ਰਜਿੰਦਰਾ ਪਬਲਿਕ ਸਕੂਲ ਵਿਚ ਧੂਮਧਾਮ ਨਾਲ ਮਨਾਈ ਦੀਵਾਲੀ
ਮੋਗਾ, 7 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਸਿੱਖਿਆ ਸੰਸਥਾ ਰਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਚੇਅਰਮੈਨ ਰਾਘਵ ਸ਼ਰਮਾ, ਪ੍ਰਿੰਸੀਪਲ ਸਾਕਸ਼ੀ ਸ਼ਰਮਾ ਅਤੇ ਡਾਇਰੈਕਟਰ ਸੀਮਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਦੀਵਾਲੀ ਦੇ ਸ਼ੁੱਭ ਮੌਕੇ ‘ਤੇ ਦੀਵਾਲੀ ਮੇਲੇ ਦਾ ਆਯੋਜਨ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਕੀਤਾ ਗਿਆ। ਇਸ ਮੌਕੇ ਬੱਚਿਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਵੱਖ-ਵੱਖ ਤਰ੍ਹਾਂ ਦੇ ਸੁਆਦੀ ਪਕਵਾਨਾਂ ਦੀਆਂ ਖਾਣ-ਪੀਣ ਦੀਆਂ ਸਟਾਲਾਂ ਲਗਾਈਆਂ।
ਰ
ਰਜਿੰਦਰਾ ਪਬਲਿਕ ਸਕੂਲ ਵਿਚ ਧੂਮਧਾਮ ਨਾਲ ਮਨਾਈ ਦੀਵਾਲੀ
08-11-2026
ਮੋਗਾ, 7 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਸਿੱਖਿਆ ਸੰਸਥਾ ਰਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਚੇਅਰਮੈਨ ਰਾਘਵ ਸ਼ਰਮਾ, ਪ੍ਰਿੰਸੀਪਲ ਸਾਕਸ਼ੀ ਸ਼ਰਮਾ ਅਤੇ ਡਾਇਰੈਕਟਰ ਸੀਮਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਦੀਵਾਲੀ ਦੇ ਸ਼ੁੱਭ ਮੌਕੇ ‘ਤੇ ਦੀਵਾਲੀ ਮੇਲੇ ਦਾ ਆਯੋਜਨ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਕੀਤਾ ਗਿਆ। ਇਸ ਮੌਕੇ ਬੱਚਿਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਵੱਖ-ਵੱਖ ਤਰ੍ਹਾਂ ਦੇ ਸੁਆਦੀ ਪਕਵਾਨਾਂ ਦੀਆਂ ਖਾਣ-ਪੀਣ ਦੀਆਂ ਸਟਾਲਾਂ ਲਗਾਈਆਂ। ਇਨ੍ਹਾਂ ਸਟਾਲਾਂ ‘ਤੇ ਚਾਟ, ਪਾਪੜੀ ਚਾਟ, ਬਰਗਰ ਅਤੇ ਹੋਰ ਸੁਆਦੀ ਪਕਵਾਨ ਖਿੱਚ ਦਾ ਕੇਂਦਰ ਰਹੇ। ਪ੍ਰਿੰਸੀਪਲ ਸਾਕਸ਼ੀ ਸ਼ਰਮਾ ਨੇ ਦੱਸਿਆ ਕਿ ਬੱਚਿਆਂ ਨੇ ਖ਼ੁਦ ਆਪਣੀਆਂ ਸਟਾਲਾਂ ਨੂੰ ਸਜਾਇਆ ਅਤੇ ਪੂਰੇ ਉਤਸ਼ਾਹ ਨਾਲ ਮੇਲੇ ਵਿਚ ਭਾਗ ਲਿਆ। ਮੇਲੇ ਦੌਰਾਨ ਸਾਰਿਆਂ ਨੇ ਸੁਆਦੀ ਪਕਵਾਨਾਂ ਦਾ ਅਨੰਦ ਮਾਣਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਬੱਚਿਆਂ ਵਿਚ ਆਤਮ-ਵਿਸ਼ਵਾਸ, ਰਚਨਾਤਮਿਕਤਾ, ਆਪਸੀ ਸਹਿਯੋਗ ਅਤੇ ਵਪਾਰਕ ਹੁਨਰ ਦੀ ਭਾਵਨਾ ਵਿਕਸਿਤ ਕਰਨਾ ਸੀ। ਇਸ ਮੌਕੇ ਪੂਰਾ ਸਕੂਲ ਦੀਵਾਲੀ ਦੀਆਂ ਖ਼ੁਸ਼ੀਆਂ ਅਤੇ ਰੌਣਕਾਂ ਨਾਲ ਜਗਮਗਾ ਉੱਠਿਆ।