ਸੰਗਰੂਰ ਰੈਲੀ ’ਚ ਮੋਗਾ ਤੋਂ ਵੱਡੇ ਕਾਫ਼ਲਿਆਂ ਨਾਲ ਪਹੁੰਚੇ ਕਾਂਗਰਸੀ ਵਰਕਰਾਂ ਦਾ ਮਾਲਵਿਕਾ ਸੂਦ ਵਲੋਂ ਧੰਨਵਾਦ
ਮੋਗਾ, 5 ਨਵੰਬਰ (ਸੁਰਿੰਦਰਪਾਲ ਸਿੰਘ)- ਵਿਧਾਨ ਸਭਾ ਹਲਕਾ ਮੋਗਾ ਦੀ ਕਾਂਗਰਸ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਅੱਜ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਸੰਗਰੂਰ ਵਿਖੇ ਕੀਤੀ ਗਈ ਵਿਸ਼ਾਲ ਇਨਸਾਫ਼ ਰੈਲੀ ਵਿਚ ਮੋਗਾ ਹਲਕੇ ਤੋਂ ਵੱਡੇ ਕਾਫ਼ਲਿਆਂ ਨਾਲ ਸ਼ਮੂਲੀਅਤ ਕਰਨ ਵਾਲੇ ਸਮੂਹ ਕਾਂਗਰਸੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੋਗਾ ਹਲਕੇ ਦੇ ਕਾਂਗਰਸੀ ਵਰਕਰਾਂ ਨੇ ਜਿਸ ਉਤਸ਼ਾਹ, ਜੋਸ਼ ਅਤੇ ਇਕਜੁਟਤਾ ਨਾਲ ਰੈਲੀ ਵਿਚ ਸ਼ਮੂਲੀਅਤ ਕੀਤੀ ਹੈ, ਉਹ ਪਾਰਟੀ ਪ੍ਰਤੀ ਉਨ੍ਹਾਂ ਦੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਮੋਗਾ, 5 ਨਵੰਬਰ (ਸੁਰਿੰਦਰਪਾਲ ਸਿੰਘ)- ਵਿਧਾਨ ਸਭਾ ਹਲਕਾ ਮੋਗਾ ਦੀ ਕਾਂਗਰਸ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਅੱਜ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਸੰਗਰੂਰ ਵਿਖੇ ਕੀਤੀ ਗਈ ਵਿਸ਼ਾਲ ਇਨਸਾਫ਼ ਰੈਲੀ ਵਿਚ ਮੋਗਾ ਹਲਕੇ ਤੋਂ ਵੱਡੇ ਕਾਫ਼ਲਿਆਂ ਨਾਲ ਸ਼ਮੂਲੀਅਤ ਕਰਨ ਵਾਲੇ ਸਮੂਹ ਕਾਂਗਰਸੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੋਗਾ ਹਲਕੇ ਦੇ ਕਾਂਗਰਸੀ ਵਰਕਰਾਂ ਨੇ ਜਿਸ ਉਤਸ਼ਾਹ, ਜੋਸ਼ ਅਤੇ ਇਕਜੁਟਤਾ ਨਾਲ ਰੈਲੀ ਵਿਚ ਸ਼ਮੂਲੀਅਤ ਕੀਤੀ ਹੈ, ਉਹ ਪਾਰਟੀ ਪ੍ਰਤੀ ਉਨ੍ਹਾਂ ਦੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਸੰਗਰੂਰ ਰੈਲੀ ਵਿਚ ਹੋਏ ਵਿਸ਼ਾਲ ਇਕੱਠ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਹੁਣ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਦੇਖਣਾ ਚਾਹੁੰਦੇ ਹਨ। ਰੈਲੀ ਵਿਚ ਪੰਜਾਬ ਦੇ ਕੋਨੇ-ਕੋਨੇ ਤੋਂ ਪਹੁੰਚੇ ਲੋਕਾਂ ਦਾ ਭਰਵਾਂ ਹੁੰਗਾਰਾ ਇਸ ਗੱਲ ਦਾ ਪ੍ਰਤੀਕ ਹੈ ਕਿ ਕਾਂਗਰਸ ਪਾਰਟੀ ਪ੍ਰਤੀ ਲੋਕਾਂ ਦਾ ਵਿਸ਼ਵਾਸ ਲਗਾਤਾਰ ਵੱਧ ਰਿਹਾ ਹੈ। ਅੰਤ ਵਿਚ ਉਨ੍ਹਾਂ ਰੈਲੀ ਨੂੰ ਸਫਲ ਬਣਾਉਣ ਲਈ ਮੋਗਾ ਹਲਕੇ ਤੋਂ ਪਹੁੰਚੇ ਸਮੂਹ ਕਾਂਗਰਸੀ ਪਰਿਵਾਰ ਦਾ ਵਿਸ਼ੇਸ਼ ਧੰਨਵਾਦ ਕੀਤਾ।