06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਆਕਸਫੋਰਡ ਸਕੂਲ ਵਿਚ ਬੰਦੀ-ਛੋੜ ਦਿਵਸ ਅਤੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖ ਕੇ ਕਰਵਾਏ ਗਏ ਇੰਟਰ ਹਾਊਸ ਮੁਕਾਬਲੇ

ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ)-ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਇਲਾਕੇ ਦੀ ਇਕ ਅਜਿਹੀ ਮਾਣਮੱਤੀ ਸੰਸਥਾ ਹੈ, ਜਿਸ ਵਿਚ ਹਰ ਖ਼ਾਸ ਦਿਵਸ, ਤਿਉਹਾਰ ਨੂੰ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਇਸ ਸੰਸਥਾ ਵਿਚ ਬੰਦੀ-ਛੋੜ ਦਿਵਸ ਅਤੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ।

Ad Position 21
No active advertisement
ਅਜੀਤ ਡੈਸਕ 07-11-2026
ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ)-ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਇਲਾਕੇ ਦੀ ਇਕ ਅਜਿਹੀ ਮਾਣਮੱਤੀ ਸੰਸਥਾ ਹੈ, ਜਿਸ ਵਿਚ ਹਰ ਖ਼ਾਸ ਦਿਵਸ, ਤਿਉਹਾਰ ਨੂੰ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਇਸ ਸੰਸਥਾ ਵਿਚ ਬੰਦੀ-ਛੋੜ ਦਿਵਸ ਅਤੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਵਿਚ ਪਹਿਲੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਦੀਵਾ, ਮੋਮਬੱਤੀ ਦੀ ਸਜਾਵਟ, ਕਲਾਸ ਰੰਗੋਲੀ, ਗਰੀਟਿੰਗ ਕਾਰਡ, ਮੋਮਬੱਤੀ ਸਟੈਂਡ ਦੀ ਸਜਾਵਟ, ਪੂਜਾ-ਥਾਲੀ ਦੀ ਸਜਾਵਟ, ਲਿੱਪਣ ਆਰਟ-ਕਰਾਫਟ ਅਤੇ ਪੈੱਨ ਹੋਲਡਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਹਰੀ-ਭਰੀ ਦੀਵਾਲੀ ਅਤੇ ਪਟਾਕਿਆਂ ਨੂੰ ਨਾਂਹ ਦੇ ਵੀ ਸਲੋਗਨ ਮੁਕਾਬਲੇ ਕਰਵਾਏ ਗਏ। ਦੂਸਰੀ ਜਮਾਤ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਰੰਗੋਲੀ, ਕਾਰਡ ਅਤੇ ਹਾਊਸ ਡਿਸਪਲੇ ਬੋਰਡ ਦੀ ਸਜਾਵਟ ਕਰਨੀ ਆਦਿ ਦਾ ਇੰਟਰ ਹਾਊਸ ਮੁਕਾਬਲਾ ਹੋਇਆ। ਸਾਰੇ ਵਿਦਿਆਰਥੀਆਂ ਨੇ ਆਪਣੇ-ਆਪਣੇ ਹੁਨਰ ਦਾ ਪ੍ਰਗਟਾਵਾ ਕੀਤਾ। ਰੰਗੋਲੀ ਮੁਕਾਬਲੇ ਵਿਚ ਛੋਹੀਆਂ ਗਈਆਂ ਵੱਖ-ਵੱਖ ਕਲਾਕ੍ਰਿਤੀਆਂ ਸਭ ਦਾ ਮਨ ਮੋਹ ਰਹੀਆਂ ਸਨ। ਜ਼ਿਕਰਯੋਗ ਹੈ ਕਿ ਉਨ੍ਹਾਂ ਨੇ ਆਪਣੀਆਂ ਕਲਾਕ੍ਰਿਤੀਆਂ ਰਾਹੀਂ ਹਰੀ ਭਰੀ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ। ਜਿੱਥੇ ਵਿਦਿਆਰਥੀਆਂ ਨੇ ਆਪਣੀ-ਆਪਣੀ ਡਰਾਇੰਗ ਕਲਾ ਰਾਹੀਂ ਇਤਿਹਾਸ ਨੂੰ ਸੁਰਜੀਤ ਕੀਤਾ ਉੱਥੇ ਉਨ੍ਹਾਂ ਨੇ ਇਸ ਰਾਹੀਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਵੀ ਕੀਤਾ। ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਕਿਹਾ ਕਿ ਇਹ ਤਿਉਹਾਰ ਸਾਡੀ ਪੂੰਜੀ, ਸਾਡਾ ਸਰਮਾਇਆ ਹਨ, ਜੋ ਸਾਨੂੰ ਵਿਰਾਸਤ ਵਿਚ ਮਿਲੇ ਹਨ। ਸਾਨੂੰ ਸਭ ਨੂੰ ਰਲ ਕੇ ਇਹ ਤਿਉਹਾਰ ਮਨਾਉਣੇ ਚਾਹੀਦੇ ਹਨ। ਉਨ੍ਹਾਂ ਨੇ ਇਸ ਗੱਲ ‘ ਤੇ ਜ਼ੋਰ ਦਿੱਤਾ ਕਿ ਦੀਵਾਲੀ ਪ੍ਰਦੂਸ਼ਣ ਰਹਿਤ ਹੀ ਮਨਾਉਣੀ ਚਾਹੀਦੀ ਹੈ ਤਾਂ ਕਿ ਸਾਡਾ ਵਾਤਾਵਰਨ ਪ੍ਰਦੂਸ਼ਣ ਰਹਿਤ ਰਹੇ ਅਤੇ ਸਾਨੂੰ, ਜੀਵ-ਜੰਤੂਆਂ ਨੂੰ ਸਾਹ ਲੈਣ ਵਿਚ ਔਖ ਨਾ ਆਵੇ। ਉਨ੍ਹਾਂ ਦੱਸਿਆ ਕਿ ਅਸੀਂ ਕਰੋੜਾਂ ਰੁਪਏ ਪਟਾਕਿਆਂ ਦੇ ਰੂਪ ਵਿਚ ਜਲਾ ਦਿੰਦੇ ਹਾਂ ਜੋ ਕਿ ਬਹੁਤ ਗ਼ਲਤ ਗੱਲ ਹੈ। ਸਾਨੂੰ ਇਹ ਦਿਵਸ ਬਿਨਾਂ ਸ਼ੋਰ-ਸ਼ਰਾਬੇ ਤੋਂ ਸਦਭਾਵਨਾ ਸਹਿਤ ਮਨਾਉਣਾ ਚਾਹੀਦਾ ਹੈ। ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਮੈਂਬਰ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਭਗਤਾ ਭਾਈ, ਹਰਗੁਰਪ੍ਰੀਤ ਸਿੰਘ ਗਗਨ ਬਰਾੜ ਚੇਅਰਮੈਨ, ਗੁਰਮੀਤ ਸਿੰਘ ਗਿੱਲ ਪ੍ਰਧਾਨ, ਪਰਮਪਾਲ ਸਿੰਘ ਸ਼ੈਰੀ ਢਿੱਲੋਂ ਵਾਈਸ ਚੇਅਰਮੈਨ, ਗੁਰਮੀਤ ਸਿੰਘ ਗਿੱਲ ਸਰਪੰਚ ਵਿੱਤ ਸਕੱਤਰ ਨੇ ਅਧਿਆਪਕ ਸਹਿਬਾਨਾਂ, ਹੈਲਪਰਜ਼ ਅਤੇ ਡਰਾਈਵਰ ਵੀਰਾਂ ਨੂੰ ਤੋਹਫ਼ੇ ਦੇ ਕੇ ਦੀਵਾਲੀ ਅਤੇ ਬੰਦੀ-ਛੋੜ ਦਿਵਸ ਦੀ ਵਧਾਈ ਦਿੱਤੀ। ਪ੍ਰਬੰਧਕ ਸਹਿਬਾਨਾਂ ਨੇ ਵਿਦਿਆਰਥੀਆਂ ਨੂੰ ਸੁਨੇਹਾ ਦਿੱਤਾ ਕਿ ਦੀਵਾਲੀ ਰੌਸ਼ਨੀ ਦਾ ਤਿਉਹਾਰ ਹੈ ਨਾ ਕਿ ਸ਼ੋਰ ਸ਼ਰਾਬੇ ਦਾ। ਇਸ ਲਈ ਦੀਵਾਲੀ ਹਰੀ-ਭਰੀ ਹੀ ਮਨਾਈ ਜਾਵੇ ਤਾਂ ਕਿ ਕੁਦਰਤ ਦਾ ਸੰਤੁਲਨ ਨਾ ਵਿਗੜੇ।
Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਮੌਕੇ ਦਿਲਬਰ ਮੁਹੰਮਦ ਖ਼ਾਨ ਨੇ 30 ਲੋੜਵੰਦ ਪਰਿਵਾਰਾਂ ਨੂੰ ਮਿਠਾਈ ਤੇ ਰਾਸ਼ਨ ਵੰਡ ਕੇ ਦਿੱਤਾ ਸਦਭਾਵਨਾ ਦਾ ਸੰਦੇਸ਼ ਅਗਲੀ ਖ਼ਬਰ ਨੈਸ਼ਨਲ ਕਾਨਵੈਂਟ ਸਕੂਲ ਮੋਗਾ ਵਿਚ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24