07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

‘ਮੁੱਖ ਮੰਤਰੀ ਮਾਵਾਂ ਧੀਆਂ’ ਸਤਿਕਾਰ ਯੋਜਨਾ ਤਹਿਤ ਕੈਬਨਿਟ ਮੰਤਰੀ ਵਲੋਂ 80 ਸਖੀਆਂ ਦਾ ਸਨਮਾਨ 60 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਸੀਵਰੇਜ ਤੇ ਵਾਟਰ ਸਪਲਾਈ ਦਾ ਰੱਖਿਆ ਨੀਂਹ ਪੱਥਰ

ਮਲੋਟ, 6 ਨਵੰਬਰ (ਪਾਟਿਲ)-‘ਮੁੱਖ ਮੰਤਰੀ ਮਾਵਾਂ ਧੀਆਂ’ ਸਤਿਕਾਰ ਯੋਜਨਾ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਣ ਵਿਚ ਸਖੀਆਂ ਦਾ ਅਹਿਮ ਰੋਲ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ.

Ad Position 21
No active advertisement
ਅਜੀਤ ਡੈਸਕ 07-11-2026
ਮਲੋਟ, 6 ਨਵੰਬਰ (ਪਾਟਿਲ)-‘ਮੁੱਖ ਮੰਤਰੀ ਮਾਵਾਂ ਧੀਆਂ’ ਸਤਿਕਾਰ ਯੋਜਨਾ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਣ ਵਿਚ ਸਖੀਆਂ ਦਾ ਅਹਿਮ ਰੋਲ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਪਿੰਡ ਝੋਰੜ, ਖਾਨੇ ਕੀ ਢਾਬ, ਲੱਕੜਵਾਲਾ, ਲਖਮੀਰੇਵਾਲਾ ਤੇ ਭੁਲੇਰੀਆਂ ਦੀਆਂ ਤਕਰੀਬਨ 80 ਸਖੀਆਂ ਨੂੰ ਸਨਮਾਨਿਤ ਕਰਦਿਆਂ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸਖੀਆਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਪੰਜਾਬ ਵਿਚ ਵੱਧ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਸੰਭਵ ਹੋ ਸਕੀ ਹੈ ਅਤੇ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਸਨਮਾਨ ਰਾਸ਼ੀ ਪਹੁੰਚਣੀ ਯਕੀਨੀ ਹੋਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਸਖੀਆਂ ਨੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਕੰਮ ਕੀਤਾ ਹੈ, ਉਨ੍ਹਾਂ ਨੂੰ ਪ੍ਰਤੀ ਸਖੀ ਦੇ ਹਿਸਾਬ ਨਾਲ ਪੰਜ ਹਜ਼ਾਰ ਰੁਪਏ ਸਨਮਾਨ ਵਜੋਂ ਦਿੱਤੇ ਜਾ ਚੁੱਕੇ ਹਨ। ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਇਕ ਹੋਰ ਵੱਡਾ ਉਪਰਾਲਾ ਹੈ, ਜਿਸ ਰਾਹੀਂ ਭਗਵੰਤ ਸਿੰਘ ਮਾਨ ਸਰਕਾਰ ਨੇ ਔਰਤਾਂ ਦੇ ਮਾਣ ਸਨਮਾਨ ਅਤੇ ਸਵੈ ਮਾਣ ਨੂੰ ਵਧਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਤੇ ਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੇ ਦੌਰੇ ਦੌਰਾਨ ਪਿੰਡ ਦਾਨੇਵਾਲਾ ਵਿਖੇ 60 ਲੱਖ ਰੁਪਏ ਦੀ ਲਾਗਤ ਨਾਲ ਰਾਏ ਸਿੱਖਾਂ ਦੀਆਂ ਢਾਣੀਆਂ ਤੱਕ ਪਾਣੀ ਦੀ ਪਾਈਪ ਲਾਈਨ ਪਾਉਣ ਅਤੇ ਦਾਨੇਵਾਲਾ ਚੱਕ, ਸੀਤੋ ਰੋਡ ਤੇ ਡੱਬਵਾਲੀ ਰੋਡ ’ਤੇ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ਼ ਪਾਈਪ ਲਾਈਨ ਪਾਉਣ ਦਾ ਵੀ ਨੀਂਹ ਪੱਥਰ ਰੱਖਿਆ। ਇਸ ਮੌਕੇ ਇਸ ਮੌਕੇ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਪਰਮਿੰਦਰ ਕੌਰ, ਪਰਮਜੀਤ ਕੌਰ ਫੂਲੇਵਾਲਾ, ਅਸ਼ੂ ਰਾਣੀ, ਸੰਗਠਨ ਇੰਚਾਰਜ ਵਿਕਰਾਂਤ ਖੁਰਾਣਾ, ਪੀ.ਏ. ਅਰਸ਼ਦੀਪ ਸਿੱਧੂ, ਪੀ.ਏ. ਸ਼ਿੰਦਰ ਪਾਲ ਸਿੰਘ, ਪਰਵਿੰਦਰ ਸਿੰਘ, ਲਵਲੀ ਸੰਧੂ ਲੱਕੜਵਾਲਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹੇਮਕੁੰਟ ਸਕੂਲ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਦੇ ਤਿਉਹਾਰ ਦੀਆਂ ਲੱਗੀਆਂ ਰੌਣਕਾਂ ਤਿਉਹਾਰ ਸਾਡਾ ਅਮੀਰ ਵਿਰਸਾ ਤੇ ਆਪ... ਅਗਲੀ ਖ਼ਬਰ ਟਰੈਕਟਰ-ਟਰਾਲੀ ਥੱਲੇ ਆਉਣ ਨਾਲ ਮਜ਼ਦੂਰ ਦੀ ਮੌਤ ਰੋਸ ਵਜੋਂ ਪ੍ਰਵਾਸੀ ਮਜ਼ਦੂਰਾਂ ਨੇ ਮੰਡੀ ਦੇ ਗੇਟ ਕੀਤੇ ਬੰਦ
Ad Position 24