ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਮਨਾਈ ਪ੍ਰਦੂਸ਼ਣ ਰਹਿਤ ਦੀਵਾਲੀ
ਕਿਸ਼ਨਪੁਰਾ ਕਲਾਂ, 7 ਨਵੰਬਰ (ਅਮੋਲਕ ਸਿੰਘ ਕਲਸੀ)-ਕਸਬੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ. ਬੀ.
ਬ
ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਉਂਦੇ ਹੋਏ ਪ੍ਰਬੰਧਕ।
08-11-2026
ਕਿਸ਼ਨਪੁਰਾ ਕਲਾਂ, 7 ਨਵੰਬਰ (ਅਮੋਲਕ ਸਿੰਘ ਕਲਸੀ)-ਕਸਬੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ.ਬੀ.ਐੱਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਜੋ ਕਿ ਸਿੱਖਿਆ ਦੇ ਖੇਤਰ ਵਿਚ ਇਕ ਮੋਹਰੀ ਸੰਸਥਾ ਬਣ ਚੁੱਕੀ ਹੈ ਅਤੇ ਸਕੂਲ ਕੈਂਪਸ ਵਿਖੇ ਲਗਾਤਾਰ ਸਮਾਜ ਨੂੰ ਸੇਧ ਦੇਣ ਵਾਲੀਆਂ ਗਤੀਵਿਧੀਆਂ ਕਰਵਾਉਂਦੀ ਰਹਿੰਦੀ ਹੈ, ਵਿਖੇ ਅੱਜ ਬੜੇ ਹੀ ਚਾਅ ਅਤੇ ਉਤਸ਼ਾਹ ਨਾਲ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਈ ਗਈ। ਸਕੂਲ ਕੈਪਸ ਵਿਖੇ ਹਰ ਫਲੋਰ ਤੇ ਬਹੁਤ ਹੀ ਸੁੰਦਰ ਰੰਗੋਲੀਆਂ ਵੱਖ-ਵੱਖ ਹਾਊਸਾਂ ਦੇ ਬੱਚਿਆਂ ਵਲੋਂ ਬਣਾਈਆਂ ਗਈਆਂ ਅਤੇ ਸਕੂਲ ਨੂੰ ਬਹੁਤ ਹੀ ਸੁੰਦਰ ਤਰੀਕੇ ਨਾਲ ਸਜਾਇਆ ਗਿਆ। ਸਜਾਵਟੀ ਲੜੀਆਂ ਨਾਲ ਸਜਿਆ ਸਕੂਲ ਬਹੁਤ ਹੀ ਮਨਮੋਹਕ ਲੱਗ ਰਿਹਾ ਸੀ। ਇਸ ਉਪਰੰਤ ਸਕੂਲ ਵਿਖੇ ਪੂਜਾ ਕੀਤੀ ਗਈ ਅਤੇ ਲਕਸ਼ਮੀ ਮਾਤਾ ਜੀ ਦੀ ਆਰਤੀ ਵੀ ਕੀਤੀ ਗਈ। ਇਸ ਉਪਰੰਤ ਪ੍ਰਿੰਸੀਪਲ ਮੈਡਮ ਮੋਨਾ ਠਾਕੁਰ ਦੁਆਰਾ ਅਤੇ ਸਮੂਹ ਮੈਨੇਜਮੈਂਟ ਦੁਆਰਾ ਹਰ ਕਲਾਸ ਦਾ ਦੌਰਾ ਕੀਤਾ ਗਿਆ ਅਤੇ ਬੱਚਿਆਂ ਨੂੰ ਮਠਿਆਈ ਭੇਟ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਮੋਨਾ ਠਾਕੁਰ ਨੇ ਬੱਚਿਆਂ ਨੂੰ ਪਟਾਖੇ ਨਾ ਚਲਾਉਣ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ ਕਿਉਂਕਿ ਪ੍ਰਦੂਸ਼ਣ ਹੋਣ ਕਾਰਣ ਸਾਡਾ ਚੌਗਿਰਦਾ ਅਤੇ ਵਾਤਾਵਰਣ ਬਹੁਤ ਪ੍ਰਭਾਵਿਤ ਹੁੰਦਾ ਹੈ ਅਤੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਵੀ ਲਗਦੀਆਂ ਹਨ। ਇਸ ਕਰਕੇ ਸਮਾਜ ਦੇ ਹਰ ਇਕ ਵਿਅਕਤੀ ਨੂੰ ਉਨ੍ਹਾਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਅਤੇ ਮਾੜੀਆਂ ਆਦਤਾਂ ਛੱਡਣ ਦੀ ਅਪੀਲ ਵੀ ਕੀਤੀ ਅਤੇ ਬੱਚਿਆਂ ਨੂੰ ਫ਼ਜ਼ੂਲ ਖ਼ਰਚੀ ਤੋਂ ਬਚਣ, ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਸਮਾਜ ਦੇ ਹਰ ਵਿਅਕਤੀ ਨੂੰ ਦੀਵਾਲੀ ਉਪਹਾਰ ਵਿਚ ਪਟਾਖੇ ਦੇਣ ਦੀ ਬਜਾਏ ਕਿਤਾਬਾਂ ਅਤੇ ਬੂਟੇ ਦੇਣ ਦੀ ਅਪੀਲ ਕੀਤੀ ਤਾਂ ਜੋ ਸੋਚ ਅਤੇ ਵਾਤਾਵਰਣ ਨੂੰ ਸ਼ੁੱਧ ਕੀਤਾ ਜਾ ਸਕੇ। ਇਸ ਮੌਕੇ ਸਮੂਹ ਮੈਨੇਜਮੈਂਟ ਵਲੋਂ ਸਮੂਹ ਸਟਾਫ਼, ਡਰਾਈਵਰ, ਹੈਲਪਰ ਅਤੇ ਸਫ਼ਾਈ ਸੇਵਕਾਵਾਂ ਨੂੰ ਦੀਵਾਲੀ ਦੇ ਉਪਹਾਰ ਅਤੇ ਮਠਿਆਈਆਂ ਭੇਟ ਕੀਤੀਆਂ ਗਈਆਂ ਸਭ ਨੂੰ ਦੀਵਾਲੀ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਸਨੀ ਅਰੋੜਾ, ਪ੍ਰੈਜ਼ੀਡੈਂਟ ਹਰੀਕ੍ਰਿਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸੈਕਰੇਟਰੀ ਅੰਜੂ ਬਾਲਾ, ਗਗਨਦੀਪ ਬਾਵਾ ਆਦਿ ਹਾਜ਼ਰ ਸਨ।