06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪਰਾਲੀ ਪ੍ਰਬੰਧਨ ਕਰਕੇ ਕਿਸਾਨ ਵਾਤਾਵਰਨ ਸੰਭਾਲ ’ਚ ਪਾ ਸਕਦੇ ਹਨ ਅਹਿਮ ਯੋਗਦਾਨ-ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਲਈ ਲਾਹੇਵੰਦ ਕਈ ਜ਼ਰੂਰੀ ਤੱਤ ਵੀ ਨਸ਼ਟ ਹੋ ਜਾਂਦੇ ਹਨ।

Ad Position 21
No active advertisement
ਅਜੀਤ ਡੈਸਕ 07-11-2026
ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਲਈ ਲਾਹੇਵੰਦ ਕਈ ਜ਼ਰੂਰੀ ਤੱਤ ਵੀ ਨਸ਼ਟ ਹੋ ਜਾਂਦੇ ਹਨ। ਇਸ ਨਾਲ ਜ਼ਮੀਨ ਦੀ ਸਿਹਤ ਪ੍ਰਭਾਵਿਤ ਹੁੰਦੀ ਹੈ ਅਤੇ ਕਿਸਾਨਾਂ ਨੂੰ ਫ਼ਸਲ ਲਈ ਵਧੇਰੇ ਖ਼ਾਦਾਂ ਦੀ ਵਰਤੋਂ ਕਰਨੀ ਪੈਂਦੀ ਹੈ, ਜਿਸ ਕਾਰਨ ਉਨ੍ਹਾਂ ’ਤੇ ਆਰਥਿਕ ਬੋਝ ਵੀ ਵਧਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਆਧੁਨਿਕ ਖੇਤੀ ਮਸ਼ੀਨਰੀ ਅਤੇ ਉਪਲਬਧ ਤਕਨੀਕਾਂ ਦੀ ਵਰਤੋਂ ਕਰਕੇ ਕਿਸਾਨ ਵਾਤਾਵਰਨ ਦੀ ਸੰਭਾਲ ਵਿਚ ਅਹਿਮ ਯੋਗਦਾਨ ਪਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਖੇਤਾਂ ਵਿਚ ਹੀ ਵਾਹ ਕੇ ਇਸ ਨੂੰ ਕੁਦਰਤੀ ਖ਼ਾਦ ਵਜੋਂ ਵਰਤਿਆ ਜਾਵੇ। ਇਸ ਨਾਲ ਮਿੱਟੀ ਵਿਚ ਜੈਵਿਕ ਤੱਤਾਂ ਦੀ ਮਾਤਰਾ ਵਧਦੀ ਹੈ, ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਸੁਧਾਰ ਹੁੰਦਾ ਹੈ ਅਤੇ ਲੰਮੇ ਸਮੇਂ ਵਿਚ ਫ਼ਸਲਾਂ ਦੇ ਝਾੜ ਵਿਚ ਵੀ ਵਾਧਾ ਹੁੰਦਾ ਹੈ। ਇਸ ਤੋਂ ਇਲਾਵਾ ਖ਼ਾਦਾਂ ਤੇ ਕੀਟਨਾਸ਼ਕਾਂ ਦੀ ਵਰਤੋਂ ਘਟਾਉਣ ਵਿਚ ਵੀ ਮਦਦ ਮਿਲਦੀ ਹੈ, ਜਿਸ ਨਾਲ ਕਿਸਾਨਾਂ ਦੀ ਲਾਗਤ ਘਟ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕੀ ਤੇ ਸਰਕਾਰ ਵਲੋਂ ਨਿਰਧਾਰਤ ਕੀਤੀ ਨਮੀ ਵਾਲੀ ਫ਼ਸਲ ਹੀ ਮੰਡੀਆਂ ਵਿਚ ਲਿਆਉਣ, ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਸਮੇਂ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਿਚ ਵੱਡੇ ਆਗੂ ਜਲਦ ਕਰ ਰਹੇ .... ਅਗਲੀ ਖ਼ਬਰ ਪੁਲਿਸ ਵਲੋਂ 3 ਮਹੀਨਿਆਂ ’ਚ ਨਸ਼ਿਆਂ ਖ਼ਿਲਾਫ਼ 635 ਮੁਕੱਦਮੇ ਦਰਜ, 946 ਮੁਲਜ਼ਮ ਗ੍ਰਿਫ਼ਤਾਰ
Ad Position 24