ਪਾਥਵੇਅਜ਼ ਗਲੋਬਲ ਸਕੂਲ ਨੇ ਧੂਮ-ਧਾਮ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ
ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਦਿੱਤਾ ਸੁਨੇਹਾ
ਕੋਟ ਈਸੇ ਖਾਂ, 6 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਵਿਖੇ ਦੀਵਾਲੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਇਸ ਦਿਵਸ ਮੌਕੇ ਪਾਥਵੇਅਜ਼ ਗਲੋਬਲ ਸਕੂਲ ਵਲੋਂ ਇਕ ਵਿਸ਼ੇਸ਼ ਸਵੇਰ ਦੀ ਸਭਾ ਦੇ ਆਯੋਜਨ ਵਿਚ ਵਿਦਿਆਰਥੀਆਂ ਨੇ ਡਾਂਸ, ਕੋਰੀਓਗ੍ਰਾਫ਼ੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਡ
ਡਿਪਟੀ ਕਮਿਸ਼ਨਰ ਰਾਹੁਲ ਚਾਬਾ।
07-11-2026
ਕੋਟ ਈਸੇ ਖਾਂ, 6 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਵਿਖੇ ਦੀਵਾਲੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਇਸ ਦਿਵਸ ਮੌਕੇ ਪਾਥਵੇਅਜ਼ ਗਲੋਬਲ ਸਕੂਲ ਵਲੋਂ ਇਕ ਵਿਸ਼ੇਸ਼ ਸਵੇਰ ਦੀ ਸਭਾ ਦੇ ਆਯੋਜਨ ਵਿਚ ਵਿਦਿਆਰਥੀਆਂ ਨੇ ਡਾਂਸ, ਕੋਰੀਓਗ੍ਰਾਫ਼ੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਪੇਸ਼ ਗਰੀਨ ਦੀਵਾਲੀ ਪ੍ਰੋਗਰਾਮ ਨੇ ਸਾਰੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ। ਬੱਚਿਆਂ ਦੁਆਰਾ ਰੰਗੋਲੀ, ਦੀਵੇ, ਪੇਂਟਿੰਗ, ਵੇਸਟ ਮੈਟੀਰੀਅਲ ਆਰਟ ਬਹੁਤ ਹੀ ਦਿਲ ਖਿਚਵੇਂ ਸਨ। ਕੇ.ਜੀ. ਵਿੰਗ ਦੇ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਵਿਚ ਆਪਣੀ ਸ਼ਾਨਦਾਰ ਪ੍ਰਸਤੁਤੀ ਕਰਕੇ ਪ੍ਰੋਗਰਾਮ ਨੂੰ ਚਾਰ ਚੰਨ ਲਗਾਏ। ਪ੍ਰਿੰਸੀਪਲ ਨੇ ਦੀਵਾਲੀ ਦੇ ਤਿਉਹਾਰ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਦਿਨ ਭਗਵਾਨ ਸ੍ਰੀ ਰਾਮ ਜੀ 14 ਸਾਲਾਂ ਦਾ ਬਣਵਾਸ ਕੱਟ ਕੇ ਅਤੇ ਰਾਵਣ ਨੂੰ ਮਾਰ ਕੇ ਆਪਣੀ ਪਤਨੀ ਸਮੇਤ ਵਾਪਸ ਅਯੁੱਧਿਆ ਪਰਤੇ ਸਨ। ਇਸ ਯਾਦ ਨੂੰ ਮੁੱਖ ਰੱਖਦਿਆਂ ਦੀਵਾਲੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਅਤੇ ਚਾਅ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਸਕੂਲ ਚੇਅਰਮੈਨ ਸੁਰਜੀਤ ਸਿੰਘ ਸਿੱਧੂ, ਪ੍ਰਧਾਨ ਡਾ. ਅਨਿਲਜੀਤ ਕੰਬੋਜ, ਵਾਈਸ ਚੇਅਰਮੈਨ ਅਵਤਾਰ ਸਿੰਘ ਸੌਂਦ, ਚਾਹਤ ਕੰਬੋਜ, ਸਤਨਾਮ ਸਿੰਘ ਸੌਂਦ, ਗੁਰਪ੍ਰੀਤ ਸਿੰਘ ਸਿੱਧੂ ਸਾਬਕਾ ਕੌਂਸਲਰ, ਜੋਗਿੰਦਰ ਸਿੰਘ ਸਾਬਕਾ ਸਰਪੰਚ, ਜਸਵਿੰਦਰ ਸਿੰਘ ਸਿੱਧੂ, ਸਿਮਰਨਜੀਤ ਸਿੰਘ ਸਿੱਧੂ, ਪ੍ਰਿੰਸੀਪਲ ਅਸ਼ੀਸ਼ ਡੇਗਵੇਕਰ, ਵਾਈਸ ਪ੍ਰਿੰਸੀਪਲ ਮਾਲਵਿਕਾ ਡੇਗਵੇਕਰ ਨੇ ਸਾਰਿਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ।