05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਿਲਾਈ ਅਤੇ ਕੰਪਿਊਟਰ ਕੋਰਸ ਪੂਰਾ ਹੋਣ ’ਤੇ ਪ੍ਰੀਖਿਆ ਲਈ

ਮੋਗਾ, 5 ਨਵੰਬਰ (ਜਸਪਾਲ ਸਿੰਘ ਬੱਬੀ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾਕਟਰ ਐਸ. ਪੀ.

Ad Position 21
No active advertisement
ਅਜੀਤ ਡੈਸਕ 06-11-2026
ਮੋਗਾ, 5 ਨਵੰਬਰ (ਜਸਪਾਲ ਸਿੰਘ ਬੱਬੀ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾਕਟਰ ਐਸ.ਪੀ. ਸਿੰਘ ਉਬਰਾਏ ਦੀ ਯੋਗ ਅਗਵਾਈ ਹੇਠ ਕੰਮ ਕਰ ਰਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਜ਼ਿਲ੍ਹਾ ਮੁੱਖ ਦਫ਼ਤਰ ਬਸਤੀ ਗੋਬਿੰਦਗੜ੍ਹ ਮੋਗਾ ਵਿਖੇ ਟਰੱਸਟ ਦੇ ਡਾਇਰੈਕਟਰ ਐਜੂਕੇਸ਼ਨ ਇੰਦਰਜੀਤ ਕੌਰ ਗਿੱਲ ਨੂੰ ‘ਮਹਿਕ ਵਤਨ ਦੀ ਲਾਈਵ’ ਬਿਉਰੋ ਦੇ ਮੁੱਖ ਸੰਪਾਦਕ ਭਵਨਦੀਪ ਸਿੰਘ ਪੁਰਬਾ ਵਲੋਂ ਬਿਉਰੋ ਦਾ ਨਵੇਂ ਸਾਲ ਦਾ ਕੈਲੰਡਰ ਅਤੇ ਮੈਗਜ਼ੀਨ ਦੇ ਦੀਵਾਲੀ ਵਿਸ਼ੇਸ਼ ਅੰਕ ਦੀਆਂ ਕਾਪੀਆਂ ਭੇਟ ਕੀਤੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਤੋਂ ਸਿਲਾਈ ਟੀਚਰ ਅਮਰਜੀਤ ਕੌਰ ਅਤੇ ਕੰਪਿਊਟਰ ਟੀਚਰ ਮੈਡਮ ਸਨਪ੍ਰੀਤ ਕੌਰ ਵੀ ਉਨ੍ਹਾਂ ਦੇ ਨਾਲ ਸਨ। ਜ਼ਿਲ੍ਹਾ ਦਫ਼ਤਰ ਵਿਖੇ ਚੱਲ ਰਹੇ ਮੁਫ਼ਤ ਸਿਲਾਈ ਸੈਂਟਰ ਅਤੇ ਕੰਪਿਊਟਰ ਸੈਂਟਰ ਦਾ ਕੋਰਸ ਪੂਰਾ ਹੋਣ ’ਤੇ ਵਿਦਿਆਰਥੀਆਂ ਦੀ ਪ੍ਰੀਖਿਆ ਲੈਣ ਲਈ ਪਹੁੰਚੇ ਸਨ। ਇਸ ਪ੍ਰੀਖਿਆ ਵਿਚ 45 ਵਿਦਿਆਰਥੀਆ ਨੇ ਭਾਗ ਲਿਆ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਪ੍ਰੈੱਸ ਸਕੱਤਰ ਟਰੱਸਟੀ ਭਵਨਦੀਪ ਸਿੰਘ ਪੁਰਬਾ, ਟਰੱਸਟੀ ਸੁਖਦੇਵ ਸਿੰਘ ਬਰਾੜ ਨੇ ਪ੍ਰੀਖਿਆ ਵਿਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਕੋਰਸ ਪੂਰਾ ਹੋਣ ’ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਸੁਖਵਿੰਦਰ ਕੌਰ ਬੁੱਘੀਪੁਰਾ ਸਿਲਾਈ ਟੀਚਰ, ਜਸਪ੍ਰੀਤ ਕੌਰ ਕੰਪਿਊਟਰ ਟੀਚਰ, ਦਫ਼ਤਰ ਇੰਚਾਰਜ ਜਸਵੀਰ ਕੌਰ, ਲਖਵਿੰਦਰ ਸਿੰਘ, ਜਸਵੰਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਨਾਨਕਸਰ ਘੋਲੀਆ ਕਲਾਂ ਵਿਖੇ ਲੈਬ ਦੇ ਕਮਰਿਆਂ ਦਾ ਉਦਘਾਟਨ ਅਗਲੀ ਖ਼ਬਰ ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ’ਚ ਸਿਹਤ ਜਾਗਰੂਕਤਾ ਸੈਮੀਨਾਰ ਕਰਵਾਇਆ
Ad Position 24