਮਾਂ ਅਤੇ ਅੰਡਰ-19 ਵਰਗ ਦੀਆਂ 18 ਟੀਮਾਂ ਸਮੇਤ ਕੁੱਲ 34 ਟੀਮਾਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 06-11-2026
ਕਿਸ਼ਨਪੁਰਾ ਕਲਾਂ, 5 ਨਵੰਬਰ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਲੀਲ੍ਹਾ ਮੇਘ ਸਿੰਘ ਵਿਖੇ ਲੁਧਿਆਣਾ ਸਹੋਦਿਆ ਸਕੂਲਜ਼ ਕੰਪਲੈਕਸ ਦਾ ਦੋ-ਰੋਜ਼ਾ ਵਾਲੀਬਾਲ ਟੂਰਨਾਮੈਂਟ ਯਾਦਗਾਰ ਹੋ ਨਿੱਬੜਿਆ। ਇਸ ਟੂਰਨਾਮੈਂਟ ਵਿਚ ਅੰਡਰ-14 ਵਰਗ ਦੀਆਂ 16 ਟੀਮਾਂ ਅਤੇ ਅੰਡਰ-19 ਵਰਗ ਦੀਆਂ 18 ਟੀਮਾਂ ਸਮੇਤ ਕੁੱਲ 34 ਟੀਮਾਂ ਨੇ ਭਾਗ ਲਿਆ। ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਖਿਡਾਰੀਆਂ ਨੇ ਆਪਣੇ ਸ਼ਾਨਦਾਰ ਖੇਡ ਪ੍ਰਦਰਸ਼ਨ, ਅਨੁਸ਼ਾਸਨ ਅਤੇ ਟੀਮ ਭਾਵਨਾ ਨਾਲ ਮੈਚਾਂ ਵਿਚ ਭਾਗ ਲਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਡੀ.ਐਸ.ਪੀ. ਜਸਵਿੰਦਰ ਸਿੰਘ ਢੀਂਡਸਾ ਨੇ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਕੂਲ ਦੀ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਦੇ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵਧੀਆ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ, ਕਿਉਂਕਿ ਖੇਡਾਂ ਵਿਦਿਆਰਥੀਆਂ ਵਿਚ ਸਿਹਤਮੰਦ ਮੁਕਾਬਲੇ ਦੀ ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ। ਸਕੂਲ ਦੇ ਪ੍ਰੈਜ਼ੀਡੈਂਟ ਮਨਪ੍ਰੀਤ ਸਿੰਘ ਬਰਾੜ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਖੇਡਾਂ ਸਿਰਫ਼ ਜਿੱਤ ਜਾਂ ਹਾਰ ਤੱਕ ਸੀਮਤ ਨਹੀਂ ਹੁੰਦੀਆਂ, ਸਗੋਂ ਇਹ ਜੀਵਨ ਵਿਚ ਮਿਹਨਤ, ਲਗਨ, ਅਨੁਸ਼ਾਸਨ ਅਤੇ ਸੰਘਰਸ਼ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ। ਇਸ ਮੌਕੇ ਜੇਤੂ ਟੀਮਾਂ ਅੰਡਰ-14 ’ਚ ਐਚ.ਵੀ.ਐਮ. ਕਾਨਵੈਂਟ ਪਹਿਲੇ, ਬੀ .ਵੀ.ਐਮ ਊਧਮ ਸਿੰਘ ਨਗਰ ਦੂਸਰੇ ਅਤੇ ਬੀ.ਵੀ.ਐਮ ਕਿਚਲੂ ਨਗਰ ਤੀਸਰੇ ਸਥਾਨ ‘ਤੇ ਰਹੇ ਇਸੇ ਤਹਿਤ ਅੰਡਰ-19 ਵਿਚ ਬੀ.ਵੀ.ਐਮ. ਊਧਮ ਸਿੰਘ ਨਗਰ ਪਹਿਲੇ, ਬੀ.ਸੀ.ਐਮ. ਬਸੰਤ ਐਵਿਨਿਊ ਦੂਸਰੇ ਅਤੇ ਸਪਰਿੰਗ ਡੇਲ ਪਬਲਿਕ ਸਕੂਲ ਤੀਸਰੇ ਸਥਾਨ ‘ਤੇ ਰਹੇ।
Ad Position 22
No active advertisement
ਪਿਛਲੀ ਖ਼ਬਰ ਹੇਮਕੁੰਟ ਸਕੂਲ ਵਿਖੇ ਫਿਟ ਇੰਡੀਆ ਫਰੀਡਮ ਰਨ 2026 ਤਹਿਤ ਕੱਢੀ ਜਾਗਰੂਕਤਾ ਰੈਲੀ ਅਗਲੀ ਖ਼ਬਰ ਸ੍ਰੀ ਸਾਲਾਸਰ ਧਾਮ ਵਿਖੇ ਸ਼ਿਆਮ ਜਨਮ ਉਤਸਵ ਸੰਕੀਰਤਨ ਸਮਾਰੋਹ ਦਾ ਸੱਦਾ ਪੱਤਰ ਸੌਂਪਿਆ
Ad Position 24