07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਕਿੰਗਜ਼ਵੇ ਗਲੋਬਲ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਕਿਸ਼ਨਪੁਰਾ ਕਲਾਂ, 7 ਨਵੰਬਰ (ਅਮੋਲਕ ਸਿੰਘ ਕਲਸੀ)-ਕਿੰਗਜ਼ਵੇ ਗਲੋਬਲ ਸਕੂਲ ਕਿਸ਼ਨਪੁਰਾ ਖ਼ੁਰਦ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦਾ ਤਿਉਹਾਰ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਲਈ ਵੱਖ-ਵੱਖ ਰਚਨਾਤਮਿਕ ਅਤੇ ਕਲਾਤਮਿਕ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਕਲਾਸ ਸਜਾਵਟ ਅਤੇ ਰੰਗੋਲੀ ਬਣਾਉਣ ਦੇ ਮੁਕਾਬਲਿਆਂ ਵਿਚ ਵੱਧ-ਚੜ੍ਹ ਕੇ ਭਾਗ ਲਿਆ।

Ad Position 21
No active advertisement
ਕਿੰਗਜ਼ਵੇ ਗਲੋਬਲ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਉਂਦੇ ਹੋਏ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ, ਪ੍ਰਿੰਸੀਪਲ ਗਗਨਦੀਪ ਸਿੰਘ, ਹੋਰ ਪ੍ਰਬੰਧਕ ਤੇ ਵਿਦਿਆਰਥੀ। ਅਜੀਤ ਤਸਵੀਰ 08-11-2026
ਕਿਸ਼ਨਪੁਰਾ ਕਲਾਂ, 7 ਨਵੰਬਰ (ਅਮੋਲਕ ਸਿੰਘ ਕਲਸੀ)-ਕਿੰਗਜ਼ਵੇ ਗਲੋਬਲ ਸਕੂਲ ਕਿਸ਼ਨਪੁਰਾ ਖ਼ੁਰਦ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦਾ ਤਿਉਹਾਰ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਲਈ ਵੱਖ-ਵੱਖ ਰਚਨਾਤਮਿਕ ਅਤੇ ਕਲਾਤਮਿਕ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਕਲਾਸ ਸਜਾਵਟ ਅਤੇ ਰੰਗੋਲੀ ਬਣਾਉਣ ਦੇ ਮੁਕਾਬਲਿਆਂ ਵਿਚ ਵੱਧ-ਚੜ੍ਹ ਕੇ ਭਾਗ ਲਿਆ। ਇਸ ਦੇ ਨਾਲ ਹੀ ਰੰਗੋਲੀ ਬਣਾਉਣ ਦਾ ਮੁਕਾਬਲਾ ਹਾਊਸ ਅਨੁਸਾਰ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਖ਼ੂਬਸੂਰਤ ਅਤੇ ਆਕਰਸ਼ਕ ਰੰਗੋਲੀਆਂ ਤਿਆਰ ਕਰ ਕੇ ਆਪਣੀ ਕਲਾਤਮਿਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਉਜਾਗਰ ਕਰਨਾ, ਉਨ੍ਹਾਂ ਵਿਚ ਟੀਮ ਵਰਕ, ਆਪਸੀ ਸਹਿਯੋਗ ਅਤੇ ਰਚਨਾਤਮਿਕਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਸਕੂਲ ਦੀ ਮੈਨੇਜਮੈਂਟ ਵਲੋਂ ਇਕ ਵਿਸ਼ੇਸ਼ ਉਪਰਾਲਾ ਵੀ ਕੀਤਾ ਗਿਆ। ਦੀਵਾਲੀ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਦਿਆਂ ਮੈਨੇਜਮੈਂਟ ਵਲੋਂ ਸਕੂਲ ਦੇ ਸਮੂਹ ਅਧਿਆਪਕਾਂ, ਹੋਰ ਸਟਾਫ਼ ਮੈਂਬਰਾਂ, ਸਕੂਲ ਵਿਚ ਸੇਵਾਵਾਂ ਨਿਭਾ ਰਹੀਆਂ ਸਹਾਇਕ ਮਹਿਲਾ ਕਰਮਚਾਰੀਆਂ ਅਤੇ ਡਰਾਈਵਰਾਂ ਨੂੰ ਤੋਹਫ਼ੇ ਵੰਡੇ ਗਏ। ਇਸ ਮੌਕੇ ਸਕੂਲ ਦੇ ਪ੍ਰਮੋਟਰ ਜਸਵਿੰਦਰ ਸਿੰਘ ਸਿੱਧੂ, ਐਮ.ਡੀ. ਸਿਮਰਨਜੀਤ ਸਿੰਘ ਸਿੱਧੂ, ਚੇਅਰਮੈਨ ਬਲਜੀਤ ਸਿੰਘ ਸਿੱਧੂ ਅਤੇ ਮਹਿਕਦੀਪ ਸਿੰਘ ਨੇ ਵਿਦਿਆਰਥੀਆਂ ਦੇ ਇਸ ਸ਼ਾਨਦਾਰ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਸਕੂਲ ਦੇ ਪ੍ਰਿੰਸੀਪਲ ਗਗਨਦੀਪ ਸਿੰਘ ਅਤੇ ਵਾਈਸ ਪ੍ਰਿੰਸੀਪਲ ਜਸਵਿੰਦਰ ਕੌਰ ਸਿੱਧੂ ਨੇ ਵੀ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਤਿਉਹਾਰ ਰਾਹੀਂ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਖ਼ੁਸ਼ੀਆਂ ਦੇ ਨਾਲ-ਨਾਲ ਬੰਦੀ ਛੋੜ ਦਿਵਸ ਦੇ ਇਤਿਹਾਸਕ ਅਤੇ ਅਧਿਆਤਮਿਕ ਮਹੱਤਵ ਬਾਰੇ ਵੀ ਜਾਣੂੰ ਕਰਵਾਇਆ ਗਿਆ। ਸਕੂਲ ਵਲੋਂ ਇਸ ਤਰ੍ਹਾਂ ਦੇ ਸਮਾਗਮਾਂ ਰਾਹੀਂ ਵਿਦਿਆਰਥੀਆਂ ਵਿਚ ਸਭਿਆਚਾਰਕ ਕਦਰਾਂ-ਕੀਮਤਾਂ, ਸਿਰਜਣਾਤਮਿਕਤਾ, ਆਪਸੀ ਸਾਂਝ ਅਤੇ ਸਨਮਾਨ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਉਪਰਾਲਾ ਕੀਤਾ ਜਾਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਰਜਿੰਦਰਾ ਪਬਲਿਕ ਸਕੂਲ ਵਿਚ ਧੂਮਧਾਮ ਨਾਲ ਮਨਾਈ ਦੀਵਾਲੀ ਅਗਲੀ ਖ਼ਬਰ ਪਾਵਰਕਾਮ ਅਤੇ ਟਰਾਂਸਕੋ ਦੇ ਮੁਲਾਜ਼ਮਾਂ ਨੇ ਕੀਤੀ ਚੇਤਨਾ ਕਨਵੈਨਸ਼ਨ
Ad Position 24