06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਆਈ.ਐੱਸ.ਐੱਫ. ਕਾਲਜ ਆਫ਼ ਫਾਰਮੇਸੀ ਮੋਗਾ ਵਿਖੇ ਗਰੀਨ ਦੀਵਾਲੀ ਮਨਾਉਣ ਲਈ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ)-ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਰਾਮ ਕ੍ਰਿਸ਼ਨ ਧਰਮਕੋਟ ਜ਼ਿਲ੍ਹਾ ਪ੍ਰਧਾਨ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਪ੍ਰਧਾਨਗੀ ਹੇਠ ਦਸਮੇਸ਼ ਪਾਰਕ ਮੋਗਾ ਵਿਖੇ ਹੋਈ। ਮੀਟਿੰਗ ਵਿਚ ਮਾਸਟਰ ਸੁਰਜੀਤ ਸਿੰਘ ਗਗੜਾ ਸੂਬਾਈ ਪ੍ਰਧਾਨ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।

Ad Position 21
No active advertisement
ਅਜੀਤ ਡੈਸਕ 07-11-2026
ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ)-ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਰਾਮ ਕ੍ਰਿਸ਼ਨ ਧਰਮਕੋਟ ਜ਼ਿਲ੍ਹਾ ਪ੍ਰਧਾਨ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਪ੍ਰਧਾਨਗੀ ਹੇਠ ਦਸਮੇਸ਼ ਪਾਰਕ ਮੋਗਾ ਵਿਖੇ ਹੋਈ। ਮੀਟਿੰਗ ਵਿਚ ਮਾਸਟਰ ਸੁਰਜੀਤ ਸਿੰਘ ਗਗੜਾ ਸੂਬਾਈ ਪ੍ਰਧਾਨ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਮੀਟਿੰਗ ਨੂੰ ਸੁਰਜੀਤ ਸਿੰਘ ਗਗੜਾ, ਰਾਮ ਕ੍ਰਿਸ਼ਨ ਧਰਮਕੋਟ ਤੇ ਗੁਰਜੀਤ ਸਿੰਘ ਮੱਲ੍ਹੀ ਨੇ ਸੰਬੋਧਨ ਕੀਤਾ। ਮੀਟਿੰਗ ਵਿਚ ਪਿਛਲੇ ਸਮੇਂ ਦੀ ਕਾਰਵਾਈ ਰਿਪੋਰਟ ਸੁਖਪਾਲ ਸਿੰਘ ਲਹਿਰਾ ਜ਼ਿਲ੍ਹਾ ਜਨਰਲ ਸਕੱਤਰ ਵਲੋਂ ਪੜ੍ਹੀ ਗਈ। ਮਾਸਟਰ ਸੁਰਜੀਤ ਸਿੰਘ ਗਗੜਾ ਨੇ ਦੱਸਿਆ ਕਿ ਸੂਬਾਈ ਤਾਲਮੇਲ ਕਮੇਟੀ ਦੀ ਮੀਟਿੰਗ ਵੀਡੀਓ ਕਾਨਫ਼ਰੰਸ ਰਾਹੀਂ ਹੋਈ। ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨਣ ਅਤੇ ਹਾਈਕੋਰਟ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਜ਼ ਦੇ ਹੱਕ ਵਿਚ ਕੀਤੇ ਫ਼ੈਸਲੇ ਵੀ ਲਾਗੂ ਨਾ ਕਰਨ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਨਿਖੇਧੀ ਕੀਤੀ ਗਈ ਅਤੇ ਅਗਲੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ ਗਈ ਜਿਸ ਅਨੁਸਾਰ 13 ਤੋਂ 19 ਨਵੰਬਰ ਤੱਕ ਸੰਗਰੂਰ ਵਿਖੇ ਭਗਵੰਤ ਸਿੰਘ ਮਾਨ ਦੀ ਕੋਠੀ ਦੇ ਬਾਹਰ ਪੱਕਾ ਦਿਨ ਰਾਤ ਦਾ ਧਰਨਾ ਲਗਾਇਆ ਜਾਵੇਗਾ ਜਿਸ ਵਿਚ ਜ਼ਿਲ੍ਹੇ ਵਾਰ ਹਿੱਸਾ ਲਿਆ ਜਾਵੇਗਾ। ਗਗੜਾ ਨੇ ਦੱਸਿਆ ਕਿ ਮਿਤੀ 12 ਦਸੰਬਰ ਨੂੰ ਆਲ ਇੰਡੀਆ ਸਟੇਟ ਗੌਰਮਿੰਟ ਪੈਨਸ਼ਨਰਜ਼ ਫੈਡਰੇਸ਼ਨ ਵਲੋਂ ਦਿੱਲੀ ਦੇ ਰਾਮ ਲੀਲ੍ਹਾ ਗਰਾਊਂਡ ਵਿਚ ਕੇਂਦਰ ਸਰਕਾਰ ਦੇ ਮੁਲਾਜ਼ਮ ਤੇ ਪੈਨਸ਼ਨਰ ਮਾਰੂ ਫ਼ੈਸਲਿਆਂ ਵਿਰੁੱਧ ਵਿਸ਼ਾਲ ਰੋਸ ਰੈਲੀ ਕੀਤੀ ਜਾ ਰਹੀ ਹੈ ਜਿਸ ਵਿਚ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਵਲੋਂ ਵੀ ਸ਼ਮੂਲੀਅਤ ਕੀਤੀ ਜਾਵੇਗੀ। ਰਾ ਮ ਕ੍ਰਿਸ਼ਨ ਧਰਮਕੋਟ ਨੇ ਦੱਸਿਆ ਕਿ ਮਿਤੀ 18 ਨਵੰਬਰ ਨੂੰ ਸੰਗਰੂਰ ਵਿਖੇ ਪੱਕੇ ਧਰਨੇ ਵਿਚ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਮੋਗਾ ਦੇ ਸਾਥੀ ਭਾਰੀ ਗਿਣਤੀ ਵਿਚ ਭਾਗ ਲੈਣਗੇ। ਅਖੀਰ ਵਿਚ ਸੁਖਪਾਲ ਸਿੰਘ ਲਹਿਰਾ ਵਲੋਂ ਮੀਟਿੰਗ ਵਿਚ ਆਏ ਸਾਥੀਆਂ ਦਾ ਧੰਨਵਾਦ ਕੀਤਾ ਗਿਆ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਹਰਮਿੰਦਰ ਸਿੰਘ ਬਾਵਾ ਕੜਿਆਲ, ਅਮਰਜੀਤ ਸਿੰਘ ਵਰ੍ਹੇ, ਰਾਮਜੀਤ ਮਹਿਰੋ , ਮਹੇਸ਼ ਚੰਦਰ ਮੋਗਾ, ਹਰਜੀਤ ਸਿੰਘ ਸਿੰਘਾਂਵਾਲਾ, ਦਰਸ਼ਨ ਸਿੰਘ ਬੁੱਟਰ, ਰਵੀ ਕੁਮਾਰ ਮੋਗਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੋਰਡ ਵਲੋਂ ਸੁਧਾਈ ਅਤੇ ਅਧੂਰੇ ਫਾਰਮਾਂ ਦੇ ਨਾਂਅ ’ਤੇ 1000 ਰੁਪਏ ਲੇਟ ਫ਼ੀਸ ਲਗਾਉਣ ਦੇ ਫ਼ੈਸਲੇ ਦੀ ਪੁਰਜ਼ੋਰ ਨਿਖੇਧੀ ਗ਼ਰੀਬ... ਅਗਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਗਰਲਜ਼ ਸਕੂਲ ਸੁਖਾਨੰਦ ਦੀਆਂ ਵਿਦਿਆਰਥਣਾਂ ਨੇ ਯੁਵਕ ਮੇਲੇ ’ਚ ਹਾਸਿਲ ਕੀਤੀਆਂ ਸ਼ਾਨਦਾਰ ਪੁਜ਼ੀਸ਼ਨਾਂ
Ad Position 24