ਸੁਖਾਨੰਦ ਕਾਲਜ ’ਚ ਪ੍ਰਦੂਸ਼ਣ ਮੁਕਤ ਦੀਵਾਲੀ ਮੁਕਾਬਲੇ ਅਤੇ ਸਭਿਆਚਾਰਕ ਗਤੀਵਿਧੀਆਂ ਕਰਵਾਈਆਂ
ਠੱਠੀ ਭਾਈ, 5 ਨਵੰਬਰ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਜ਼ਿਲ੍ਹਾ ਮੋਗਾ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦੇ ਉਦੇਸ਼ ਨਾਲ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦਾ ਆਯੋਜਨ ਐਨ.
ਠੱਠੀ ਭਾਈ, 5 ਨਵੰਬਰ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਜ਼ਿਲ੍ਹਾ ਮੋਗਾ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦੇ ਉਦੇਸ਼ ਨਾਲ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦਾ ਆਯੋਜਨ ਐਨ.ਐਸ.ਐਸ. ਯੂਨਿਟ ਅਤੇ ਰੈੱਡ ਰਿਬਨ ਕਲੱਬ ਦੇ ਵਿਸ਼ੇਸ਼ ਸਹਿਯੋਗ ਨਾਲ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਕੈਂਪਸ ਵਿਚ ਫੁੱਲਾਂ ਦੇ ਬੂਟੇ ਲਗਾ ਕੇ ਕੀਤੀ ਗਈ। ਇਸ ਮੌਕੇ ਵਿਦਿਆਰਥਣਾਂ ਲਈ ਰੰਗੋਲੀ, ਦੀਵਾ ਅਤੇ ਮੋਮਬੱਤੀ ਸਜਾਵਟ, ਮਹਿੰਦੀ, ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਰੰਗੋਲੀ ਮੁਕਾਬਲੇ ਵਿਚ ਬੀ.ਏ. ਭਾਗ ਦੂਜਾ ਦੀ ਵਿਦਿਆਰਥਣ ਅਮਨਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦ ਕਿ ਬੀ.ਸੀ.ਏ. ਭਾਗ ਤੀਜਾ ਦੀਆਂ ਵਿਦਿਆਰਥਣਾਂ ਜਸਕਮਲ ਕੌਰ, ਅਮਨਦੀਪ ਕੌਰ, ਰਵਨੀਤ ਕੌਰ ਅਤੇ ਸਿਮਰਜੀਤ ਕੌਰ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਦੀਵਾ ਸਜਾਵਟ ਮੁਕਾਬਲੇ ਵਿਚ ਬੀ.ਐਸ.ਸੀ. ਫ਼ੈਸ਼ਨ ਡਿਜ਼ਾਈਨਿੰਗ ਭਾਗ ਦੂਜਾ ਦੀ ਰਾਜਵੀਰ ਕੌਰ ਨੇ ਪਹਿਲਾ ਅਤੇ ਬੀ.ਸੀ.ਏ. ਭਾਗ ਤੀਜਾ ਦੀ ਅਮਨਦੀਪ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਮਹਿੰਦੀ ਮੁਕਾਬਲੇ ਵਿਚ ਬੀ.ਏ. ਭਾਗ ਤੀਜਾ ਦੀ ਰਾਜਵੀਰ ਕੌਰ ਨੇ ਪਹਿਲਾ ਸਥਾਨ, ਬੀ.ਸੀ.ਏ. ਭਾਗ ਤੀਜਾ ਦੀ ਰਾਜਦੀਪ ਕੌਰ ਨੇ ਦੂਜਾ ਸਥਾਨ ਅਤੇ ਬੀ.ਸੀ.ਏ. ਭਾਗ ਪਹਿਲਾ ਦੀ ਹਰਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਪੋਸਟਰ ਮੇਕਿੰਗ ਮੁਕਾਬਲੇ ਵਿਚ ਜਸ਼ਨਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ, ਜਦ ਕਿ ਸਲੋਗਨ ਲਿਖਣ ਮੁਕਾਬਲੇ ਵਿਚ ਤਨਵੀ ਪਹਿਲੇ ਸਥਾਨ ‘ਤੇ ਰਹੀ। ਪੋਸਟਰ ਮੇਕਿੰਗ ਮੁਕਾਬਲੇ ਵਿਚ ਐਮ.ਏ. ਇਤਿਹਾਸ ਭਾਗ ਦੂਜਾ ਦੀ ਜਸਪ੍ਰੀਤ ਕੌਰ ਨੇ ਪਹਿਲਾ ਸਥਾਨ ਅਤੇ ਜਸ਼ਨਪ੍ਰੀਤ ਕੌਰ ਬੀ.ਏ. ਭਾਗ ਤੀਜਾ ਨੇ ਦੂਜਾ ਸਥਾਨ ਹਾਸਿਲ ਕੀਤਾ। ਜੇਤੂਆਂ ਨੂੰ ਕਾਲਜ ਪ੍ਰਬੰਧਕਾਂ ਦੁਆਰਾ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥਣਾਂ ਵਲੋਂ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਕਾਲਜ ਪ੍ਰਬੰਧਕੀ ਕਮੇਟੀ ਦੇ ਮੈਂਬਰ ਬਾਬਾ ਜਗਦੇਵ ਸਿੰਘ, ਚਰਨਜੀਤ ਸਿੰਘ ਗੱਬੀ, ਸੁਖਦੇਵ ਸਿੰਘ, ਚਰਨਜੀਤ ਸਿੰਘ ਸਿੱਧੂ, ਦਿਆ ਸਿੰਘ, ਜੱਸਾ ਸਿੰਘ, ਅਜਮੇਰ ਸਿੰਘ ਅਤੇ ਪ੍ਰਿੰਸੀਪਲ ਵਲੋਂ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ। ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਔਲਖ ਨੇ ਵਿਦਿਆਰਥਣਾਂ ਨੂੰ ਵਾਤਾਵਰਣ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਪ੍ਰਦੂਸ਼ਣ ਰਹਿਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ।