07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਲਾਲ ਦੁਆਰਾ ਮੰਦਰ ਵਿਖੇ ਰਮਾ ਇਕਾਦਸ਼ੀ ਮੌਕੇ ਸੰਕੀਰਤਨ ਕਰ ਕੇ ਸ਼ਰਧਾਲੂਆਂ ਨੇ ਕੀਤਾ ਗੁਰੂ ਮਹਿਮਾ ਦਾ ਗੁਣਗਾਨ-ਰਜਿੰਦਰ ਵਧਵਾ

ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ)-ਸਥਾਨਕ ਕੋਟਕਪੂਰਾ ਬਾਈਪਾਸ ਸਥਿਤ ਲਾਲ ਦੁਆਰਾ ਮੰਦਰ ਵਿਖੇ ਰਮਾ ਇਕਾਦਸ਼ੀ ਦੇ ਪਵਿੱਤਰ ਮੌਕੇ ‘ਤੇ ਸਤਿਸੰਗ ਅਤੇ ਆਰਤੀ ਦਾ ਆਯੋਜਨ ਕੀਤਾ ਗਿਆ। ਸਭ ਤੋਂ ਪਹਿਲਾਂ ਪੰਡਤ ਸ਼੍ਰਵਣ ਕੁਮਾਰ ਦੀ ਅਗਵਾਈ ਹੇਠ ਸ੍ਰੀ-ਸ੍ਰੀ 1008 ਪਰਮ ਹੰਸ ਯੋਗੀਰਾਜ ਸਤਿਗੁਰੂ ਸ੍ਰੀ ਬਾਵਾ ਲਾਲ ਦਿਆਲ ਮਹਾਰਾਜ ਦੇ ਆਸ਼ੀਰਵਾਦ ਨਾਲ ਸ਼ਰਧਾਲੂਆਂ ਨੇ ਬਾਵਾ ਲਾਲ ਦਿਆਲ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਗੁਰੂ ਮਹਿਮਾ ਦਾ ਗੁਣਗਾਨ ਕੀਤਾ।

Ad Position 21
No active advertisement
ਅਜੀਤ ਡੈਸਕ 07-11-2026
ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ)-ਸਥਾਨਕ ਕੋਟਕਪੂਰਾ ਬਾਈਪਾਸ ਸਥਿਤ ਲਾਲ ਦੁਆਰਾ ਮੰਦਰ ਵਿਖੇ ਰਮਾ ਇਕਾਦਸ਼ੀ ਦੇ ਪਵਿੱਤਰ ਮੌਕੇ ‘ਤੇ ਸਤਿਸੰਗ ਅਤੇ ਆਰਤੀ ਦਾ ਆਯੋਜਨ ਕੀਤਾ ਗਿਆ। ਸਭ ਤੋਂ ਪਹਿਲਾਂ ਪੰਡਤ ਸ਼੍ਰਵਣ ਕੁਮਾਰ ਦੀ ਅਗਵਾਈ ਹੇਠ ਸ੍ਰੀ-ਸ੍ਰੀ 1008 ਪਰਮ ਹੰਸ ਯੋਗੀਰਾਜ ਸਤਿਗੁਰੂ ਸ੍ਰੀ ਬਾਵਾ ਲਾਲ ਦਿਆਲ ਮਹਾਰਾਜ ਦੇ ਆਸ਼ੀਰਵਾਦ ਨਾਲ ਸ਼ਰਧਾਲੂਆਂ ਨੇ ਬਾਵਾ ਲਾਲ ਦਿਆਲ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਗੁਰੂ ਮਹਿਮਾ ਦਾ ਗੁਣਗਾਨ ਕੀਤਾ। ਇਸ ਮੌਕੇ ਮੰਦਰ ਦੇ ਚੇਅਰਮੈਨ ਅਤੇ ਸਮਾਜ ਸੇਵੀ ਰਜਿੰਦਰ ਵਧਵਾ ਅਤੇ ਵੀਨਾ ਵਧਵਾ ਨੇ ਬਾਵਾ ਲਾਲ ਦਿਆਲ ਦੇ ਦਰਬਾਰ ਵਿਚ ਜੋਤ ਪ੍ਰਚੰਡ ਕਰਨ ਦੀ ਰਸਮ ਅਦਾ ਕੀਤੀ। ਇਸ ਦੌਰਾਨ ਮਹਿਲਾ ਸਤਿਸੰਗ ਮੰਡਲੀ ਦੀਆਂ ਮੈਂਬਰਾਂ ਨੇ ਭਜਨਾਂ ਦਾ ਗਾਇਣ ਕਰ ਕੇ ਸ਼ਰਧਾਲੂਆਂ ਨੂੰ ਮੰਤਰ ਮੁਗਧ ਕਰ ਦਿੱਤਾ। ਇਸ ਮੌਕੇ ਮੰਦਰ ਦੇ ਚੇਅਰਮੈਨ ਰਜਿੰਦਰ ਵਧਵਾ ਨੇ ਸਾਰਿਆਂ ਨੂੰ ਮੰਦਰ ਵਿਖੇ ਹੋਣ ਵਾਲੇ ਸੰਕੀਰਤਨ ਵਿਚ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਮੰਦਰ ਦੇ ਵੱਡੇ ਹਾਲ ਵਿਚ ਜਲਦੀ ਹੀ ਮੂਰਤੀਆਂ ਦੀ ਸਥਾਪਨਾ ਕੀਤੀ ਜਾਵੇਗੀ। ਸਮਾਗਮ ਦੇ ਅੰਤ ਵਿਚ ਆਰਤੀ ਕਰ ਕੇ ਸਾਰਿਆਂ ਨੂੰ ਪ੍ਰਸ਼ਾਦ ਵੰਡਿਆ ਗਿਆ। ਇਸ ਮੌਕੇ ਮੁੱਖ ਸੇਵਾਦਾਰ ਰਜਿੰਦਰ ਵਧਵਾ, ਅਸ਼ਵਨੀ ਕੁਮਾਰ ਜੱਸੀ ਧਰਮਕੋਟ, ਰਾਹੁਲ ਮਿੱਤਲ, ਰਜਿੰਦਰ ਚੌਧਰੀ, ਆਸ਼ੀਸ਼ ਸੂਦ, ਸੁਰਿੰਦਰ ਚੋਪੜਾ, ਕੁਲਦੀਪ ਵਧਵਾ, ਯਸ਼ਇੰਦਰ ਰਾਜਾ, ਰਮੇਸ਼ ਵਧਵਾ, ਕਪਿਲ ਕਪੂਰ, ਰਾਜੀਵ ਉੱਪਲ, ਵਿਜੇ ਕੁਮਾਰ, ਰੌਬਿਨ ਕੁਮਾਰ, ਅਨਿਲ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੋਗਾ ਨਿਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਬਾਬਾ ਵਿਸ਼ਵਕਰਮਾ ਦਿਵਸ ਦੀਆਂ ਬਹੁਤ-ਬਹੁਤ ਮੁਬਾਰਕਾਂ-ਡਾ. ਸੀਮਾਂਤ ਗ... ਅਗਲੀ ਖ਼ਬਰ ਸ਼ਿਆਮ ਮੰਦਰ ਵਿਖੇ ਰਮਾ ਇਕਾਦਸ਼ੀ ਮੌਕੇ ਏਕ ਸ਼ਾਮ ਖਾਟੂ ਵਾਲੇ ਜੀ ਕੇ ਨਾਮ ਸੰਕੀਰਤਨ ਕਰਵਾਇਆ
Ad Position 24