07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸੰਤ ਦਰਬਾਰਾ ਸਿੰਘ ਸਕੂਲ ਆਫ਼ ਨਰਸਿੰਗ ਲੋਪੋ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਨਿਹਾਲ ਸਿੰਘ ਵਾਲਾ, 7 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਸੰਤ ਦਰਬਾਰਾ ਸਿੰਘ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਪ ਪ੍ਰਧਾਨ ਬੀਬੀ ਕਰਮਜੀਤ ਕੌਰ, ਮੈਨੇਜਿੰਗ ਡਾਇਰੈਕਟਰ ਭਾਗੀਰਥ ਸਿੰਘ ਅਤੇ ਬੀਬੀ ਰਮਨਦੀਪ ਕੌਰ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੇ ਨਾਮਵਰ ਸੰਸਥਾ ਸੰਤ ਦਰਬਾਰਾ ਸਿੰਘ ਸਕੂਲ ਆਫ਼ ਨਰਸਿੰਗ ਲੋਪੋ ਵਿਖੇ ਦੀਵਾਲੀ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਸਾਰੇ ਵਿਦਿਆਰਥੀਆਂ ਦੇ ਰੰਗੋਲੀ ਦੇ ਮੁਕਾਬਲੇ ਕਰਵਾਏ ਗਏ।

Ad Position 21
No active advertisement
ਸਰਕਾਰੀ ਹਾਈ ਸਕੂਲ ਕੜਿਆਲ (ਮੋਗਾ) ਵਿਖੇ ਸਾਇੰਸ ਮੇਲੇ ਦੇ ਸਥਾਨ ਪ੍ਰਾਪਤ ਕਰਤਾ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਮੁੱਖ ਅਧਿਆਪਕਾ ਹਰਜੀਤ ਕੌਰ ਤੇ ਸਟਾਫ਼। ਤਸਵੀਰ : ਜਸਪਾਲ ਸਿੰਘ ਬੱਬੀ 08-11-2026
ਨਿਹਾਲ ਸਿੰਘ ਵਾਲਾ, 7 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਸੰਤ ਦਰਬਾਰਾ ਸਿੰਘ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਪ ਪ੍ਰਧਾਨ ਬੀਬੀ ਕਰਮਜੀਤ ਕੌਰ, ਮੈਨੇਜਿੰਗ ਡਾਇਰੈਕਟਰ ਭਾਗੀਰਥ ਸਿੰਘ ਅਤੇ ਬੀਬੀ ਰਮਨਦੀਪ ਕੌਰ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੇ ਨਾਮਵਰ ਸੰਸਥਾ ਸੰਤ ਦਰਬਾਰਾ ਸਿੰਘ ਸਕੂਲ ਆਫ਼ ਨਰਸਿੰਗ ਲੋਪੋ ਵਿਖੇ ਦੀਵਾਲੀ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਸਾਰੇ ਵਿਦਿਆਰਥੀਆਂ ਦੇ ਰੰਗੋਲੀ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ‘ਚ ਜੀ.ਐਨ.ਐਮ. ਭਾਗ ਤੀਜਾ ਦੀਆਂ ਵਿਦਿਆਰਥਣਾਂ ਸਿਮਰਨਜੀਤ ਕੌਰ ਅਤੇ ਗੁਰਪ੍ਰੀਤ ਕੌਰ ਦੁਆਰਾ ਬਣਾਈ ਗਈ ਰੰਗੋਲੀ ਪਹਿਲੇ ਸਥਾਨ ‘ਤੇ, ਜੀ.ਐਨ.ਐਮ. ਭਾਗ ਦੂਜਾ ਦੀਆਂ ਵਿਦਿਆਰਥਣਾਂ ਬਲਜਿੰਦਰ ਕੌਰ ਅਤੇ ਨਵਜੀਤ ਕੌਰ ਦੁਆਰਾ ਬਣਾਈ ਗਈ ਰੰਗੋਲੀ ਦੂਜੇ ਸਥਾਨ ‘ਤੇ ਅਤੇ ਜੀ.ਐਨ.ਐਮ. ਭਾਗ ਪਹਿਲਾ ਦੀਆਂ ਵਿਦਿਆਰਥਣਾਂ ਦੁਆਰਾ ਬਣਾਈ ਗਈ ਰੰਗੋਲੀ ਤੀਜੇ ਨੰਬਰ ਸਥਾਨ ‘ਤੇ ਰਹੀ। ਇਸ ਮੌਕੇ ਵਿਦਿਆਰਥੀਆਂ ਨੇ ਆਪਣੀਆਂ ਕਲਾਸਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਅਤੇ ਦੀਪ ਮਾਲਾ ਕੀਤੀ। ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ ਮੈਡਮ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਤਿਉਹਾਰ ਨੂੰ ਆਪਸੀ ਭਾਈਚਾਰਕ ਸਾਂਝ ਕਾਇਮ ਕਰਨ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ। ਸੰਸਥਾਵਾਂ ਦੇ ਡਾਇਰੈਕਟਰ ਡਾ. ਗੋਬਿੰਦ ਸਿੰਘ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਤਿਉਹਾਰ ਦੀਆਂ ਮੁਬਾਰਕਾਂ ਦਿੰਦਿਆਂ ਮੌਜੂਦਾ ਸਮੇਂ ਦੀ ਆਵਾਜ਼ ਦੇ ਸ਼ੋਰ ਸ਼ਰਾਬੇ ਤੋਂ ਦੂਰ ਰਹਿ ਕੇ ਹਰਿਆਵਲੀ ਦੀਵਾਲੀ ਮਨਾਉਣ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਰੰਗੋਲੀ ਮੁਕਾਬਲਿਆਂ ‘ਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਸਟਾਫ਼ ਮੈਂਬਰ ਮੈਡਮ ਗਗਨਦੀਪ ਕੌਰ, ਮੈਡਮ ਹਰਦੀਪ ਕੌਰ, ਮੈਡਮ ਮਨਪ੍ਰੀਤ ਕੌਰ, ਮੈਡਮ ਅਮਨਦੀਪ ਕੌਰ ਅਤੇ ਮੈਡਮ ਸਰਬਜੀਤ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਦਰਬਾਰਾ ਸਿੰਘ ਕਾਲਜ ਫ਼ਾਰ ਵਿਮੈਨ ਲੋਪੋ ਵਿਖੇ ਹਰਿਆਵਲੀ ਦੀਵਾਲੀ ਮਨਾਈ ਅਗਲੀ ਖ਼ਬਰ ਸ਼ਿਆਮ ਪ੍ਰੇਮੀਆਂ ਨੇ ਸਮਾਜ ਸੇਵੀਆਂ ਅਤੇ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਭਜਨ ਸੰਧਿਆ ਦੇ ਸੱਦਾ ਪੱਤਰ ਭੇਟ ਕੀਤੇ
Ad Position 24