07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਇਤਿਹਾਸਕ ਹੋ ਨਿੱਬੜੀ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ-ਵਿਨੋਦ ਬਾਂਸਲ ਕਿਹਾ, ਰੈਲੀ ਨੇ ਕਾਂਗਰਸ ਦੀ ਸਰਕਾਰ ਬਣਨ ਦਾ ਮੁੱਢ ਬੰਨ੍ਹਿਆ

ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਕੁੱਲ ਹਿੰਦ ਕਾਂਗਰਸ ਦੇ ਕੌਮੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਇਕੱਠ ਪੱਖੋਂ ਇਤਿਹਾਸਕ ਹੋ ਨਿੱਬੜੀ ਅਤੇ ਠਾਠਾਂ ਮਾਰਦੇ ਇਕੱਠ ਨੇ ਇਹ ਸਾਬਤ ਕਰ ਦਿੱਤਾ ਕਿ ਕਾਂਗਰਸ ਹੁਣ ਲੋਕਾਂ ਦੀ ਚਹੇਤੀ ਪਾਰਟੀ ਬਣ ਗਈ ਹੈ ਅਤੇ ਲੋਕ ਸੂਬੇ ਵਿਚ ਕਾਂਗਰਸ ਦੀ ਸਰਕਾਰ ਚਾਹੁੰਦੇ ਹਨ ਅਤੇ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਨੇ ਜਿੱਥੇ ਵਿਧਾਨ ਸਭਾ ਚੋਣਾਂ ਦਾ ਆਗਾਜ਼ ਕੀਤਾ ਉੱਥੇ ਇਸ ਬੇਮਿਸਾਲ ਰੈਲੀ ਨੇ ਕਾਂਗਰਸ ਦੀ ਸਰਕਾਰ ਬਣਨ ਦਾ ਵੀ ਮੁੱਢ ਬੰਨ੍ਹਿਆ। ਇਹ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਤੇ ਟਕਸਾਲੀ ਕਾਂਗਰਸੀ ਆਗੂ ਤੇ ਹਲਕਾ ਮੋਗਾ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਵਿਨੋਦ ਬਾਂਸਲ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 07-11-2026
ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਕੁੱਲ ਹਿੰਦ ਕਾਂਗਰਸ ਦੇ ਕੌਮੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਇਕੱਠ ਪੱਖੋਂ ਇਤਿਹਾਸਕ ਹੋ ਨਿੱਬੜੀ ਅਤੇ ਠਾਠਾਂ ਮਾਰਦੇ ਇਕੱਠ ਨੇ ਇਹ ਸਾਬਤ ਕਰ ਦਿੱਤਾ ਕਿ ਕਾਂਗਰਸ ਹੁਣ ਲੋਕਾਂ ਦੀ ਚਹੇਤੀ ਪਾਰਟੀ ਬਣ ਗਈ ਹੈ ਅਤੇ ਲੋਕ ਸੂਬੇ ਵਿਚ ਕਾਂਗਰਸ ਦੀ ਸਰਕਾਰ ਚਾਹੁੰਦੇ ਹਨ ਅਤੇ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਨੇ ਜਿੱਥੇ ਵਿਧਾਨ ਸਭਾ ਚੋਣਾਂ ਦਾ ਆਗਾਜ਼ ਕੀਤਾ ਉੱਥੇ ਇਸ ਬੇਮਿਸਾਲ ਰੈਲੀ ਨੇ ਕਾਂਗਰਸ ਦੀ ਸਰਕਾਰ ਬਣਨ ਦਾ ਵੀ ਮੁੱਢ ਬੰਨ੍ਹਿਆ। ਇਹ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਤੇ ਟਕਸਾਲੀ ਕਾਂਗਰਸੀ ਆਗੂ ਤੇ ਹਲਕਾ ਮੋਗਾ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਵਿਨੋਦ ਬਾਂਸਲ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਉਹ ਸੰਗਰੂਰ ਰੈਲੀ ਵਿਚ ਆਪਣੇ ਸਮਰਥਕਾਂ ਨਾਲ ਕਾਫ਼ਲਿਆਂ ਦੇ ਰੂਪ ਵਿਚ ਪੁੱਜੇ ਸਨ ਤੇ ਉਨ੍ਹਾਂ ਦੇ ਸਮਰਥਕਾਂ ਦੀ ਮੰਗ ਹੈ ਕਿ ਪਾਰਟੀ ਹਾਈਕਮਾਂਡ ਉਨ੍ਹਾਂ ਨੂੰ ਟਿਕਟ ਦੇ ਕੇ ਨਿਵਾਜੇ ਅਤੇ ਉਹ ਵਿਨੋਦ ਬਾਂਸਲ ਨੂੰ ਵੱਡੀ ਗਿਣਤੀ ਨਾਲ ਜਿਤਾਉਣਗੇ। ਬਾਂਸਲ ਨੇ ਕਿਹਾ ਕਿ ਉਹ ਹਮੇਸ਼ਾ ਹੀ ਹਲਕੇ ਦੇ ਲੋਕਾਂ ਨਾਲ ਖੜ੍ਹੇ ਹਨ ਅਤੇ ਹਲਕੇ ਦੇ ਲੋਕਾਂ ਦਾ ਉਨ੍ਹਾਂ ਵਿਚ ਅਟੁੱਟ ਵਿਸ਼ਵਾਸ ਹੈ ਅਤੇ ਹਲਕੇ ਦੇ ਲੋਕਾਂ ਦੀ ਟਿਕਟ ਦੇਣ ਦੀ ਮੰਗ ਵੀ ਪੂਰੀ ਤਰ੍ਹਾਂ ਵਿਸ਼ਵਾਸਤਕ ਹੈ। ਉਨ੍ਹਾਂ ਕਿਹਾ ਕਿ ਪਿਛਲੇ ਤੀਹ ਸਾਲਾਂ ਤੋਂ ਪਾਰਟੀ ਵਿਚ ਵਿਚਰਦਿਆਂ ਪਾਰਟੀ ਪ੍ਰਤੀ ਨਿਭਾਈਆਂ ਬੇਦਾਗ਼ ਸੇਵਾਵਾਂ ਸਦਕਾ ਉਨ੍ਹਾਂ ਨੂੰ ਪਾਰਟੀ ਹਾਈਕਮਾਂਡ ਤੋਂ ਪੂਰਨ ਆਸ ਹੈ ਕਿ ਉਹ ਮੋਗਾ ਹਲਕੇ ਤੋਂ ਉਨ੍ਹਾਂ ਨੂੰ ਟਿਕਟ ਦੇ ਕੇ ਨਿਵਾਜੇਗੀ ਅਤੇ ਪਾਰਟੀ ਹਾਈਕਮਾਂਡ ਨੂੰ ਉਹ ਵਿਸ਼ਵਾਸ ਦਿਵਾਉਂਦੇ ਹਨ ਕਿ ਉਹ ਵੱਡੀ ਲੀਡ ਨਾਲ ਜਿੱਤ ਕੇ ਪਾਰਟੀ ਦੇ ਹੱਥ ਮਜ਼ਬੂਤ ਕਰਨਗੇ। ਉਨ੍ਹਾਂ ਇਸ ਮੌਕੇ ਰੈਲੀ ਦੀ ਕਾਮਯਾਬੀ ਲਈ ਕਾਂਗਰਸ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਨੂੰ ਮੁਬਾਰਕਬਾਦ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਿਚ ਵੱਡੇ ਆਗੂ ਜਲਦ ਕਰ ਰਹੇ ਹਨ ਘਰ ਵਾਪਸੀ-ਸਨੀ ਗਿੱਲ ਕਿਹਾ, 2027 ਦੀਆਂ ਚੋਣਾਂ ਵਿਚ ਸ਼ਾਨ ਨਾਲ ਬਣੇ... ਅਗਲੀ ਖ਼ਬਰ ਕੇਂਦਰ ਸਰਕਾਰ ਖਾਦਾਂ ਤੇ ਸਬਸਿਡੀ ’ਚ ਵਾਧਾ ਕਰੇ ਅਤੇ ਵਧੇ ਹੋਏ ਰੇਟ ਵਾਪਸ ਲਵੇ-ਦੌਲਤਪੁਰਾ
Ad Position 24