06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਫ਼ਰੀਦਕੋਟ ’ਚ ਮਠਿਆਈਆਂ ਦੀਆਂ ਦੁਕਾਨਾਂ ’ਤੇ ਸਿਹਤ ਵਿਭਾਗ ਵਲੋਂ ਚੈਕਿੰਗ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਵਿਖੇ ਜਿੱਥੇ ਤਿਉਹਾਰਾਂ ਦੇ ਮੱਦੇਨਜ਼ਰ ਮਠਿਆਈਆਂ ਅਤੇ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਸਵਾਲ ਚੁੱਕੇ ਗਏ, ਉਥੇ ਹੀ ਸਿਹਤ ਵਿਭਾਗ ਦੀ ਕਾਰਗੁਜ਼ਾਰੀ ’ਤੇ ਵੀ ਸ਼ੰਕੇ ਪ੍ਰਗਟਾਏ। ਗੌਰਤਲਬ ਹੈ ਕਿ ਅੱਜ ਸ਼ਹਿਰ ਦੀਆਂ ਕੁਝ ਮਠਿਆਈ ਦੀਆਂ ਦੁਕਾਨਾਂ ’ਤੇ ਸਿਹਤ ਵਿਭਾਗ ਵਲੋਂ ਚੈਕਿੰਗ ਕੀਤੀ ਗਈ ਅਤੇ ਦੁਕਾਨਾਂ ਤੇ ਸਾਫ਼-ਸਫ਼ਾਈ ਤੋਂ ਇਲਾਵਾ ਮਠਿਆਈਆਂ ਦੀ ਸ਼ੁੱਧਤਾ ਬਰਕਰਾਰ ਰੱਖਣ ਦੀਆਂ ਹਦਾਇਤ ਕੀਤੀ ਗਈ, ਉਥੇ ਦੁਕਾਨਾਂ ਤੋਂ ਮਠਿਆਈ ਦੇ ਸੈਂਪਲ ਲੈ ਕੇ ਟੈਸਟਿੰਗ ਲਈ ਖਰੜ ਲੈਬ ਭੇਜੇ ਗਏ।

Ad Position 21
No active advertisement
ਅਜੀਤ ਡੈਸਕ 07-11-2026
ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਵਿਖੇ ਜਿੱਥੇ ਤਿਉਹਾਰਾਂ ਦੇ ਮੱਦੇਨਜ਼ਰ ਮਠਿਆਈਆਂ ਅਤੇ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਸਵਾਲ ਚੁੱਕੇ ਗਏ, ਉਥੇ ਹੀ ਸਿਹਤ ਵਿਭਾਗ ਦੀ ਕਾਰਗੁਜ਼ਾਰੀ ’ਤੇ ਵੀ ਸ਼ੰਕੇ ਪ੍ਰਗਟਾਏ। ਗੌਰਤਲਬ ਹੈ ਕਿ ਅੱਜ ਸ਼ਹਿਰ ਦੀਆਂ ਕੁਝ ਮਠਿਆਈ ਦੀਆਂ ਦੁਕਾਨਾਂ ’ਤੇ ਸਿਹਤ ਵਿਭਾਗ ਵਲੋਂ ਚੈਕਿੰਗ ਕੀਤੀ ਗਈ ਅਤੇ ਦੁਕਾਨਾਂ ਤੇ ਸਾਫ਼-ਸਫ਼ਾਈ ਤੋਂ ਇਲਾਵਾ ਮਠਿਆਈਆਂ ਦੀ ਸ਼ੁੱਧਤਾ ਬਰਕਰਾਰ ਰੱਖਣ ਦੀਆਂ ਹਦਾਇਤ ਕੀਤੀ ਗਈ, ਉਥੇ ਦੁਕਾਨਾਂ ਤੋਂ ਮਠਿਆਈ ਦੇ ਸੈਂਪਲ ਲੈ ਕੇ ਟੈਸਟਿੰਗ ਲਈ ਖਰੜ ਲੈਬ ਭੇਜੇ ਗਏ। ਇਸ ਮੌਕੇ ਭੁਪਿੰਦਰ ਸਿੰਘ ਸੂਬਾ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਪੰਜਾਬ ਅਤੇ ਮੈਂਬਰ ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਦੱਸਿਆ ਕਿ ਪਿਛਲੇ ਦਿਨੀਂ ਕੁਝ ਦੁਕਾਨਦਾਰਾਂ ਸੰਬੰਧੀ ਸ਼ਿਕਾਇਤਾਂ ਮਿਲੀਆਂ ਸਨ, ਜਿਸ ਦੇ ਆਧਾਰ ’ਤੇ ਅੱਜ ਜਥੇਬੰਦੀ ਵਲੋਂ ਫ਼ਰੀਦਕੋਟ ਸ਼ਹਿਰ ਵਿਚ ਕੁਝ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਕ ਦੁਕਾਨ ’ਤੇ ਕਈ ਵਸਤਾਂ ਦੀ ਜਾਂਚ ਕਰਨ ਵਿਚ ਡੇਢ ਤੋਂ ਦੋ ਘੰਟੇ ਦਾ ਸਮਾਂ ਲੱਗਿਆ, ਜਦਕਿ ਇਕ ਹੋਰ ਦੁਕਾਨ ਜਿੱਥੇ ਜਥੇਬੰਦੀ ਨੂੰ ਖ਼ਾਸ ਸ਼ੱਕ ਸੀ, ਉਥੇ ਦੁਕਾਨਦਾਰ ਦੁਕਾਨ ਬੰਦ ਕਰਕੇ ਚਲਾ ਗਿਆ। ਭੁਪਿੰਦਰ ਸਿੰਘ ਨੇ ਫੂਡ ਸਪਲਾਈ ਅਤੇ ਸਿਹਤ ਵਿਭਾਗ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਜੇਕਰ ਇਕ ਦੁਕਾਨ ਦੀਆਂ ਕੁਝ ਵਸਤਾਂ ਦੀ ਜਾਂਚ ਕਰਨ ਵਿਚ ਹੀ ਦੋ ਘੰਟੇ ਲੱਗ ਜਾਂਦੇ ਹਨ ਤਾਂ ਪੂਰੇ ਸ਼ਹਿਰ ਦੀਆਂ ਦੁਕਾਨਾਂ ਦੀ ਸਹੀ ਢੰਗ ਨਾਲ ਜਾਂਚ ਕਿਵੇਂ ਸੰਭਵ ਹੈ? ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਦੀਵਾਲੀ ਤੋਂ ਪਹਿਲਾਂ ਪੂਰੇ ਸ਼ਹਿਰ ਦੀਆਂ ਦੁਕਾਨਾਂ ਦੀ ਚੈਕਿੰਗ ਕਰਨ ਦਾ ਦਾਅਵਾ ਕੀਤਾ ਗਿਆ ਸੀ। ਹੁਣ ਜਥੇਬੰਦੀ ਨੇ ਵਿਭਾਗ ਤੋਂ ਪਿਛਲੇ ਦੋ ਹਫ਼ਤਿਆਂ ਦੌਰਾਨ ਫ਼ਰੀਦਕੋਟ ਸ਼ਹਿਰ ਵਿਚ ਕੀਤੀਆਂ ਗਈਆਂ ਚੈਕਿੰਗਾਂ ਦੀਆਂ ਰਿਪੋਰਟਾਂ ਦਿਖਾਉਣ ਦੀ ਮੰਗ ਕੀਤੀ ਹੈ। ਇਸ ਮੌਕੇ ਸਿਹਤ ਵਿਭਾਗ ਦੇ ਫੂਡ ਸੇਫ਼ਟੀ ਅਫ਼ਸਰ ਨਵਦੀਪ ਚਾਹਲ ਨੇ ਦੱਸਿਆ ਕੇ ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਮਿਆਰੀ ਸਾਮਾਨ ਮੁਹੱਈਆ ਕਰਵਾਉਣ ਨੂੰ ਲੈ ਕੇ ਸਾਡੀ ਟੀਮ ਵਲੋਂ ਜ਼ਿਲੇ੍ਹ ਅੰਦਰ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਜਿਥੇ ਕੁਝ ਗ਼ਲਤ ਸਾਮਾਨ ਨਜ਼ਰ ਆਉਂਦਾ ਹੈ ਉਸ ਦੇ ਸੈਂਪਲ ਲਏ ਜਾਂਦੇ ਹਨ ਤਾਂ ਜੋ ਲੈਬ ਵਿਚੋਂ ਉਨ੍ਹਾਂ ਦੀ ਗੁਣਵੱਤਾ ਚੈਕ ਕਰਵਾਈ ਜਾ ਸਕੇ ਅਤੇ ਰਿਪੋਰਟ ਅਨੁਸਾਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਾਡੇ ਵਲੋਂ ਲਗਾਤਾਰ ਹੀ ਇਹ ਕਾਰਵਾਈਆਂ ਕੀਤੀਆਂ ਜਾਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ 3 ਮਹੀਨਿਆਂ ’ਚ ਨਸ਼ਿਆਂ ਖ਼ਿਲਾਫ਼ 635 ਮੁਕੱਦਮੇ ਦਰਜ, 946 ਮੁਲਜ਼ਮ ਗ੍ਰਿਫ਼ਤਾਰ ਅਗਲੀ ਖ਼ਬਰ ਕਰਮਚਾਰੀ ਨਾ ਹੋਣ ਕਾਰਨ ਲੋਕ ਬਿਜਲੀ ਬਿੱਲ ਭਰਨ ਨੂੰ ਲੈ ਕੇ ਪ੍ਰੇਸ਼ਾਨ
Ad Position 24