06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਦੀ ਸ਼ਮੂਲੀਅਤ ਅਤੇ ਸਹਿਯੋਗ ਬੇਹੱਦ ਜ਼ਰੂਰੀ-ਹਰਸ਼ਿਤਾ ਸ਼ਰਮਾ

ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਮੋਗਾ ਦੇ ਨਸ਼ਾ ਪ੍ਰਭਾਵਿਤ ਹਾਟਸਪਾਟ ਖੇਤਰਾਂ ਵਿਚ 60 ਰੋਜ਼ਾ ਵਿਸ਼ੇਸ਼ ਮੁਹਿੰਮ ਜੰਗੀ ਪੱਧਰ ‘ਤੇ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਉਦੇਸ਼ ਨਸ਼ਿਆਂ ਦੇ ਖ਼ਾਤਮੇ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕਰਨਾ, ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਅਤੇ ਭਾਈਚਾਰਕ ਸਹਿਯੋਗ ਰਾਹੀਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨਾ ਹੈ।

Ad Position 21
No active advertisement
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) ਮੋਗਾ ਹਰਸ਼ਿਤਾ ਸ਼ਰਮਾ ਲੋਕਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ: ਜਸਪਾਲ ਸਿੰਘ ਬੱਬੀ 07-11-2026
ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਮੋਗਾ ਦੇ ਨਸ਼ਾ ਪ੍ਰਭਾਵਿਤ ਹਾਟਸਪਾਟ ਖੇਤਰਾਂ ਵਿਚ 60 ਰੋਜ਼ਾ ਵਿਸ਼ੇਸ਼ ਮੁਹਿੰਮ ਜੰਗੀ ਪੱਧਰ ‘ਤੇ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਉਦੇਸ਼ ਨਸ਼ਿਆਂ ਦੇ ਖ਼ਾਤਮੇ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕਰਨਾ, ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਅਤੇ ਭਾਈਚਾਰਕ ਸਹਿਯੋਗ ਰਾਹੀਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨਾ ਹੈ। ਇਸੇ ਲੜੀ ਤਹਿਤ ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) ਮੋਗਾ ਹਰਸ਼ਿਤਾ ਸ਼ਰਮਾ ਵਲੋਂ ਨਸ਼ਾ ਪ੍ਰਭਾਵਿਤ ਖੇਤਰਾਂ ਘੱਲ ਕਲਾਂ ਅਤੇ ਦੌਲਤਪੁਰਾ ਨੀਵਾਂ ਦਾ ਦੌਰਾ ਕਰ ਕੇ ਸਥਾਨਕ ਵਸਨੀਕਾਂ ਨਾਲ ਸਿੱਧਾ ਸੰਵਾਦ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣੇ ਅਤੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਾਂਝੇ ਯਤਨਾਂ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਸਫਲ ਬਣਾਉਣ ਲਈ ਸਰਕਾਰ ਅਤੇ ਪ੍ਰਸ਼ਾਸਨ ਦੇ ਯਤਨਾਂ ਦੇ ਨਾਲ-ਨਾਲ ਆਮ ਲੋਕਾਂ ਦੀ ਸਰਗਰਮ ਭਾਗੀਦਾਰੀ ਵੀ ਲਾਜ਼ਮੀ ਹੈ। ਜਦੋਂ ਪਿੰਡਾਂ ਦੇ ਲੋਕ, ਨੌਜਵਾਨ, ਸਮਾਜਿਕ ਜਥੇਬੰਦੀਆਂ ਅਤੇ ਹੋਰ ਭਾਈਚਾਰਕ ਸੰਸਥਾਵਾਂ ਇੱਕਜੁੱਟ ਹੋ ਕੇ ਇਸ ਮੁਹਿੰਮ ਦਾ ਹਿੱਸਾ ਬਣਨਗੀਆਂ, ਤਾਂ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ, ਸਿੱਖਿਆ ਅਤੇ ਰੁਜ਼ਗਾਰ ਵਰਗੇ ਉਸਾਰੂ ਖੇਤਰਾਂ ਵਿਚ ਆਪਣੀ ਊਰਜਾ ਲਗਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਵਿਅਕਤੀਆਂ ਨੂੰ ਨਫ਼ਰਤ ਜਾਂ ਸਮਾਜਿਕ ਤੌਰ ‘ਤੇ ਅਲੱਗ ਕਰਨ ਦੀ ਬਜਾਏ ਹਮਦਰਦੀ ਅਤੇ ਸਹਿਯੋਗ ਦਿੱਤਾ ਜਾਵੇ, ਤਾਂ ਜੋ ਉਹ ਇਲਾਜ ਅਤੇ ਪੁਨਰਵਾਸ ਰਾਹੀਂ ਮੁੜ ਆਮ ਜੀਵਨ ਦੀ ਮੁੱਖ ਧਾਰਾ ਨਾਲ ਜੁੜ ਸਕਣ। ਇਸ ਉਪਰਾਲੇ ਰਾਹੀਂ ਲੋਕਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ, ਸਾਂਝੀ ਜ਼ਿੰਮੇਵਾਰੀ ਅਤੇ ਪਿੰਡ ਦੇ ਸਰਬਪੱਖੀ ਵਿਕਾਸ ਵਿਚ ਸਰਗਰਮ ਯੋਗਦਾਨ ਪਾਉਣ ਦਾ ਸੁਨੇਹਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਸਿਰਫ਼ ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਨਹੀਂ, ਸਗੋਂ ਨੌਜਵਾਨ ਪੀੜ੍ਹੀ ਨੂੰ ਸਿਹਤਮੰਦ, ਸੁਰੱਖਿਅਤ ਅਤੇ ਬਿਹਤਰ ਭਵਿੱਖ ਦੇਣ ਦਾ ਸਾਂਝਾ ਸੰਕਲਪ ਹੈ। ਇਸ ਟੀਚੇ ਦੀ ਪ੍ਰਾਪਤੀ ਲਈ ਹਰੇਕ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਗਰਲਜ਼ ਸਕੂਲ ਸੁਖਾਨੰਦ ਦੀਆਂ ਵਿਦਿਆਰਥਣਾਂ ਨੇ ਯੁਵਕ ਮੇਲੇ ’ਚ ਹਾਸਿਲ ਕੀਤੀਆਂ ਸ਼ਾਨਦਾਰ ਪੁਜ਼ੀਸ਼ਨਾਂ ਅਗਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਦੇ ਸ਼ੂਟਰਾਂ ਨੇ ਰਾਜ ਪੱਧਰੀ ਮੁਕਾਬਲਿਆਂ ਵਿਚ ਜਿੱਤੇ 2 ਸੋਨ ਤਗਮੇ
Ad Position 24