ਲੋਕ ਜਨ ਸ਼ਕਤੀ ਪਾਰਟੀ ਵਲੋਂ ਪੰਜਾਬ ’ਚ ਜੰਗਲ ਰਾਜ ਦਾ ਦੋਸ਼, ਨਗਰ ਕੌਂਸਲ ਚੋਣਾਂ ਇਕੱਲਿਆਂ ਲੜਨ ਦਾ ਐਲਾਨ
ਬਾਘਾ ਪੁਰਾਣਾ, 5 ਨਵੰਬਰ (ਟਿੰਕੂ ਕਾਠਪਾਲ)-ਦਾਣਾ ਮੰਡੀ ਬਾਘਾ ਪੁਰਾਣਾ ਵਿਖੇ ਲੋਕ ਜਨ ਸ਼ਕਤੀ ਪਾਰਟੀ ਅਤੇ ਮਜ਼ਦੂਰ ਜਨ ਸ਼ਕਤੀ ਦੀ ਇਕ ਅਹਿਮ ਸਾਂਝੀ ਮੀਟਿੰਗ ਹੋਈ, ਜਿਸ ਵਿਚ ਪਾਰਟੀ ਦੇ ਆਗੂਆਂ, ਅਹੁਦੇਦਾਰਾਂ ਅਤੇ ਵੱਡੀ ਗਿਣਤੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ‘ਤੇ ਗੰਭੀਰ ਚਰਚਾ ਕੀਤੀ ਗਈ।
ਬਾਘਾ ਪੁਰਾਣਾ, 5 ਨਵੰਬਰ (ਟਿੰਕੂ ਕਾਠਪਾਲ)-ਦਾਣਾ ਮੰਡੀ ਬਾਘਾ ਪੁਰਾਣਾ ਵਿਖੇ ਲੋਕ ਜਨ ਸ਼ਕਤੀ ਪਾਰਟੀ ਅਤੇ ਮਜ਼ਦੂਰ ਜਨ ਸ਼ਕਤੀ ਦੀ ਇਕ ਅਹਿਮ ਸਾਂਝੀ ਮੀਟਿੰਗ ਹੋਈ, ਜਿਸ ਵਿਚ ਪਾਰਟੀ ਦੇ ਆਗੂਆਂ, ਅਹੁਦੇਦਾਰਾਂ ਅਤੇ ਵੱਡੀ ਗਿਣਤੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ‘ਤੇ ਗੰਭੀਰ ਚਰਚਾ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਨਿਰਮਲ ਸਿੰਘ ਰਾਜੇਆਣਾ ਨੇ ਕਿਹਾ ਕਿ ਇਸ ਵੇਲੇ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਅਤੇ ਸੂਬੇ ਵਿੱਚ ‘ਜੰਗਲ ਰਾਜ’ ਵਰਗੇ ਹਾਲਾਤ ਬਣੇ ਹੋਏ ਹਨ। ਦਿਨ-ਦਿਹਾੜੇ ਲੁੱਟਾਂ-ਖੋਹਾਂ ਹੋ ਰਹੀਆਂ ਹਨ ਅਤੇ ਸ਼ਰੇਆਮ ‘ਚਿੱਟਾ’ ਨਸ਼ਾ ਵਿਕ ਰਿਹਾ ਹੈ, ਜਿਸ ਨੂੰ ਰੋਕਣ ਵਿਚ ਸਰਕਾਰ ਹਰ ਪੱਖੋਂ ਨਾਕਾਮ ਸਾਬਤ ਹੋਈ ਹੈ। ਸਰਕਾਰ ਦਾ ਕੋਈ ਵਜੂਦ ਨਜ਼ਰ ਨਹੀਂ ਆ ਰਿਹਾ, ਜਿਸ ਕਰਕੇ ਆਮ ਨਾਗਰਿਕਾਂ ਦਾ ਜਿਊਣਾ ਦੁੱਭਰ ਹੋ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿਚ ਵਿਗੜ ਰਹੀ ਕਾਨੂੰਨ-ਵਿਵਸਥਾ ਨੂੰ ਦੇਖਦਿਆਂ ਤੁਰੰਤ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾਵੇ। ਸ਼੍ਰੀ ਰਾਜੇਆਣਾ ਨੇ ਐਲਾਨ ਕੀਤਾ ਕਿ ਲੋਕ ਜਨ ਸ਼ਕਤੀ ਪਾਰਟੀ ਬਾਘਾ ਪੁਰਾਣਾ ਦੀਆਂ ਆਗਾਮੀ ਮਿਊਂਸੀਪਲ ਕਮੇਟੀ (ਨਗਰ ਕੌਂਸਲ) ਚੋਣਾਂ ਵਿਚ ਆਪਣੇ ਉਮੀਦਵਾਰ ਮੈਦਾਨ ਵਿਚ ਉਤਾਰੇਗੀ ਅਤੇ ਜਲਦ ਹੀ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਜਾਵੇਗੀ। ਇਸ ਮੀਟਿੰਗ ਵਿਚ ਸੁਖਦੇਵ ਸਿੰਘ ਸਮਾਲਸਰ, ਜਸਕਰਨ ਸਿੰਘ ਡੇਮਰੂ, ਪਰਮਜੀਤ ਸਿੰਘ, ਕਾਲਾ ਸਿੰਘ ਰਾਜੇਆਣਾ ਅਤੇ ਜਥੇਦਾਰ ਜੋਗਿੰਦਰ ਸਿੰਘ ਰੋਡੇ ਸਮੇਤ ਕਈ ਹੋਰ ਪ੍ਰਮੁੱਖ ਆਗੂ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।