06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਬਲੂਮਿੰਗ ਬਡਜ਼ ਸਕੂਲ ਦੇ ਸ਼ੂਟਰਾਂ ਨੇ ਰਾਜ ਪੱਧਰੀ ਮੁਕਾਬਲਿਆਂ ਵਿਚ ਜਿੱਤੇ 2 ਸੋਨ ਤਗਮੇ

ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਸਕੂਲ ਲਗਾਤਾਰ ਸਿੱਖਿਆ, ਖੇਡਾਂ, ਸਭਿਆਚਾਰ ਅਤੇ ਹੋਰ ਗਤੀਵਿਧੀਆਂ ਵਿਚ ਨਵੀਆਂ ਪ੍ਰਾਪਤੀਆਂ ਕਰ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 07-11-2026
ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਸਕੂਲ ਲਗਾਤਾਰ ਸਿੱਖਿਆ, ਖੇਡਾਂ, ਸਭਿਆਚਾਰ ਅਤੇ ਹੋਰ ਗਤੀਵਿਧੀਆਂ ਵਿਚ ਨਵੀਆਂ ਪ੍ਰਾਪਤੀਆਂ ਕਰ ਰਿਹਾ ਹੈ। ਇਸੇ ਲੜੀ ਦੇ ਤਹਿਤ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਇਕ ਹੋਰ ਸ਼ਾਨਦਾਰ ਪ੍ਰਾਪਤੀ ਦਰਜ ਕਰਦਿਆਂ ਰਾਜ ਪੱਧਰੀ ਸ਼ੂਟਿੰਗ ਮੁਕਾਬਲਿਆਂ ਵਿਚ 2 ਸੋਨ ਮੈਡਲ ਜਿੱਤ ਕੇ ਸਕੂਲ, ਆਪਣੇ ਮਾਪਿਆਂ ਅਤੇ ਮੋਗਾ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਰੋਪੜ ਵਿਖੇ ਆਯੋਜਿਤ 70ਵੀਆਂ ਪੰਜਾਬ ਸਟੇਟ ਸਕੂਲ ਖੇਡਾਂ ਦੌਰਾਨ ਬਲੂਮਿੰਗ ਬਡਜ਼ ਸਕੂਲ ਦੇ ਦੋ ਹੋਣਹਾਰ ਖਿਡਾਰੀਆਂ ਨੇ ਓਪਨ ਸਾਈਟ ਰਾਈਫ਼ਲ ਸ਼ੂਟਿੰਗ ਦੇ ਅੰਡਰ-19 ਵਰਗ ਵਿਚ ਟੀਮ ਪੱਧਰ ‘ਤੇ ਪਹਿਲਾ ਸਥਾਨ ਹਾਸਲ ਕਰ ਕੇ 2 ਸੋਨ ਤਗਮੇ ਆਪਣੇ ਨਾਂਅ ਕੀਤੇ। ਇਨ੍ਹਾਂ ਮੁਕਾਬਲਿਆਂ ਵਿਚ ਕਰਨਵੀਰ ਸਿੰਘ ਸਹੋਤਾ ਅਤੇ ਮਨਵੀਰ ਸਿੰਘ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਅਤੇ ਨਿਸ਼ਾਨੇਬਾਜ਼ੀ ਦੇ ਜੌਹਰ ਦਿਖਾਉਂਦਿਆਂ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ। ਇਨ੍ਹਾਂ ਰਾਜ ਪੱਧਰੀ ਮੁਕਾਬਲਿਆਂ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਲਗ-ਪਗ 900 ਖਿਡਾਰੀਆਂ ਨੇ ਭਾਗ ਲਿਆ, ਜਿਨ੍ਹਾਂ ਵਿਚੋਂ ਸਕੂਲ ਦੇ ਦੋਵੇਂ ਸ਼ੂਟਰਾਂ ਨੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਦੀ ਖ਼ੁਸ਼ੀ ਵਿਚ ਸਕੂਲ ਦੀ ਸਵੇਰ ਦੀ ਵਿਸ਼ੇਸ਼ ਅਸੈਂਬਲੀ ਦੌਰਾਨ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਅਤੇ ਵਾਈਸ ਪ੍ਰਿੰਸੀਪਲ ਡਾ. ਨਿਧੀ ਬਰਾੜ ਵਲੋਂ ਜੇਤੂ ਖਿਡਾਰੀਆਂ ਨੂੰ ਸਟੇਜ ‘ਤੇ ਬੁਲਾ ਕੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੇਅਰਪਰਸਨ ਕਮਲ ਸੈਣੀ ਨੇ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਹਰਜੀਤ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਅਣਥੱਕ ਮਿਹਨਤ, ਲਗਨ, ਅਨੁਸ਼ਾਸਨ ਅਤੇ ਕੋਚ ਵਲੋਂ ਦਿੱਤੀ ਗਈ ਉੱਚ ਪੱਧਰੀ ਸਿਖਲਾਈ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਅਤੇ ਕੌਮੀ ਤੇ ਅੰਤਰ-ਰਾਸ਼ਟਰੀ ਪੱਧਰ ‘ਤੇ ਸਕੂਲ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਜ਼ਿਕਰਯੋਗ ਹੈ ਕਿ ਬਲੂਮਿੰਗ ਬਡਜ਼ ਸਕੂਲ ਵਲੋਂ ਵਿਦਿਆਰਥੀਆਂ ਦੀ ਸ਼ੂਟਿੰਗ ਪ੍ਰਤਿਭਾ ਨੂੰ ਨਿਖਾਰਨ ਲਈ ਅੰਤਰ-ਰਾਸ਼ਟਰੀ ਪੱਧਰ ਦੀ ਪੂਰੀ ਤਰ੍ਹਾਂ ਕੰਪਿਊਟਰਾਈਜ਼ਡ ਸ਼ੂਟਿੰਗ ਰੇਂਜ ਦੀ ਸਹੂਲਤ ਉਪਲਬਧ ਕਰਵਾਈ ਗਈ ਹੈ। ਇਸ ਆਧੁਨਿਕ ਸ਼ੂਟਿੰਗ ਰੇਂਜ ਵਿਚ ਵਿਦਿਆਰਥੀ ਨਿਯਮਿਤ ਤੌਰ ‘ਤੇ ਅਭਿਆਸ ਕਰਦੇ ਹਨ ਅਤੇ ਟਾਰਗੈਟ ‘ਤੇ ਨਿਸ਼ਾਨਾ ਲਗਾਉਣ ਤੋਂ ਬਾਅਦ ਨਤੀਜਾ ਤੁਰੰਤ ਲੈਪਟਾਪ ਸਕਰੀਨ ‘ਤੇ ਦੇਖ ਸਕਦੇ ਹਨ। ਆਧੁਨਿਕ ਤਕਨਾਲੋਜੀ ਨਾਲ ਲੈਸ ਇਹ ਸਹੂਲਤ ਖਿਡਾਰੀਆਂ ਨੂੰ ਆਪਣੀ ਤਕਨੀਕ, ਸਹੀ ਨਿਸ਼ਾਨੇ ਅਤੇ ਪ੍ਰਦਰਸ਼ਨ ਵਿਚ ਲਗਾਤਾਰ ਸੁਧਾਰ ਕਰਨ ਵਿਚ ਮਦਦ ਕਰਦੀ ਹੈ । ਜ਼ਿਕਰਯੋਗ ਹੈ ਕਿ ਬਲੂਮਿੰਗ ਬਡਜ਼ ਸਕੂਲ ਵਿਖੇ ਵਿਦਿਆਰਥੀਆਂ ਨੂੰ ਖੇਡਾਂ ਵਿਚ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਅੰਤਰ-ਰਾਸ਼ਟਰੀ ਪੱਧਰ ਦੀ ਆਧੁਨਿਕ ਅਤੇ ਪੂਰੀ ਤਰ੍ਹਾਂ ਕੰਪਿਊਟਰਾਈਜ਼ਡ ਸ਼ੂਟਿੰਗ ਰੇਂਜ ਸਥਾਪਿਤ ਕੀਤੀ ਗਈ ਹੈ। ਇਸ ਰੇਂਜ ਦੀ ਵਿਸ਼ੇਸ਼ਤਾ ਇਹ ਹੈ ਕਿ ਨਿਸ਼ਾਨਾ ਲਗਾਉਣ ਤੋਂ ਤੁਰੰਤ ਬਾਅਦ ਉਸ ਦਾ ਨਤੀਜਾ ਲੈਪਟਾਪ ਦੀ ਸਕਰੀਨ ‘ਤੇ ਦੇਖਿਆ ਜਾ ਸਕਦਾ ਹੈ, ਜਿਸ ਨਾਲ ਖਿਡਾਰੀਆਂ ਨੂੰ ਆਪਣੀਆਂ ਕਮੀਆਂ ਨੂੰ ਸਮਝਣ ਅਤੇ ਪ੍ਰਦਰਸ਼ਨ ਵਿਚ ਸੁਧਾਰ ਕਰਨ ਵਿਚ ਮਦਦ ਮਿਲਦੀ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਦੀ ਸ਼ਮੂਲੀਅਤ ਅਤੇ ਸਹਿਯੋਗ ਬੇਹੱਦ ਜ਼ਰੂਰੀ-ਹਰਸ਼ਿਤਾ ਸ਼ਰਮਾ ਅਗਲੀ ਖ਼ਬਰ ਬਾਬੇ ਕੇ ਆਯੁਰਵੈਦਿਕ ਮੈਡੀਕਲ ਕਾਲਜ ਐਂਡ ਹਸਪਤਾਲ ਦੌਧਰ ਵਿਖੇ ਧਨਵੰਤਰੀ ਦਿਵਸ ‘ਧਨਤੇਰਸ’ ਮਨਾਇਆ
Ad Position 24