ਮੋਗਾ ਨਿਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਬਾਬਾ
ਵਿਸ਼ਵਕਰਮਾ ਦਿਵਸ ਦੀਆਂ ਬਹੁਤ-ਬਹੁਤ ਮੁਬਾਰਕਾਂ-ਡਾ. ਸੀਮਾਂਤ ਗਰਗ
ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ)-ਭਾਜਪਾ ਦੇ ਮੈਡੀਕਲ ਸੈੱਲ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਮੋਗਾ ਨਿਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਬਾਬਾ ਵਿਸ਼ਵਕਰਮਾ ਦਿਵਸ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਕਿਹਾ ਕਿ ਪ੍ਰਾਚੀਨ ਤਿਉਹਾਰ ਸਾਡੀ ਸਭਿਅਤਾ ਦੇ ਪ੍ਰਤੀਕ ਹਨ ਅਤੇ ਸਾਨੂੰ ਆਪਣੇ ਤਿਉਹਾਰ ਪੂਰੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਉਣੇ ਚਾਹੀਦੇ ਹਨ, ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਆਪਣੇ ਤਿਉਹਾਰਾਂ ਅਤੇ ਸਭਿਆਚਾਰ ਬਾਰੇ ਜਾਗਰੂਕ ਹੋ ਸਕੇ।
ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ)-ਭਾਜਪਾ ਦੇ ਮੈਡੀਕਲ ਸੈੱਲ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਮੋਗਾ ਨਿਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਬਾਬਾ ਵਿਸ਼ਵਕਰਮਾ ਦਿਵਸ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਕਿਹਾ ਕਿ ਪ੍ਰਾਚੀਨ ਤਿਉਹਾਰ ਸਾਡੀ ਸਭਿਅਤਾ ਦੇ ਪ੍ਰਤੀਕ ਹਨ ਅਤੇ ਸਾਨੂੰ ਆਪਣੇ ਤਿਉਹਾਰ ਪੂਰੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਉਣੇ ਚਾਹੀਦੇ ਹਨ, ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਆਪਣੇ ਤਿਉਹਾਰਾਂ ਅਤੇ ਸਭਿਆਚਾਰ ਬਾਰੇ ਜਾਗਰੂਕ ਹੋ ਸਕੇ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਉਣ ਦੇ ਨਾਲ-ਨਾਲ ਇਸ ਦੇ ਇਤਿਹਾਸ ਅਤੇ ਮਹੱਤਤਾ ਬਾਰੇ ਵੀ ਪੂਰੀ ਜਾਣਕਾਰੀ ਹਾਸਲ ਕਰਨੀ ਚਾਹੀਦੀ ਹੈ। ਡਾ. ਸੀਮਾਂਤ ਗਰਗ ਨੇ ਕਿਹਾ ਕਿ ਦੀਵਾਲੀ ਖ਼ੁਸ਼ੀਆਂ ਦਾ ਤਿਉਹਾਰ ਹੈ, ਪਰ ਇਸ ਮੌਕੇ ਸਾਨੂੰ ਪਟਾਕੇ ਚਲਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਕਿਉਂਕਿ ਪਟਾਕਿਆਂ ਕਾਰਨ ਬਜ਼ੁਰਗਾਂ, ਬੱਚਿਆਂ ਅਤੇ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਟਾਕਿਆਂ ਵਿਚ ਮੌਜੂਦ ਰਸਾਇਣਾਂ ਦਾ ਧੂੰਆਂ ਮਨੁੱਖੀ ਸਰੀਰ ਲਈ ਹਾਨੀਕਾਰਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਦੀਵਾਲੀ ਦਾ ਤਿਉਹਾਰ ਖ਼ੁਸ਼ੀ ਅਤੇ ਉਤਸ਼ਾਹ ਨਾਲ ਮਨਾਉਣ ਦੇ ਨਾਲ-ਨਾਲ ਇਸ ਨੂੰ ਹਰਿਆਲੀ ਦੇ ਤਿਉਹਾਰ ਵਜੋਂ ਵੀ ਮਨਾਉਣਾ ਚਾਹੀਦਾ ਹੈ। ਅੰਤ ਵਿਚ ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਇਕ ਵਾਰ ਫਿਰ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।