05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਆਈ.ਟੀ.ਆਈ. ਕੱਚੇ ਇੰਸਟਰਕਟਰ ਮੰਗਾਂ ਨਾ ਮੰਨੇ ਜਾਣ ਕਾਰਨ ਇਸ ਵਾਰ ਮਨਾਉਣਗੇ ਕਾਲੀ ਦੀਵਾਲੀ

ਮੋਗਾ, 5 ਨਵੰਬਰ (ਸੁਰਿੰਦਰਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਵੱਲ ਕੋਈ ਧਿਆਨ ਨਾ ਦੇਣ ਦੇ ਰੋਸ ਵਜੋਂ ਡੀ. ਐਸ.

Ad Position 21
No active advertisement
ਅਜੀਤ ਡੈਸਕ 06-11-2026
ਮੋਗਾ, 5 ਨਵੰਬਰ (ਸੁਰਿੰਦਰਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਵੱਲ ਕੋਈ ਧਿਆਨ ਨਾ ਦੇਣ ਦੇ ਰੋਸ ਵਜੋਂ ਡੀ.ਐਸ.ਟੀ. ਸੀ.ਟੀ.ਐਸ. ਕੰਟਰੈਕਟ ਇੰਸਟਰਕਟਰ ਯੂਨੀਅਨ ਪੰਜਾਬ ਨਾਲ ਸੰਬੰਧਿਤ ਆਈ.ਟੀ.ਆਈ. ਦੇ ਕੱਚੇ ਇੰਸਟਰਕਟਰਾਂ ਨੇ ਇਸ ਵਾਰ ਦੀਵਾਲੀ ਦਾ ਤਿਉਹਾਰ ਕਾਲੀ ਦੀਵਾਲੀ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਆਗੂਆਂ ਪ੍ਰਧਾਨ ਕਿਰਨਦੀਪ ਸਿੰਘ ਰੁਪਾਣਾ, ਵਾਈਸ ਪ੍ਰਧਾਨ ਸਿਮਰਨਜੀਤ ਸਿੰਘ, ਸੈਕਟਰੀ ਪ੍ਰਦੀਪ ਸਿੰਘ ਜਨਰਲ ਸੈਕਟਰੀ ਸਵਰਨ ਸਿੰਘ ਅਤੇ ਪ੍ਰੈੱਸ ਇੰਚਾਰਜ ਹਰਪ੍ਰੀਤ ਸਿੰਘ ਨੇ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਸੂਬੇ ਦੇ ਸਰਕਾਰੀ ਆਈ.ਟੀ.ਆਈ. ਵਿਚ ਸੇਵਾਵਾਂ ਨਿਭਾ ਰਹੇ ਇਹ ਇੰਸਟਰਕਟਰ ਪਿਛਲੇ ਲੰਮੇ ਸਮੇਂ ਤੋਂ ਆਰਥਿਕ ਅਤੇ ਮਾਨਸਿਕ ਤਾਣੇ-ਬਾਣੇ ਹੇਠ ਕੰਮ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵਾਰ-ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਕੋਈ ਠੋਸ ਨੀਤੀ ਲਾਗੂ ਨਹੀਂ ਕੀਤੀ ਗਈ, ਜਿਸ ਕਾਰਨ ਸਮੂਹ ਮੁਲਾਜ਼ਮਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਡੀ.ਐਸ.ਟੀ. ਅਤੇ ਸੀ.ਟੀ.ਐਸ. ਸਕੀਮ ਤਹਿਤ ਕੰਮ ਕਰ ਰਹੇ ਸਮੂਹ ਇੰਸਟਰਕਟਰਾਂ ਨੂੰ ਬਿਨਾਂ ਸ਼ਰਤ ਵਿਭਾਗ ਅਧੀਨ ਲੈ ਕੇ ਸੇਵਾ ਸੁਰੱਖਿਆ ਦਿੱਤੀ ਜਾਵੇ, ਕੱਚੇ ਮੁਲਾਜ਼ਮਾਂ ਦਾ ਸ਼ੋਸ਼ਣ ਬੰਦ ਕਰ ਕੇ ਉਨ੍ਹਾਂ ਨੂੰ ਬਰਾਬਰ ਕੰਮ ਬਦਲੇ ਬਰਾਬਰ ਤਨਖ਼ਾਹ ਦਿੱਤੀ ਜਾਵੇ। ਯੂਨੀਅਨ ਦੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਹੀ ਉਨ੍ਹਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਕੋਈ ਹੱਲ ਨਾ ਕੱਢਿਆ, ਤਾਂ ਸੂਬਾ ਭਰ ਦੇ ਇੰਸਟਰਕਟਰ ਆਪਣੇ ਪਰਿਵਾਰਾਂ ਸਮੇਤ ਸਰਕਾਰ ਵਿਰੁੱਧ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਨਗੇ। ਇਸ ਸਮੇਂ ਗੁਰਜੀਤ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ, ਸੰਦੀਪ ਸਿੰਘ, ਮਨਜਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੈਲਗਰੀ ’ਚ ਡਾ. ਸਾਧੂ ਰਾਮ ਲੰਗੇਆਣਾ ਨਾਲ ਸਾਹਿਤਕ ਸੰਵਾਦ ਰਚਾਇਆ ਅਗਲੀ ਖ਼ਬਰ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ
Ad Position 24