06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸੰਤ ਬਾਬਾ ਭਾਗ ਸਿੰਘ ਗਰਲਜ਼ ਸਕੂਲ ਸੁਖਾਨੰਦ ਦੀਆਂ ਵਿਦਿਆਰਥਣਾਂ ਨੇ ਯੁਵਕ ਮੇਲੇ ’ਚ ਹਾਸਿਲ ਕੀਤੀਆਂ ਸ਼ਾਨਦਾਰ ਪੁਜ਼ੀਸ਼ਨਾਂ

ਠੱਠੀ ਭਾਈ, 6 ਨਵੰਬਰ (ਜਗਰੂਪ ਸਿੰਘ ਮਠਾੜੂ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਬਾਜਾਖਾਨਾ ਵਿਖੇ ਕਰਵਾਏ ਯੁਵਕ ਮੇਲੇ ਵਿਚ ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸੰਤ ਬਾਬਾ ਭਾਗ ਸਿੰਘ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਸੁਖਾਨੰਦ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਮੈਰਿਟ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਲਈ ਗਈ ਨੈਤਿਕ ਪ੍ਰੀਖਿਆ ‘ਚੋਂ ਜੋਨ ਪੱਧਰ ‘ਤੇ ਸਾਇੰਸ ਵਿਭਾਗ ਦੀ ਵਿਦਿਆਰਥਣ ਰੁਪਿੰਦਰ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ ਸੀ ਅਤੇ ਇਸ ਮੇਲੇ ਵਿਚ ਉਸ ਨੂੰ ਵਿਸ਼ੇਸ਼ ਸਨਮਾਨ ਦਿੱਤਾ ਗਿਆ।

Ad Position 21
No active advertisement
ਡਿਪਟੀ ਕਮਿਸ਼ਨਰ ਨੇ ਖ਼ੁਦ ਕੀਤੀ ਖ਼ਰੀਦਦਾਰੀ 07-11-2026
ਠੱਠੀ ਭਾਈ, 6 ਨਵੰਬਰ (ਜਗਰੂਪ ਸਿੰਘ ਮਠਾੜੂ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਬਾਜਾਖਾਨਾ ਵਿਖੇ ਕਰਵਾਏ ਯੁਵਕ ਮੇਲੇ ਵਿਚ ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸੰਤ ਬਾਬਾ ਭਾਗ ਸਿੰਘ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਸੁਖਾਨੰਦ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਮੈਰਿਟ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਲਈ ਗਈ ਨੈਤਿਕ ਪ੍ਰੀਖਿਆ ‘ਚੋਂ ਜੋਨ ਪੱਧਰ ‘ਤੇ ਸਾਇੰਸ ਵਿਭਾਗ ਦੀ ਵਿਦਿਆਰਥਣ ਰੁਪਿੰਦਰ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ ਸੀ ਅਤੇ ਇਸ ਮੇਲੇ ਵਿਚ ਉਸ ਨੂੰ ਵਿਸ਼ੇਸ਼ ਸਨਮਾਨ ਦਿੱਤਾ ਗਿਆ। ਇਸ ਤੋਂ ਇਲਾਵਾ ਬਾਰ੍ਹਵੀਂ ਜਮਾਤ (ਸਾਇੰਸ) ਦੀਆਂ ਵਿਦਿਆਰਥਣਾਂ ਸੰਦੀਪ ਕੌਰ ਅਤੇ ਸੁਖਪ੍ਰੀਤ ਕੌਰ ਅਤੇ ਗਿਆਰ੍ਹਵੀਂ ਜਮਾਤ (ਸਾਇੰਸ) ਦੀਆਂ ਵਿਦਿਆਰਥਣਾਂ ਰਾਜਪ੍ਰੀਤ ਕੌਰ, ਸੁਖਪ੍ਰੀਤ ਕੌਰ ਅਤੇ ਜਸਰੀਤ ਕੌਰ ਨੇ ਮੈਰਿਟ ਪੁਜ਼ੀਸ਼ਨਾਂ ਹਾਸਲ ਕਰਕੇ ਇਨਾਮ ਪ੍ਰਾਪਤ ਕੀਤੇ। ਕੁਇਜ਼ ਮੁਕਾਬਲੇ ਵਿਚ 36 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿਸ ਵਿਚ ਸਕੂਲ ਦੀਆਂ ਵਿਦਿਆਰਥਣਾਂ ਸੰਦੀਪ ਕੌਰ ਅਤੇ ਜਸ਼ਨ ਸ਼ਰਮਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਪੇਂਟਿੰਗ ਮੁਕਾਬਲੇ ਵਿਚ ਸਾਇੰਸ ਵਿਭਾਗ ਦੀ ਵਿਦਿਆਰਥਣ ਜਸਵੀਰ ਕੌਰ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ। ਵਿਦਿਆਰਥੀਆਂ ਦੀਆਂ ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ਨਾਲ ਸਕੂਲ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ। ਡੇਰਾ ਭੋਰੇ ਵਾਲਾ ਦੇ ਮੁੱਖ ਸੇਵਾਦਾਰ ਬਾਬਾ ਜਗਦੇਵ ਸਿੰਘ ਜੱਗਾ, ਸੰਸਥਾ ਦੀ ਸਮੂਹ ਪ੍ਰਬੰਧਕ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਗੱਬੀ, ਚਰਨਜੀਤ ਸਿੰਘ ਸਿੱਧੂ, ਜੱਸਾ ਸਿੰਘ ਬਰਾੜ, ਦਿਆ ਸਿੰਘ, ਸੁਖਦੇਵ ਸਿੰਘ, ਅਜਮੇਰ ਸਿੰਘ, ਸਕੂਲ ਦੇ ਪ੍ਰਿੰਸੀਪਲ ਮੈਡਮ ਇੰਦਰਵੀਰ ਕੌਰ ਅਤੇ ਸਮੂਹ ਸਟਾਫ਼ ਵਲੋਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ ਗਈ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਅਤੇ ਨਵੀਆਂ ਬੁਲੰਦੀਆਂ ਹਾਸਲ ਕਰਨ ਲਈ ਪ੍ਰੇਰਿਤ ਕਰਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਆਈ.ਐੱਸ.ਐੱਫ. ਕਾਲਜ ਆਫ਼ ਫਾਰਮੇਸੀ ਮੋਗਾ ਵਿਖੇ ਗਰੀਨ ਦੀਵਾਲੀ ਮਨਾਉਣ ਲਈ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਦੀ ਸ਼ਮੂਲੀਅਤ ਅਤੇ ਸਹਿਯੋਗ ਬੇਹੱਦ ਜ਼ਰੂਰੀ-ਹਰਸ਼ਿਤਾ ਸ਼ਰਮਾ
Ad Position 24